ਵੱਡੀ ਖ਼ਬਰ : ਜੇਲ੍ਹ 'ਚ ਬੰਦ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

Thursday, Jan 27, 2022 - 04:22 PM (IST)

ਚੰਡੀਗੜ੍ਹ : ਮਨੀ ਲਾਂਡਰਿੰਗ ਦੇ ਮਾਮਲੇ 'ਚ ਜੇਲ੍ਹ 'ਚ ਬੰਦ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਸੁਖਪਾਲ ਖਹਿਰਾ ਮਾਮਲੇ 'ਚ ਬਹਿਸ ਪੂਰੀ ਹੋਣ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ, ਜੋ ਕਿ ਅੱਜ ਸੁਣਾ ਦਿੱਤਾ ਗਿਆ। ਇਸ ਤੋਂ ਪਹਿਲਾਂ ਜੇਲ੍ਹ 'ਚ ਬੰਦ ਹੋਣ ਦੌਰਾਨ ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ ਉਨ੍ਹਾਂ ਨੂੰ 31 ਜਨਵਰੀ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਇਜਾਜ਼ਤ ਦਿੱਤੀ ਸੀ। ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਕਾਂਗਰਸ ਵੱਲੋਂ ਸੁਖਪਾਲ ਖਹਿਰਾ ਨੂੰ ਭੁਲੱਥ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ।

ਇਹ ਵੀ ਪੜ੍ਹੋ : ਭਗਵੰਤ ਮਾਨ ਨੇ ਕਾਂਗਰਸ 'ਤੇ ਸਾਧਿਆ ਤਿੱਖਾ ਨਿਸ਼ਾਨਾ, ਪ੍ਰੈੱਸ ਕਾਨਫਰੰਸ ਦੌਰਾਨ ਕਹੀ ਵੱਡੀ ਗੱਲ

ਇਸ ਦੇ ਕਾਰਨ ਸੁਖਪਾਲ ਖਹਿਰਾ ਵੱਲੋਂ ਮੋਹਾਲੀ ਅਦਾਲਤ 'ਚ ਨਾਮਜ਼ਦਗੀ ਪੱਤਰ ਭਰਨ ਲਈ ਅਰਜ਼ੀ ਦਾਖ਼ਲ ਕੀਤੀ ਗਈ ਸੀ, ਜਿਸ 'ਤੇ ਅਦਾਲਤ ਨੇ ਉਨ੍ਹਾਂ ਦੇ ਹੱਕ 'ਚ ਫ਼ੈਸਲਾ ਸੁਣਾਇਆ ਸੀ। ਅਦਾਲਤ ਨੇ ਹੁਕਮ ਦਿੱਤੇ ਸਨ ਕਿ ਸੁਖਪਾਲ ਖਹਿਰਾ ਨੂੰ 31 ਜਨਵਰੀ ਨੂੰ ਚੋਣ ਅਧਿਕਾਰੀ ਅੱਗੇ ਪੇਸ਼ ਕੀਤਾ ਜਾਵੇ ਅਤੇ ਜੇਕਰ ਉਹ 31 ਜਨਵਰੀ ਨੂੰ ਕਿਸੇ ਕਾਰਨ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਪਾਉਂਦੇ ਤਾਂ ਉਨ੍ਹਾਂ ਨੂੰ ਇਕ ਫਰਵਰੀ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਲਿਜਾਇਆ ਜਾਵੇ। ਹੁਣ ਹਾਈਕੋਰਟ ਵੱਲੋਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਅਬੋਹਰ 'ਚ ਟਾਇਰਾਂ ਦੀ ਦੁਕਾਨ 'ਤੇ ਦਰਦਨਾਕ ਹਾਦਸਾ, ਹਵਾ ਭਰਨ ਵਾਲੀ ਟੈਂਕੀ ਫਟਣ ਨਾਲ ਵਿਅਕਤੀ ਦੀ ਮੌਤ
ਜਾਣੋ ਕੀ ਹੈ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਦੀ ਰਿਹਾਇਸ਼ ਪਿੰਡ ਰਾਮਗੜ੍ਹ ਹਲਕਾ ਭੁਲੱਥ ਅਤੇ ਚੰਡੀਗੜ੍ਹ ਵਿਖੇ ਕੇਂਦਰੀ ਜਾਂਚ ਏਜੰਸੀ ਈ. ਡੀ. ਵੱਲੋਂ 9 ਮਾਰਚ ਨੂੰ ਰੇਡ ਕੀਤੀ ਗਈ ਸੀ, ਜਿਸ ਤੋਂ ਬਾਅਦ ਈ. ਡੀ. ਵੱਲੋਂ ਖਹਿਰਾ ਨੂੰ ਬੁਲਾਇਆ ਜਾਂਦਾ ਰਿਹਾ। ਇਸੇ ਦਰਮਿਆਨ 11 ਨਵੰਬਰ ਨੂੰ ਈ. ਡੀ. ਵੱਲੋਂ ਮਨੀ ਲਾਂਡਰਿੰਗ ਦੇ ਦੋਸ਼ਾਂ ਵਿਚ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ ਉਨ੍ਹਾਂ ਵੱਲੋਂ ਮੋਹਾਲੀ ਅਦਾਲਤ ਵਿਚ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲੀ ਸੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਜੇਲ੍ਹ 'ਚ ਬੰਦ 'ਸੁਖਪਾਲ ਖਹਿਰਾ' ਭਰ ਸਕਣਗੇ ਨਾਮਜ਼ਦਗੀ ਪੇਪਰ, ਅਦਾਲਤ ਨੇ ਦਿੱਤੀ ਇਜਾਜ਼ਤ

ਇਸ ਤੋਂ ਬਾਅਦ ਉਨ੍ਹਾਂ ਨੇ ਜ਼ਮਾਨਤ ਲਈ ਹਾਈਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਸੀ, ਜਿਸ ਦੀ 13 ਦਸੰਬਰ ਨੂੰ ਤੇ ਫਿਰ ਅਗਲੀ ਸੁਣਵਾਈ 21 ਦਸੰਬਰ, ਫਿਰ 19 ਜਨਵਰੀ ਨੂੰ ਸੀ। ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਸਬੰਧੀ ਪੰਜਾਬ ਐਂਡ ਹਰਿਆਣਾ ਹਾਈਕੋਰਟ ’ਚ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਬਹਿਸ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਸੀ, ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


Babita

Content Editor

Related News