ਸੁਖਪਾਲ ਖਹਿਰਾ ਨੇ ‘ਆਪ’ ਆਗੂ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ, ਜਾਣੋ ਪੂਰਾ ਮਾਮਲਾ

05/12/2022 6:12:38 PM

ਕਪੂਰਥਲਾ- ਕਪੂਰਥਲਾ ਦੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ‘ਆਪ’ ਦੇ ਉਮੀਦਵਾਰ ਰਾਣਾ ਰਣਜੀਤ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਮਾਨ ਦੇ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ’ਤੇ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ’ਚ ਖਹਿਰਾ ਨੇ ਰਾਣਾ ਰਣਜੀਤ ’ਤੇ ਸਰਕਾਰੀ ਕਣਕ ਚੋਰੀ ਕਰਨ ਦੇ ਦੋਸ਼ ਲਗਾਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮਾਮਲਾ ਦਰਜ ਕਰਕੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। 

ਜ਼ਿਕਰਯੋਗ ਹੈ ਕਿ ਪਿਛਲੇ ਕਾਫ਼ੀ ਸਮੇਂ ਤੋਂ ਭੁਲੱਥ ਦੀਆਂ ਮੰਡੀਆਂ ’ਚੋਂ ਕਣਕ ਦੀ ਢੁਆਈ ਦਾ ਟੈਂਡਰ ਰਾਣਾ ਰਣਜੀਤ ਦੇ ਕੋਲ ਹੈ ਅਤੇ ਅਕਸਰ ਹੀ ਟਰੱਕਾਂ ’ਚੋਂ ਚੋਰੀਆਂ ਹੁੰਦੀਆਂ ਰਹੀਆਂ ਹਨ। ਇਸੇ ਤਰਾਂ ਹੀ ਪਿਛਲੇ ਦਿਨੀਂ ਉਸ ਦੇ ਟਰੱਕ RJ-14 GC- 4088 ਵਿੱਚੋਂ ਸਰਕਾਰੀ ਕਣਕ ਚੋਰੀ ਕੀਤੇ ਜਾਣ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ਨੂੰ ਸੋਸ਼ਲ ਮੀਡੀਆ ’ਤੇ ਖਹਿਰਾ ਨੇ ਸ਼ੇਅਰ ਕੀਤੀ ਸੀ ਹੁਣ ਇਸ ਦੀ ਸ਼ਿਕਾਇਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ 'ਤੇ ਵੀ ਕਰ ਦਿੱਤੀ ਗਈ ਹੈ। ਖਹਿਰਾ ਨੇ ਕਿਹਾ ਹੈ ਕਿ ਇਹ ਕੋਈ ਪਹਿਲਾਂ ਮੋਕਾ ਨਹੀਂ ਜਦ ਉਕਤ ਆਪ ਆਗੂ ਵੱਲੋਂ ਅਜਿਹੀ ਗੈਰਕਾਨੂੰਨੀ ਗਤੀਵਿਧੀ ਕੀਤੀ ਗਈ ਹੋਵੇ। ਪਿਛਲੇ 2021 ਦੇ ਕਣਕ ਸੀਜਨ ਦੋਰਾਨ ਵੀ ਇਸ ਆਪ ਆਗੂ ਦੀ ਫਰਮ ਨੂੰ ਡੀ. ਐੱਫ਼. ਐੱਸ. ਸੀ. ਕਪੂਰਥਲਾ ਵੱਲੋਂ ਬਲੈਕ ਲਿਸਟ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ ਵਿਖੇ ਘਰ ਦੇ ਬਾਹਰ ਖੜ੍ਹੀ 6 ਸਾਲਾ ਬੱਚੀ ਨੂੰ ਇੰਝ ਪਾਇਆ ਮੌਤ ਨੇ ਘੇਰਾ, ਜੋ ਕਿਸੇ ਨੇ ਸੋਚਿਆ ਵੀ ਨਾ ਸੀ

ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਭ੍ਰਿਸ਼ਟਾਚਾਰ ’ਤੇ ਨਕੇਲ ਕੱਸਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਹੁਣ ਵੇਖਣਾ ਇਹ ਹੋਵੇਗਾ ਕਿ ਕੀ ਸਰਕਾਰ ਚੋਰੀ ਅਤੇ ਠੱਗੀ ਕਰਨ ਵਾਲੇ ਨੇਤਾ ਖ਼ਿਲਾਫ਼ ਮਾਮਲਾ ਦਰਜ ਕਰਕੇ ਕੋਈ ਕਾਰਵਾਈ ਕਰਦੀ ਹੈ ਜਾਂ ਨਹੀਂ। ਉਨ੍ਹਾਂ ਨੇ ਮੰਗ ਕਰਦੇ ਹੋਏ ਹਿਾ ਕਿ ਸਰਕਾਰੀ ਕਣਕ ਚੋਰੀ ਕਨ ਵਾਲੇ ਇਸ ਨੇਤਾ ਅਤੇ ਗਿਰੋਹ ਦੇ ਮੈਂਬਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂਕਿ ਭਵਿੱਖ ’ਚ ਕੋਈ ਵੀ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੰੁਚਾਉਣ ਦੀ ਕੋਸ਼ਿਸ਼ ਨਾ ਕਰੇ।

ਇਹ ਵੀ ਪੜ੍ਹੋ: ਜਲੰਧਰ: ਦੋਵੇਂ ਹੱਥ ਬੰਨ੍ਹੇ ਲੋਹੇ ਦੀ ਗਰਿੱਲ ਨਾਲ ਲਟਕਦੀ ਮਿਲੀ ਪੁੱਤ ਦੀ ਲਾਸ਼, ਮਾਂ ਨੇ ਨੂੰਹ 'ਤੇ ਲਾਏ ਕਤਲ ਦੇ ਦੋਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News