ਜੇਲ੍ਹ 'ਚੋਂ ਬਾਹਰ ਆਉਂਦਿਆਂ ਹੀ ਸੁਖਪਾਲ ਖਹਿਰਾ ਨੇ ਦਿੱਤਾ ਵੱਡਾ ਬਿਆਨ

Friday, Jan 28, 2022 - 02:44 PM (IST)

ਪਟਿਆਲਾ(ਵੈੱਬ ਡੈਸਕ): ਪਟਿਆਲਾ ਜੇਲ੍ਹ 'ਚੋਂ ਬਾਹਰ ਆਉਂਦਿਆਂ ਹੀ ਸੁਖਪਾਲ ਖਹਿਰਾ ਨੇ ਵੱਡਾ ਬਿਆਨ ਦਿੱਤਾ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਬੀਜੇਪੀ, ਕਾਂਗਰਸ ਦੇ ਕੁਝ ਦਾਗ਼ੀ ਬੰਦਿਆਂ ਅਤੇ 'ਆਪ' ਦੀ ਤਿੱਕੜੀ ਨੇ ਮੇਰੇ ਖ਼ਿਲਾਫ਼ ਛੜਯੰਤਰ ਰਚਿਆ ਸੀ ਜਿਸ ਦਾ ਮੈਂ ਤੱਥਾਂ ਸਮੇਤ ਖ਼ੁਲਾਸਾ ਕਰਾਂਗਾ।ਖਹਿਰਾ ਨੇ ਕਿਹਾ ਕਿ ਭਾਜਪਾ ਨੇ ਮੈਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਸਾਜ਼ਿਸ਼ ਰਚੀ ਜਿਸ ਵਿੱਚ ਸਾਡੀ ਪਾਰਟੀ ਕਾਂਗਰਸ ਦੇ ਕੁਝ ਦਾਗ਼ੀ ਬੰਦੇ ਵੀ ਸ਼ਾਮਲ ਹਨ। ਉਨ੍ਹਾਂ  ਆਮ ਆਦਮੀ ਪਾਰਟੀ 'ਤੇ ਵੱਡਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ 'ਆਪ' ਦੇ ਸਕੱਤਰ ਪੰਕਜ ਗੁਪਤਾ ਨੇ ਮੇਰੇ ਖ਼ਿਲਾਫ਼ ਵਿਦੇਸ਼ੀ ਫੰਡਿੰਗ ਨੂੰ ਲੈ ਕੇ ਝੂਠਾ ਬਿਆਨ ਦਿੱਤਾ ਜਿਸ ਦਾ ਮੈਂ ਪਰਦਾਫ਼ਾਸ਼ ਕਰਾਂਗਾ।ਸੁਖਪਾਲ ਖਹਿਰਾ ਨੇ ਦਾਅਵਾ ਕੀਤਾ ਕਿ 2016 ਵਿੱਚ ਮੈਨੂੰ ਵਿਦੇਸ਼ ਭੇਜ ਕੇ ਆਮ ਆਦਮੀ ਪਾਰਟੀ ਨੇ ਡੇਢ ਤੋਂ ਦੋ ਕਰੋੜ ਰੁਪਏ ਇਕੱਠੇ ਕੀਤੇ ਸਨ ਜੋ ਬਾਅਦ ਵਿੱਚ ਕੇਜਰੀਵਾਲ ਦੇ ਖਾਤੇ ਵਿੱਚ ਗਏ।

ਇਹ ਵੀ ਪੜ੍ਹੋ : ਰਾਣਾ ਗੁਰਜੀਤ ਦੀ ਚਿੱਠੀ 'ਤੇ ਸੁਖਪਾਲ ਖਹਿਰਾ ਦਾ ਪਲਟਵਾਰ, ਦਿੱਤੀ ਵੱਡੀ ਚੁਣੌਤੀ 

ਸੁਖਪਾਲ ਖਹਿਰਾ ਨੇ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਆਗੂਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜੇਲ੍ਹ 'ਚ ਬੰਦ ਹੋਣ ਦੇ ਬਾਵਜੂਦ ਮੈਨੂੰ ਉਮੀਦਵਾਰ ਐਲਾਨਣਾ ਮੇਰੇ ਪ੍ਰਤੀ ਪਾਰਟੀ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।ਖਹਿਰਾ ਨੇ ਕਿਹਾ ਕੇ ਵਿਰੋਧੀਆਂ ਨੇ ਪੂਰਾ ਜ਼ੋਰ ਲਾਇਆ ਸੀ ਕਿ ਮੈਨੂੰ ਚੋਣ ਪ੍ਰਣਾਲੀ ਤੋਂ ਬਾਹਰ ਕੱਢ ਕੇ ਚੋਣ ਨਾ ਲੜਨ ਦਿੱਤੀ ਜਾਵੇ ਤੇ ਮੇਰੇ ਚਰਿੱਤਰ ਨੂੰ ਵਿਗਾੜਿਆ ਜਾਵੇ  ਪਰ ਪਰਮਾਤਮਾ ਦੀ ਮਿਹਰ ਅਤੇ ਲੋਕਾਂ ਦੀਆਂ ਅਰਦਾਸਾਂ ਕਾਰਨ ਵਿਰੋਧੀ ਆਪਣੇ ਮਨਸੂਬਿਆਂ 'ਚ ਕਾਮਯਾਬ ਨਾ ਹੋ ਸਕੇ। ਖਹਿਰਾ ਨੇ ਅੱਜ ਸ਼ਾਮ ਪ੍ਰੈੱਸ ਕਾਨਫਰੰਸ ਕਰਕੇ ਵੱਡੇ ਖ਼ੁਲਾਸੇ ਕਰਨ ਦਾ ਦਾਅਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਮੈਂ ਆਪਣੇ ਬੇਗੁਨਾਹ ਹੋਣ ਦੇ ਸਾਰੇ ਤੱਥ ਪੇਸ਼ ਕਰਾਂਗਾ ਤੇ ਵਿਰੋਧੀਆਂ ਦੀ ਸਾਜ਼ਿਸ਼ ਦਾ ਪਰਦਾਫ਼ਾਸ਼ ਵੀ ਕਰਾਂਗਾ।

ਇਹ ਵੀ ਪੜ੍ਹੋ : ਮਜੀਠੀਆ ਦੇ ਇਲਜ਼ਾਮ 'ਤੇ ਰੰਧਾਵਾ ਦਾ ਜਵਾਬ, ਕਿਹਾ- ਨਸ਼ਾ ਤਸਕਰ ਕੋਲੋਂ ਰਾਸ਼ਟਰਵਾਦ ਦੇ ਸਰਟੀਫ਼ਿਕੇਟ ਦੀ ਲੋੜ ਨਹੀਂ

ਜਾਣੋ ਕੀ ਹੈ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਦੀ ਰਿਹਾਇਸ਼ ਪਿੰਡ ਰਾਮਗੜ੍ਹ ਹਲਕਾ ਭੁਲੱਥ ਅਤੇ ਚੰਡੀਗੜ੍ਹ ਵਿਖੇ ਕੇਂਦਰੀ ਜਾਂਚ ਏਜੰਸੀ ਈ. ਡੀ. ਵੱਲੋਂ 9 ਮਾਰਚ ਨੂੰ ਰੇਡ ਕੀਤੀ ਗਈ ਸੀ, ਜਿਸ ਤੋਂ ਬਾਅਦ ਈ. ਡੀ. ਵੱਲੋਂ ਖਹਿਰਾ ਨੂੰ ਬੁਲਾਇਆ ਜਾਂਦਾ ਰਿਹਾ। ਇਸੇ ਦਰਮਿਆਨ 11 ਨਵੰਬਰ ਨੂੰ ਈ. ਡੀ. ਵੱਲੋਂ ਮਨੀ ਲਾਂਡਰਿੰਗ ਦੇ ਦੋਸ਼ਾਂ ਵਿਚ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ ਉਨ੍ਹਾਂ ਵੱਲੋਂ ਮੋਹਾਲੀ ਅਦਾਲਤ ਵਿਚ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲੀ ਸੀ।ਇਸ ਤੋਂ ਬਾਅਦ ਉਨ੍ਹਾਂ ਨੇ ਜ਼ਮਾਨਤ ਲਈ ਹਾਈਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਸੀ, ਜਿਸ ਦੀ 13 ਦਸੰਬਰ ਨੂੰ ਤੇ ਫਿਰ ਅਗਲੀ ਸੁਣਵਾਈ 21 ਦਸੰਬਰ, ਫਿਰ 19 ਜਨਵਰੀ ਨੂੰ ਸੀ। ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਸਬੰਧੀ ਪੰਜਾਬ ਐਂਡ ਹਰਿਆਣਾ ਹਾਈਕੋਰਟ ’ਚ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਬਹਿਸ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ।

ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Harnek Seechewal

Content Editor

Related News