ਬੀਬੀ ਸਿੱਧੂ ਨੂੰ ਖਹਿਰਾ ਵਲੋਂ ਪੰਜਾਬ ਏਕਤਾ ਪਾਰਟੀ 'ਚ ਸ਼ਾਮਲ ਹੋਣ ਦਾ ਸੱਦਾ (ਵੀਡੀਓ)

Friday, Apr 05, 2019 - 04:32 PM (IST)

ਮੋਗਾ (ਵਿਪਨ) - ਪੰਜਾਬ ਏਕਤਾ ਪਾਰਟੀ ਦੇ ਲੀਡਰ ਸੁਖਪਾਲ ਖਹਿਰਾ ਨੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀ ਪਤਨੀ ਬੀਬਾ ਨਵਜੋਤ ਕੌਰ ਸਿੱਧੂ ਨੂੰ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵਲੋਂ ਚੰਡੀਗੜ੍ਹ ਤੋਂ ਚੋਣ ਲੜਨ ਦੀ ਪੇਸ਼ਕਸ਼ ਕੀਤੀ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਜੇਕਰ ਉਹ ਚਾਹੁਣ ਤੋਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਉਨ੍ਹਾਂ ਨੂੰ ਚੰਡੀਗੜ੍ਹ ਦੀ ਟਿਕਟ ਦੇ ਸਕਦਾ ਹੈ ਅਤੇ ਉਹ ਚੋਣਾਂ ਵਿਚ ਉਨ੍ਹਾਂ ਦੀ ਹਰ ਸੰਭਵ ਮਦਦ ਕਰਨਗੇ। ਦੱਸ ਦੇਈਏ ਕਿ ਪੰਜਾਬ ਏਕਤਾ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਮਹਿੰਦਰਾ ਪੈਲੇਸ ਵਿਖੇ ਵਰਕਰਾਂ ਦੇ ਇੱਕਠ ਨੂੰ ਸੰਬੋਧਨ ਕਰਨ ਬਾਘਾਪੁਰਾਣਾ ਆਏ ਹੋਏ ਸਨ। ਇਸ ਮੌਕੇ ਖਹਿਰਾ ਨੇ ਨਵਜੋਤ ਸਿੰਘ ਸਿੱਧੂ ਦੇ ਬਾਰੇ ਕਿਹਾ ਕਿ ਸਿੱਧੂ ਦੀ ਆਵਾਜ਼ ਕਾਂਗਰਸ 'ਚ ਨਹੀਂ ਚੱਲ ਸਕਦੀ, ਜਿਸ ਸਦਕਾ ਉਨ੍ਹਾਂ ਨੂੰ ਅੱਜ ਨਹੀਂ ਤਾਂ ਕੱਲ ਕਾਂਗਰਸੀਆਂ ਦਾ ਖਹਿੜਾ ਛੱਡਣਾ ਹੀ ਪਵੇਗਾ।

ਜ਼ਿਕਰਯੋਗ ਹੈ ਕਿ ਨਵਜੋਤ ਕੌਰ ਸਿੱਧੂ ਨੇ ਚੰਡੀਗੜ੍ਹ ਹਲਕੇ ਤੋਂ ਚੋਣ ਲੜਨ ਦੀ ਕਾਂਗਰਸ ਪਾਰਟੀ ਵਲੋਂ ਦਾਅਵੇਦਾਰੀ ਪੇਸ਼ ਕੀਤੀ ਸੀ। ਬੀਬਾ ਸਿੱਧੂ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਅਤੇ ਮਨੀਸ਼ ਤਿਵਾੜੀ ਨੇ ਵੀ ਇਸ ਸੀਟ ਤੋਂ ਚੋਣ ਲੜਨ ਦੀ ਦਾਅਵੇਦਾਰੀ ਪੇਸ਼ ਕੀਤੀ ਸੀ ਪਰ ਪਾਰਟੀ ਨੇ ਪਵਨ ਕੁਮਾਰ ਬਾਂਸਲ 'ਤੇ ਭਰੋਸਾ ਜਤਾਉਂਦੇ ਹੋਏ ਉਨ੍ਹਾਂ ਨੂੰ ਚੰਡੀਗੜ੍ਹ ਸੀਟ ਤੋਂ ਟਿਕਟ ਦੇ ਦਿੱਤੀ।


author

rajwinder kaur

Content Editor

Related News