ਸੰਗਰੂਰ ਤੋਂ ਉਮੀਦਵਾਰ ਐਲਾਨੇ ਜਾਣ ਮਗਰੋਂ ਸੁਖਪਾਲ ਖਹਿਰਾ ਦਾ ਬਿਆਨ, ਕਿਹਾ- 'ਨਹੀਂ ਛੱਡਾਂਗਾ ਕੋਈ ਕਸਰ...'

04/15/2024 5:33:50 AM

ਜਲੰਧਰ- ਬੀਤੇ ਦਿਨ ਕਾਂਗਰਸ ਵੱਲੋਂ ਲੋਕ ਸਭਾ ਉਮੀਦਵਾਰਾਂ ਦੇ ਮੱਦੇਨਜ਼ਰ ਪੰਜਾਬ ਦੇ 6 ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਸੀ, ਜਿਸ ਅਨੁਸਾਰ ਪਾਰਟੀ ਨੇ ਸੁਖਪਾਲ ਸਿੰਘ ਖਹਿਰਾ ਨੂੰ ਸੰਗਰੂਰ ਤੋਂ ਮੈਦਾਨ 'ਚ ਉਤਾਰਿਆ ਹੈ। ਸੁਖਪਾਲ ਸਿੰਘ ਖਹਿਰਾ ਭੁਲੱਥ ਹਲਕੇ ਤੋਂ ਮੌਜੂਦਾ ਵਿਧਾਇਕ ਹਨ। ਇਸ ਦੌਰਾਨ ਉਨ੍ਹਾਂ ਲੋਕ ਸਭਾ ਚੋਣਾਂ ਲੜਨ ਲਈ ਟਿਕਟ ਦਿੱਤੇ ਜਾਣ 'ਤੇ ਪਾਰਟੀ ਦਾ ਧੰਨਵਾਦ ਕੀਤਾ ਹੈ। 

ਉਨ੍ਹਾਂ ਆਪਣੇ 'ਐਕਸ' ਅਕਾਊਂਟ 'ਤੇ ਪੋਸਟ ਕਰਦਿਆਂ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਣਨ ਲਈ ਸੋਨੀਆ ਗਾਂਧੀ, ਮੱਲਿਕਾਰਜੁਨ ਖੜਗੇ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਰਾਜਾ ਵੜਿੰਗ, ਪ੍ਰਤਾਪ ਬਾਜਵਾ ਆਦਿ ਸਣੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਅਤੇ ਸੰਗਰੂਰ ਦੇ ਵੋਟਰਾਂ ਨੂੰ ਯਕੀਨ ਦਿਵਾਉਂਦੇ ਹਨ ਕਿ ਉਹ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਪੰਜਾਬ ਦੀ ਬਿਹਤਰੀ ਲਈ ਕੰਮ ਕਰਨ 'ਚ ਕੋਈ ਕਸਰ ਨਹੀਂ ਛੱਡਣਗੇ।

 

ਇਹ ਵੀ ਪੜ੍ਹੋ- Big Breaking : ਕਾਂਗਰਸ ਨੇ ਜਾਰੀ ਕੀਤੀ ਲੋਕ ਸਭਾ ਉਮੀਦਵਾਰਾਂ ਦੀ ਲਿਸਟ, ਚੰਨੀ ਨੂੰ ਜਲੰਧਰ ਤੋਂ ਮਿਲੀ ਟਿਕਟ

ਜ਼ਿਕਰਯੋਗ ਹੈ ਕਿ ਪਾਰਟੀ ਨੇ ਪੰਜਾਬ ਦੀ ਹਾਟ ਸੀਟ ਬਣੇ ਹੋਏ ਜਲੰਧਰ ਹਲਕੇ ਤੋਂ ਪਾਰਟੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਮੀਦਵਾਰ ਐਲਾਨਿਆ ਹੈ, ਜਦਕਿ ਸੁਖਪਾਲ ਸਿੰਘ ਖਹਿਰਾ ਨੂੰ ਇਸ ਵਾਰ ਸੰਗਰੂਰ ਤੋਂ ਟਿਕਟ ਦਿੱਤੀ ਗਈ ਹੈ। ਖਹਿਰਾ ਪੰਜਾਬ ਸਰਕਾਰ ਵਿਚ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਟੱਕਰ ਦੇਣਗੇ। 

 ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਮੌਜੂਦਾ ਸਾਂਸਦ ਗੁਰਜੀਤ ਸਿੰਘ ਔਜਲਾ 'ਤੇ ਪਾਰਟੀ ਨੇ ਇਕ ਵਾਰ ਫਿਰ ਤੋਂ ਵਿਸ਼ਵਾਸ ਦਿਖਾਇਆ ਹੈ ਤੇ ਉਨ੍ਹਾਂ ਨੂੰ ਮੁੜ ਟਿਕਟ ਦੇ ਦਿੱਤੀ ਗਈ ਹੈ। ਫਤਿਹਗੜ੍ਹ ਸਾਹਿਬ ਤੋਂ ਅਮਰ ਸਿੰਘ, ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ, ਜਦਕਿ ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ। 

ਇਲਾਵਾ ਦਿੱਲੀ ਦੇ ਚਾਂਦਨੀ ਚੌਂਕ ਤੋਂ ਜੇ.ਪੀ.ਅਗਰਵਾਲ, ਨਾਰਥ-ਈਸਟ ਦਿੱਲੀ ਤੋਂ ਕਨ੍ਹਈਆ ਕੁਮਾਰ ਜਦਕਿ ਨਾਰਥ-ਵੈਸਟ ਦਿੱਲੀ ਤੋਂ ਉਦਿਤ ਰਾਜ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਪਾਰਟੀ ਵੱਲੋਂ ਉੱਤਰ ਪ੍ਰਦੇਸ਼ ਦੇ ਅਲਾਹਾਬਾਦ ਤੋਂ ਉੱਜਵਲ ਰੇਵਤੀ ਰਮਨ ਸਿੰਘ ਨੂੰ ਵੀ ਟਿਕਟ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਉਮੀਦਵਾਰਾਂ ਦੀ ਲਿਸਟ ਜਾਰੀ ਕਰਨ ਤੋਂ ਬਾਅਦ ਅਕਾਲੀ ਆਗੂ ਢੀਂਡਸਾ ਹੋਏ ਨਾਰਾਜ਼- 'ਸਾਡੇ ਨਾਲ ਖੇਡੀ ਗਈ ਸਿਆਸਤ'

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

Harpreet SIngh

This news is Content Editor Harpreet SIngh