ਸੁਖਪਾਲ ਖਹਿਰਾ ਦੀ ਪਟੀਸ਼ਨ ''ਤੇ ਹਾਈਕੋਰਟ ਵੱਲੋਂ ED ਨੂੰ ਨੋਟਿਸ ਜਾਰੀ
Tuesday, Nov 23, 2021 - 12:38 PM (IST)
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਦੀ ਪਟੀਸ਼ਨ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਅਦਾਲਤ ਨੇ ਈ. ਡੀ. ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਦੱਸ ਦੇਈਏ ਕਿ ਆਪਣੀ ਗ੍ਰਿਫ਼ਤਾਰੀ ਨੂੰ ਗੈਰ ਕਾਨੂੰਨੀ ਦੱਸਦੇ ਹੋਏ ਸੁਖਪਾਲ ਖਹਿਰਾ ਵੱਲੋਂ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ।
ਇਹ ਵੀ ਪੜ੍ਹੋ : CM ਚੰਨੀ ਦੇ ਐਲਾਨ ਮਗਰੋਂ ਵੀ ਸਸਤੀ ਨਹੀਂ ਹੋਈ 'ਬਿਜਲੀ', ਪੁਰਾਣੀਆਂ ਦਰਾਂ 'ਤੇ ਆ ਰਹੇ ਬਿੱਲ
ਸੁਖਪਾਲ ਖਹਿਰਾ ਨੇ ਗ੍ਰਿਫ਼ਤਾਰੀ ਨੂੰ ਸਿਆਸੀ ਰੰਜਿਸ਼ ਦਾ ਨਤੀਜਾ ਦੱਸਦਿਆਂ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਦੋਂ ਵੀ ਸੰਮਨ ਕੀਤਾ ਗਿਆ, ਉਹ ਈ. ਡੀ. ਅੱਗੇ ਪੇਸ਼ ਹੋਏ ਹਨ।
ਇਹ ਵੀ ਪੜ੍ਹੋ : ਨਾਬਾਲਗ ਧੀ ਦੀ ਇੱਜ਼ਤ 'ਤੇ ਆਣ ਪਈ ਤਾਂ ਛਲਕਿਆ ਜਬਰ-ਜ਼ਿਨਾਹ ਪੀੜਤਾ ਦਾ ਦਰਦ, ਟੁੱਟਿਆ ਸਬਰ ਦਾ ਬੰਨ੍ਹ
ਦੱਸਣਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ ਤਹਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਉਨ੍ਹਾਂ ਦਾ 7 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਸੀ। ਇਸ ਤੋਂ ਬਾਅਦ ਮੋਹਾਲੀ ਦੀ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ ਤਹਿਤ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਇਸ ਸਮੇਂ ਸੁਖਪਾਲ ਖਹਿਰਾ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੰਦ ਹਨ।
ਇਹ ਵੀ ਪੜ੍ਹੋ : ਵਿਆਹ ਦੀ ਵਰ੍ਹੇਗੰਢ 'ਤੇ ਜੇਲ੍ਹ 'ਚ 'ਸੁਖਪਾਲ ਖਹਿਰਾ', ਪਤਨੀ ਦੀਆਂ ਤਾਰੀਫ਼ਾਂ ਦੇ ਬੰਨ੍ਹੇ ਪੁਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ