ਚੰਡੀਗੜ੍ਹ ’ਚ ਕੇਂਦਰੀ ਸਰਵਿਸਿਜ਼ ਨਿਯਮ ਲਾਗੂ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਖਪਾਲ ਖਹਿਰਾ ਨੇ ਪ੍ਰਗਟਾਇਆ ਵਿਰੋਧ
Sunday, Mar 27, 2022 - 08:37 PM (IST)
ਚੰਡੀਗੜ੍ਹ (ਬਿਊਰੋ) : ਅੱਜ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸਰਵਿਸਿਜ਼ ਨਿਯਮ ਲਾਗੂ ਕਰਨ ਦੇ ਐਲਾਨ ਤੋਂ ਬਾਅਦ ਇਸ ਦੇ ਖ਼ਿਲਾਫ਼ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵਿਰੋਧ ਪ੍ਰਗਟਾਇਆ ਹੈ। ਅਮਿਤ ਸ਼ਾਹ ਦੇ ਇਸ ਫ਼ੈਸਲੇ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਅਸੀਂ ਚੰਡੀਗੜ੍ਹ ਦੇ ਕੰਟਰੋਲ ’ਤੇ ਪੰਜਾਬ ਦੇ ਅਧਿਕਾਰਾਂ ਨੂੰ ਹੜੱਪਣ ਦੇ ਭਾਜਪਾ ਦੇ ਤਾਨਾਸ਼ਾਹੀ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦੇ ਹਾਂ।
ਇਹ ਵੀ ਪੜ੍ਹੋ : ਅਮਿਤ ਸ਼ਾਹ ਦਾ ਵੱਡਾ ਐਲਾਨ, ਚੰਡੀਗੜ੍ਹ ’ਚ ਹੁਣ ਕੇਂਦਰੀ ਸਰਵਿਸ ਨਿਯਮ ਹੋਣਗੇ ਲਾਗੂ (ਵੀਡੀਓ)
ਉਨ੍ਹਾਂ ਕਿਹਾ ਕਿ ਇਹ ਪੰਜਾਬ ਦਾ ਹੈ ਅਤੇ ਇਹ ਇਕਪਾਸੜ ਫ਼ੈਸਲਾ ਸੰਘੀ ਢਾਂਚੇ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਯੂ. ਟੀ. ’ਤੇ 60 ਫੀਸਦੀ ਹਿੱਸੇ ’ਤੇ ਵੀ ਹਮਲਾ ਹੈ। ਜ਼ਿਕਰਯੋਗ ਹੈ ਕਿ ਅੱਜ ਸ਼ਾਮ ਅਮਿਤ ਸ਼ਾਹ ਨੇ ਚੰਡੀਗੜ੍ਹ ਦੇ ਇਕ ਦਿਨਾ ਦੌਰੇ ਦੌਰਾਨ ਐਲਾਨ ਕੀਤਾ ਕਿ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਹੁਣ ਪੰਜਾਬ ਦੀ ਬਜਾਏ ਕੇਂਦਰੀ ਸਰਵਿਸਿਜ਼ ਨਿਯਮ ਲਾਗੂ ਹੋਣਗੇ।