''ਰੇਤ ਮਾਫ਼ੀਆ'' ਦਾ ਹਿੱਸਾ ਬਣ ਗਈ ''ਆਪ''? ਖਹਿਰਾ ਨੇ ਕੇਜਰੀਵਾਲ ਨੂੰ ਯਾਦ ਦਿਵਾਇਆ ''20 ਹਜ਼ਾਰ ਕਰੋੜ'' ਵਾਲਾ ਵਾਅਦਾ

Tuesday, Jan 27, 2026 - 03:00 PM (IST)

''ਰੇਤ ਮਾਫ਼ੀਆ'' ਦਾ ਹਿੱਸਾ ਬਣ ਗਈ ''ਆਪ''? ਖਹਿਰਾ ਨੇ ਕੇਜਰੀਵਾਲ ਨੂੰ ਯਾਦ ਦਿਵਾਇਆ ''20 ਹਜ਼ਾਰ ਕਰੋੜ'' ਵਾਲਾ ਵਾਅਦਾ

ਚੰਡੀਗੜ੍ਹ (ਵੈੱਬ ਡੈਸਕ): ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਇਸ ਦੇ ਨਾਲ ਹੀ ਖਹਿਰਾ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਚੋਣਾਂ ਤੋਂ ਪਹਿਲਾਂ ਗੈਰ-ਕਾਨੂੰਨੀ ਮਾਈਨਿੰਗ ਰੋਕ ਕੇ ਸਾਲਾਨਾ 20 ਹਜ਼ਾਰ ਕਰੋੜ ਰੁਪਏ ਦੀ ਕਮਾਈ ਕਰਨ ਦਾ ਵਾਅਦਾ ਵੀ ਯਾਦ ਦਿਵਾਇਆ ਹੈ। 

ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਂਝੀ ਕਰਦਿਆਂ ਲਿਖਿਆ ਹੈ ਕਿ ਇਹ ਵੀਡੀਓ ਮੱਤੇਵਾੜਾ ਜੰਗਲ ਖੇਤਰ ਵਿਚ ਸਤਲੁਜ ਦਰਿਆ ਦੇ ਨਾਲ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦੀ ਹੈ। ਖਹਿਰਾ ਨੇ ਅਰਵਿੰਦ ਕੇਜਰੀਵਾਲ ਨੂੰ ਚੋਣਾਂ ਤੋਂ ਪਹਿਲਾਂ ਕੀਤਾ ਵਾਅਦਾ ਯਾਦ ਕਰਵਾਇਆ, ਜਿਸ ਵਿਚ ਉਨ੍ਹਾਂ ਨੇ ਗੈਰ-ਕਾਨੂੰਨੀ ਮਾਈਨਿੰਗ ਰੋਕ ਕੇ ਸਾਲਾਨਾ 20 ਹਜ਼ਾਰ ਕਰੋੜ ਰੁਪਏ ਦੀ ਭਾਰੀ ਕਮਾਈ ਕਰਨ ਦੀ ਗੱਲ ਕੀਤੀ ਸੀ। ਖਹਿਰਾ ਨੇ ਕਿਹਾ ਕਿ ਸ਼ਾਇਦ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ  ਵੀ 'ਮਾਫ਼ੀਆ-ਸਿਆਸੀ' ਨੈਕਸਸ ਦਾ ਹਿੱਸਾ ਬਣ ਗਈ ਹੈ। 


author

Anmol Tagra

Content Editor

Related News