ਖਹਿਰਾ ਨੇ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਕੀਤੀ ਨਿਖੇਧੀ! 'ਆਪ' ਦੀ 'ਸਿੱਖਿਆ ਕ੍ਰਾਂਤੀ' 'ਤੇ ਚੁੱਕੇ ਸਵਾਲ
Tuesday, Feb 10, 2026 - 05:12 PM (IST)
ਜਲੰਧਰ/ਕਪੂਰਥਲਾ (ਵੈੱਬ ਡੈਸਕ)- ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦਿਆਂ ਅਧਿਆਪਕਾਂ 'ਤੇ ਹੋਏ ਪੁਲਸ ਤਸ਼ੱਦਦ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ 'ਸਿੱਖਿਆ ਕ੍ਰਾਂਤੀ' ਦੇ ਦਾਅਵਿਆਂ ਨੂੰ ਖੋਖਲਾ ਦੱਸਦਿਆਂ ਅਧਿਆਪਕਾਂ ਨਾਲ ਕੀਤੇ ਜਾ ਰਹੇ ਵਿਤਕਰੇ ਬਾਰੇ ਆਵਾਜ਼ ਉਠਾਈ ਹੈ।

ਸੁਖਪਾਲ ਖਹਿਰਾ ਨੇ ਦੱਸਿਆ ਕਿ 8 ਫਰਵਰੀ ਨੂੰ ਜਦੋਂ 'ਸਪੈਸ਼ਲ ਅਧਿਆਪਕ ਫਰੰਟ ਯੂਨੀਅਨ ਪੰਜਾਬ 12700' ਦੇ ਮੈਂਬਰਾਂ ਨੇ ਮੋਹਾਲੀ 'ਚ ਰੈਲੀ ਕੀਤੀ ਤਾਂ ਮੋਹਾਲੀ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਉਨ੍ਹਾਂ 'ਤੇ ਲਾਠੀਚਾਰਜ ਕੀਤਾ ਗਿਆ ਅਤੇ ਪਾਣੀ ਦੀਆਂ ਬੋਛਾਰਾਂ ਮਾਰੀਆਂ ਗਈਆਂ। ਅਧਿਆਪਕਾਂ ਵੱਲੋਂ ਇਹ ਪ੍ਰਦਰਸ਼ਨ ਸਰਕਾਰ ਦੀ ਅਸਲੀਅਤ ਨੂੰ ਉਜਾਗਰ ਕਰਨ ਲਈ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ! 3 ਨੌਜਵਾਨਾਂ ਦੀ ਭਿਆਨਕ ਮੌਤ, ਮੰਜ਼ਰ ਵੇਖ ਸਹਿਮੇ ਲੋਕ
ਖਹਿਰਾ ਨੇ ਆਪਣੇ ਟਵੀਟ 'ਚ ਸਪੱਸ਼ਟ ਕੀਤਾ ਕਿ ਸਰਕਾਰ ਨੇ 28 ਜਨਵਰੀ 2023 ਨੂੰ ਇਨ੍ਹਾਂ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਮਾਮੂਲੀ ਵਾਧਾ ਕਰਕੇ ਉਨ੍ਹਾਂ ਨੂੰ ਰੈਗੂਲਰ ਕਰਨ ਦੀ ਗੱਲ ਤਾਂ ਕਹੀ ਸੀ ਪਰ ਅਸਲ ਵਿੱਚ ਉਨ੍ਹਾਂ 'ਤੇ ਰੈਗੂਲਰ ਅਧਿਆਪਕਾਂ ਵਾਲਾ ਕੋਈ ਵੀ ਸੀ. ਐੱਸ. ਆਰ (CSR) ਰੂਲ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਇਕ ਪਾਸੇ ਸਿੱਖਿਆ 'ਚ ਕ੍ਰਾਂਤੀ ਲਿਆਉਣ ਦੇ ਦਾਅਵੇ ਕਰ ਰਹੇ ਹਨ ਪਰ ਦੂਜੇ ਪਾਸੇ ਆਪਣੀਆਂ ਹੱਕੀ ਮੰਗਾਂ ਮੰਗ ਰਹੇ ਅਧਿਆਪਕਾਂ 'ਤੇ ਜਬਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਇਸ ਦਿਨ ਪਵੇਗਾ ਮੀਂਹ! ਮੌਸਮ ਦੀ ਨਵੀਂ ਅਪਡੇਟ ਜਾਰੀ, 14 ਤਾਰੀਖ਼ ਤੱਕ ਵਿਭਾਗ ਦੀ ਵੱਡੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
