ਭਗਵੰਤ ਮਾਨ ਦਾ 61 ਹਜ਼ਾਰ ਨੌਕਰੀਆਂ ਦੇਣ ਦਾ ਦਾਅਵਾ ਝੂਠ! ਖਹਿਰਾ ਨੇ ਕਿਹਾ ਵ੍ਹਾਈਟ ਪੇਪਰ ਕਰੋ ਜਾਰੀ

Thursday, Jan 29, 2026 - 04:11 PM (IST)

ਭਗਵੰਤ ਮਾਨ ਦਾ 61 ਹਜ਼ਾਰ ਨੌਕਰੀਆਂ ਦੇਣ ਦਾ ਦਾਅਵਾ ਝੂਠ! ਖਹਿਰਾ ਨੇ ਕਿਹਾ ਵ੍ਹਾਈਟ ਪੇਪਰ ਕਰੋ ਜਾਰੀ

ਜਲੰਧਰ/ਕਪੂਰਥਲਾ (ਵੈੱਬ ਡੈਸਕ)- ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ 'ਤੇ ਸਰਕਾਰੀ ਭਰਤੀਆਂ ਵਿੱਚ ਵੱਡੇ ਪੱਧਰ 'ਤੇ ਘਪਲੇਬਾਜ਼ੀ ਅਤੇ 'ਨਾਲਾਇਕ' ਉਮੀਦਵਾਰਾਂ ਨੂੰ ਨੌਕਰੀਆਂ ਦੇਣ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜਾਣਬੁੱਝ ਕੇ ਮਿਆਰ ਘਟਾ ਕੇ ਘੱਟ ਯੋਗਤਾ ਵਾਲੇ ਲੋਕਾਂ ਨੂੰ ਅਹਿਮ ਅਹੁਦਿਆਂ 'ਤੇ ਤਾਇਨਾਤ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਜਲੰਧਰ ਦੇ ਨਾਮੀ ਡਾਕਟਰ ਤੋਂ ਗੈਂਗਸਟਰ ਨੇ ਮੰਗੀ 2 ਕਰੋੜ ਦੀ ਫਿਰੌਤੀ, ਕਿਹਾ-ਜਾਨੋਂ ਮਾਰ ਦਿਆਂਗੇ ਪਰਿਵਾਰ

ਪਾਸਿੰਗ ਮਾਰਕਸ ਦੀ ਸ਼ਰਤ ਖ਼ਤਮ
ਸੁਖਪਾਲ ਖਹਿਰਾ ਨੇ ਦੱਸਿਆ ਕਿ ਪੰਜਾਬ ਸਰਵਿਸ ਸਿਲੈਕਸ਼ਨ ਬੋਰਡ (PSSSB) ਨੇ ਪਹਿਲਾਂ ਲਿਖਤੀ ਪ੍ਰੀਖਿਆ ਲਈ 40 ਫ਼ੀਸਦੀ ਅੰਕਾਂ ਦੀ ਲਾਜ਼ਮੀ ਸ਼ਰਤ ਰੱਖੀ ਸੀ, ਜਿਸ ਨੂੰ ਬਾਅਦ ਵਿੱਚ ਇਕ ਸ਼ੁੱਧੀ ਪੱਤਰ (Corrigendum) ਰਾਹੀਂ ਹਟਾ ਦਿੱਤਾ ਗਿਆ। ਉਨ੍ਹਾਂ ਨੇ ਸਬੂਤ ਵਜੋਂ ਕੁਝ ਵੇਰਵੇ ਪੇਸ਼ ਕੀਤੇ, ਜਿਨ੍ਹਾਂ ਵਿੱਚ ਜੂਨੀਅਰ ਇੰਜੀਨੀਅਰ (ਸਿਵਲ), ਆਡਿਟ ਇੰਸਪੈਕਟਰ ਅਤੇ ਲੇਬਰ ਇੰਸਪੈਕਟਰ ਵਰਗੀਆਂ ਤਕਨੀਕੀ ਪੋਸਟਾਂ ਲਈ 7.5, 10.75, 12.5 ਅਤੇ 13 ਅੰਕ (100 ਵਿੱਚੋਂ) ਲੈਣ ਵਾਲੇ ਉਮੀਦਵਾਰਾਂ ਨੂੰ ਵੀ ਪਾਸ ਕੀਤਾ ਜਾ ਰਿਹਾ ਹੈ।

ਮੈਰਿਟ ਨਾਲ ਸਮਝੌਤਾ
ਸੁਖਪਾਲ ਖਹਿਰਾ ਮੁਤਾਬਕ ਜੇਕਰ ਇੰਨੇ ਘੱਟ ਅੰਕ ਲੈਣ ਵਾਲੇ ਲੋਕ ਇੰਜੀਨੀਅਰ ਜਾਂ ਇੰਸਪੈਕਟਰ ਬਣਨਗੇ ਤਾਂ ਉਹ ਸਟੇਟ ਦੀ ਪਲੈਨਿੰਗ ਅਤੇ ਵਿਕਾਸ ਨੂੰ ਸਹੀ ਢੰਗ ਨਾਲ ਨਹੀਂ ਚਲਾ ਸਕਣਗੇ।

ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ Alert ਜਾਰੀ! 5 ਦਿਨਾਂ ਲਈ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ

61,000 ਨੌਕਰੀਆਂ ਦੇ ਦਾਅਵੇ 'ਤੇ ਸਵਾਲ, ਵਾਈਟ ਪੇਪਰ ਜਾਰੀ ਦੀ ਕੀਤੀ ਮੰਗ 
ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 61,000 ਨੌਕਰੀਆਂ ਦੇਣ ਦੇ ਪ੍ਰਚਾਰ ਨੂੰ ਝੂਠਾ ਕਰਾਰ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਕ ਵਾਈਟ ਪੇਪਰ ਜਾਰੀ ਕਰਕੇ ਚੁਣੇ ਗਏ ਉਮੀਦਵਾਰਾਂ ਦੇ ਨਾਮ ਅਤੇ ਪਤੇ ਜਨਤਕ ਕਰੇ। ਅੱਗੇ ਬੋਲਦੇ ਹੋਏ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਹਰ ਸਾਲ ਮੁਲਾਜ਼ਮ ਰਿਟਾਇਰ ਹੁੰਦੇ ਹਨ ਅਤੇ ਉਨ੍ਹਾਂ ਦੀ ਥਾਂ ਨਵੀਂ ਭਰਤੀ ਕਰਨਾ ਇਕ ਰੁਟੀਨ ਪ੍ਰਕਿਰਿਆ ਹੈ, ਇਸ ਨੂੰ ਕੋਈ ਵੱਡੀ ਪ੍ਰਾਪਤੀ ਨਹੀਂ ਕਿਹਾ ਜਾ ਸਕਦਾ।

ਗੈਰ-ਪੰਜਾਬੀਆਂ ਦਾ ਕਬਜ਼ਾ ਅਤੇ ਦਿੱਲੀ ਦਾ ਕੰਟਰੋਲ
ਸੁਖਪਾਲ ਖਹਿਰਾ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਡੋਮੀਸਾਈਲ ਦੀ ਸਖ਼ਤ ਸ਼ਰਤ ਨਾ ਹੋਣ ਕਾਰਨ ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੇ ਲੋਕ ਨੌਕਰੀਆਂ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਅਹਿਮ ਅਹੁਦੇ ਜਿਵੇਂ ਕਿ ਚੀਫ਼ ਸੈਕਟਰੀ, ਹੋਮ ਸੈਕਟਰੀ ਅਤੇ ਡੀ. ਜੀ. ਪੀ. 'ਤੇ ਗੈਰ-ਪੰਜਾਬੀ ਬੈਠੇ ਹਨ। ਉਨ੍ਹਾਂ ਅਨੁਸਾਰ ਪੰਜਾਬ ਦੀ ਕਮਾਨ ਅਸਲ ਵਿੱਚ ਕੇਜਰੀਵਾਲ ਦੀ ਦਿੱਲੀ ਵਾਲੀ ਟੀਮ ਦੇ ਹੱਥ ਵਿੱਚ ਹੈ। ਸੁਖਪਾਲ ਖਹਿਰਾ ਨੇ ਐਲਾਨ ਕੀਤਾ ਹੈ ਕਿ ਉਹ ਇਸ ਸਾਰੇ ਮਾਮਲੇ ਦੀ ਜਾਂਚ ਲਈ ਪੰਜਾਬ ਦੇ ਰਾਜਪਾਲ ਨੂੰ ਚਿੱਠੀ ਲਿਖਣਗੇ। ਉਨ੍ਹਾਂ ਦੀ ਮੰਗ ਹੈ ਕਿ ਗਰੁੱਪ-ਬੀ ਦੀਆਂ ਸਾਰੀਆਂ ਪ੍ਰੀਖਿਆਵਾਂ ਮੁੜ ਪੰਜਾਬ ਲੋਕ ਸੇਵਾ ਕਮਿਸ਼ਨ (PPSC) ਰਾਹੀਂ ਕਰਵਾਈਆਂ ਜਾਣ ਤਾਂ ਜੋ ਪਾਰਦਰਸ਼ਤਾ ਬਣੀ ਰਹੇ।

ਇਹ ਵੀ ਪੜ੍ਹੋ: ਮੋਹਾਲੀ 'ਚ ਗੋਲ਼ੀਆਂ ਮਾਰ ਕਤਲ ਕੀਤੇ ਗੁਰਵਿੰਦਰ ਦੇ ਮਾਮਲੇ 'ਚ ਨਵਾਂ ਮੋੜ! ਗੈਂਗਸਟਰ ਗੋਲਡੀ ਬਰਾੜ ਨੇ ਪਾਈ ਪੋਸਟ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News