ਸੁਖਪਾਲ ਖਹਿਰਾ ਨੇ ''ਆਪ'' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ (ਵੀਡੀਓ)

Sunday, Jan 06, 2019 - 06:28 PM (IST)

ਜਲੰਧਰ (ਕਮਲੇਸ਼) : ਪਿਛਲੇ ਲੰਮੇ ਸਮੇਂ ਤੋਂ ਪਾਰਟੀ ਤੋਂ ਵੱਖ ਚੱਲ ਰਹੇ ਸੁਖਪਾਲ ਖਹਿਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਹਾਈ ਕਮਾਨ ਨੇ ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਨੂੰ ਪਾਰਟੀ 'ਚੋਂ ਮੁਅੱਤਲ ਕਰ ਦਿੱਤਾ ਸੀ। ਸੁਖਪਾਲ ਖਹਿਰਾ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਗਿਆ ਹੈ। ਕੇਜਰੀਵਾਲ ਨੂੰ ਭੇਜੇ ਅਸਤੀਫੇ ਵਿਚ ਸੁਖਪਾਲ ਖਹਿਰਾ ਨੇ ਲਿਖਿਆ ਹੈ ਕਿ ਪਾਰਟੀ ਆਪਣੀ ਵਿਚਾਰਧਾਰਾ ਅਤੇ ਆਦਰਸ਼ਾਂ ਤੋਂ ਭਟਕ ਚੁੱਕੀ ਹੈ, ਜਿਸ ਕਾਰਨ ਉਹ ਪਾਰਟੀ 'ਚੋਂ ਅਸਤੀਫਾ ਦੇ ਰਹੇ ਹਨ। 
ਉਨ੍ਹਾਂ ਅਸਤੀਫੇ 'ਚ ਆਮ ਆਦਮੀ ਪਾਰਟੀ ਨੂੰ ਬਾਕੀ ਦੋ ਰਵਾਇਤੀ ਪਾਰਟੀਆਂ ਵਰਗੀਆਂ ਦੱਸਿਆ ਅਤੇ ਕਿਹਾ ਕਿ ਪਾਰਟੀ ਪੰਜਾਬੀਆਂ ਦੀਆਂ ਭਾਵਨਾਵਾਂ ਨਹੀਂ ਸਮਝ ਸਕੀ। ਅਸਤੀਫੇ 'ਚ ਖਹਿਰਾ ਨੇ ਕੇਜਰੀਵਾਲ ਵੱਲੋਂ ਮਜੀਠੀਆ ਤੋਂ ਮੰਗੀ ਮੁਆਫੀ ਦਾ ਵੀ ਜ਼ਿਕਰ ਕੀਤਾ ਅਤੇ ਇਸ ਨੂੰ ਕੇਜਰੀਵਾਲ ਦੀ ਦੋਹਰੇ ਮਾਪਦੰਡਾਂ ਵਾਲੀ ਰਾਜਨੀਤੀ ਦੱਸਿਆ। ਅਸਤੀਫੇ 'ਚ ਪਾਰਟੀ ਦੇ ਥੰਮ੍ਹਾਂ ਪ੍ਰਸ਼ਾਂਤ ਭੂਸ਼ਣ ਤੇ ਐੱਚ. ਐੱਸ. ਫੂਲਕਾ ਦੇ ਅਸਤੀਫੇ ਦਾ ਵੀ ਜ਼ਿਕਰ ਕੀਤਾ ਹੈ।


author

Gurminder Singh

Content Editor

Related News