ਰਾਜਾ ਵੜਿੰਗ ਨੇ ਖਹਿਰਾ ਖ਼ਿਲਾਫ਼ 'ਆਪ' ਸਰਕਾਰ ਦੀ ਕਾਰਵਾਈ ਨੂੰ ਦੱਸਿਆ 'ਸਿਆਸੀ ਬਦਲਾਖੋਰੀ'

Monday, Feb 23, 2026 - 05:01 PM (IST)

ਰਾਜਾ ਵੜਿੰਗ ਨੇ ਖਹਿਰਾ ਖ਼ਿਲਾਫ਼ 'ਆਪ' ਸਰਕਾਰ ਦੀ ਕਾਰਵਾਈ ਨੂੰ ਦੱਸਿਆ 'ਸਿਆਸੀ ਬਦਲਾਖੋਰੀ'

ਚੰਡੀਗੜ੍ਹ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਹੁਕਮਾਂ 'ਤੇ ਅੱਜ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ 'ਤੇ ਪ੍ਰਸ਼ਾਸਨ ਵੱਲੋਂ 'ਪੀਲਾ ਪੰਜਾ' ਚਲਾਇਆ ਗਿਆ। ਇਸ ਕਾਰਵਾਈ ਤੋਂ ਬਾਅਦ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ ਅਤੇ ਕਾਂਗਰਸ ਲੀਡਰਸ਼ਿਪ ਨੇ ਸਰਕਾਰ ਵਿਰੁੱਧ ਤਿੱਖਾ ਮੋਰਚਾ ਖੋਲ੍ਹ ਦਿੱਤਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਪੁਲਸ ਮੁਲਾਜ਼ਮਾਂ ਦਾ ਕਤਲ ਬੇਹੱਦ ਚਿੰਤਾਜਨਕ, ਸੁਖਜਿੰਦਰ ਰੰਧਾਵਾ ਨੇ ਘੇਰੀ 'ਮਾਨ ਸਰਕਾਰ'

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਸਰਕਾਰ ਦੀ ਇਸ ਕਾਰਵਾਈ ਨੂੰ "ਬਦਲਾਖੋਰੀ ਦੀ ਕਾਰਵਾਈ" ਕਰਾਰ ਦਿੱਤਾ ਹੈ। ਵੜਿੰਗ ਨੇ ਟਵੀਟਰ ਰਾਹੀਂ ਆਪਣਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਰਕਾਰ ਵੱਲੋਂ ਕੀਤੀ ਜਾ ਰਹੀ ਸਿਰਫ਼ ਸਿਆਸੀ ਪ੍ਰੇਸ਼ਾਨੀ ਹੈ।

ਇਹ ਵੀ ਪੜ੍ਹੋ- 'ਤੁਸੀਂ 2 ਮਾਰੇ ਅਸੀਂ 10 ਨੂੰ...', ਪੁਲਸ ਮੁਲਾਜ਼ਮਾਂ ਦੇ ਕਤਲ ਪਿੱਛੋਂ ਲਾਰੈਂਸ ਦੀ ਸਿੱਧੀ ਧਮਕੀ

ਵੜਿੰਗ ਨੇ ਅੱਗੇ ਕਿਹਾ ਕਿ ਵਿਰੋਧੀ ਧਿਰ ਦੀਆਂ ਆਵਾਜ਼ਾਂ ਨੂੰ ਚੁੱਪ ਕਰਾਉਣ ਲਈ ਸੱਤਾ ਦੀ ਅਜਿਹੀ ਸ਼ਰੇਆਮ ਦੁਰਵਰਤੋਂ ਪੂਰੀ ਤਰ੍ਹਾਂ ਗੈਰ-ਲੋਕਤੰਤਰੀ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ 'ਤੇ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜੇਕਰ ਕੋਈ ਕਥਿਤ ਉਲੰਘਣਾ ਹੋਈ ਵੀ ਸੀ, ਤਾਂ ਸਰਕਾਰ ਨੂੰ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਦੇ ਹੋਏ ਪਹਿਲਾਂ ਉਚਿਤ ਨੋਟਿਸ ਦੇਣਾ ਚਾਹੀਦਾ ਸੀ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਇਸ ਕਾਰਵਾਈ ਨੇ ਪੰਜਾਬ ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਚੱਲ ਰਹੇ ਸਿਆਸੀ ਟਕਰਾਅ ਨੂੰ ਹੋਰ ਤੇਜ਼ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਪੁਲਸ ਚੌਕੀ 'ਚ ਮੁਲਾਜ਼ਮਾਂ ਦੇ ਕਤਲ ਦੀ ਭੱਟੀ ਨੇ ਜਾਰੀ ਕਰ'ਤੀ ਵੀਡੀਓ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 


author

Shivani Bassan

Content Editor

Related News