ਦਿੱਲੀ ਦੇ ਸਿਹਤ ਮੰਤਰੀ ਜੈਨ ਦੀ ਗ੍ਰਿਫ਼ਤਾਰੀ ’ਤੇ ਸੁਖਪਾਲ ਖਹਿਰਾ ਦਾ ਟਵੀਟ, ਕਹੀ ਇਹ ਗੱਲ

05/30/2022 10:20:22 PM

ਚੰਡੀਗੜ੍ਹ (ਬਿਊਰੋ) : ਦਿੱਲੀ ਦੀ ‘ਆਪ’ ਸਰਕਾਰ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਮਗਰੋਂ ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਟਵੀਟ ਸਾਹਮਣੇ ਆਇਆ ਹੈ। ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਜੇ ਅਰਵਿੰਦ ਕੇਜਰੀਵਾਲ ਦੇ ਮੇਰੇ ਵਰਗੇ ਸਿਅਾਸੀ ਵਿਰੋਧੀ ਨੂੰ ਅੈਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ‘ਆਪ’ ਦੀ ਟ੍ਰੋਲ ਆਰਮੀ ਵੱਲੋਂ ਗਾਲ੍ਹਾਂ ਕੱਢੀਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ : ਸੱਚ ਸਾਬਿਤ ਹੋਇਆ ਮੌਤ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਵੱਲੋਂ ਗਾਇਆ ਇਹ ਗੀਤ, ਜ਼ਿੰਦਗੀ ’ਤੇ ਇਕ ਝਾਤ

PunjabKesari

ਖਹਿਰਾ ਨੇ ਕਿਹਾ ਕਿ ਹੁਣ ਜਦੋਂ ਉਨ੍ਹਾਂ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਈ. ਡੀ. ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਤਾਂ ਇਸ ਨੂੰ ਸਿਆਸੀ ਬਦਲਾਖੋਰੀ ਆਖਿਆ ਜਾ ਰਿਹਾ ਹੈ। ਇਹ ‘ਬਦਲਾਅ’ ਦੇ ਪ੍ਰਚਾਰਕ ਕਿੰਨੇ ਪਾਖੰਡੀ ਹਨ। ਜ਼ਿਕਰਯੋਗ ਹੈ ਕਿ ਅੱਜ ਸ਼ਾਮ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਈ.ਡੀ. ਵੱਲੋਂ ਮਨੀ ਲਾਂਡਰਿੰਗ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮੌਤ ਨਾਲ ਬਾਲੀਵੁੱਡ ਵੀ ਸਦਮੇ ’ਚ, ਇਨ੍ਹਾਂ ਕਲਾਕਾਰਾਂ ਨੇ ਪ੍ਰਗਟਾਇਆ ਦੁੱਖ   


Manoj

Content Editor

Related News