ਸਿੱਧੂ ਦੀ ਸਜ਼ਾ ਨੂੰ ਲੈ ਕੇ ਸੁਖਪਾਲ ਖਹਿਰਾ ਦਾ ਟਵੀਟ, ਕਹੀ ਇਹ ਗੱਲ

05/19/2022 9:01:23 PM

ਚੰਡੀਗੜ੍ਹ (ਬਿਊਰੋ)-ਸੁਪਰੀਮ ਕੋਰਟ ਵੱਲੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਇਕ ਸਾਲ ਦੀ ਸੁਣਾਈ ਸਜ਼ਾ ਨੂੰ ਲੈ ਕੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਟਵੀਟ ਕਰ ਪ੍ਰਤੀਕਿਰਿਆ ਦਿੱਤੀ ਹੈ। ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਖਹਿਰਾ ਨੇ ਕਿਹਾ ਕਿ ਮੈਨੂੰ ਨਵਜੋਤ ਸਿੱਧੂ ਨੂੰ ਦਿੱਤੀ ਗਈ ਸਜ਼ਾ ਦੀ ਖ਼ਬਰ ਸੁਣ ਕੇ ਬੜਾ ਦੁੱਖ ਲੱਗਾ।

ਇਹ ਵੀ ਪੜ੍ਹੋ : ਪਟਿਆਲਾ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਸਕੇ ਭਰਾਵਾਂ ਦੀ ਹੋਈ ਮੌਤ

PunjabKesari

ਉਨ੍ਹਾਂ ਕਿਹਾ ਕਿ ਚਾਹੇ ਸਿੱਧੂ ਨੇ ਕਿਹਾ ਹੈ ਕਿ ਅਦਾਲਤ ਦਾ ਫ਼ੈਸਲਾ ਸਿਰ ਮੱਥੇ ਹੈ ਪਰ ਜੇਕਰ ਅਸਲ ’ਚ ਦੇਖਿਆ ਜਾਵੇ ਤਾਂ ਇਥੇ ਹਜ਼ਾਰਾਂ ਅਸਲੀਅਤ ’ਚ ਕਾਨੂੰਨ ਤੋੜਨ ਵਾਲੇ, ਭ੍ਰਿਸ਼ਟ ਸਿਆਸਤਦਾਨ ਤੇ ਨੌਕਰਸ਼ਾਹ ਬਾਹਰ ਘੁੰਮਦੇ ਨਜ਼ਰ ਆਉਂਦੇ ਹਨ। ਜ਼ਿਕਰਯੋਗ ਹੈ ਕਿ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਨੇ ਅੱਜ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ। ਅਦਾਲਤ ਵੱਲੋਂ ਜੁਰਮਾਨੇ ਸਮੇਤ ਸਿੱਧੂ ਨੂੰ ਇਹ ਸਜ਼ਾ ਸੁਣਾਈ ਗਈ ਹੈ।

ਇਹ ਵੀ ਪੜ੍ਹੋ : CM ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ ਨੂੰ ਲੈ ਕੇ ਹੋਈ ਚਰਚਾ


Manoj

Content Editor

Related News