ਸੁਖਪਾਲ ਖਹਿਰਾ ਦਾ ਟਵੀਟ, ਕਿਹਾ-ਦਿੱਲੀ ਪੁਲਸ ਹੱਥੋਂ ਪੰਜਾਬ ਪੁਲਸ ਦਾ ਇੰਨਾ ਅਪਮਾਨ ਦੇਖਣਾ ਬਹੁਤ ਦੁਖ਼ਦ
Friday, May 06, 2022 - 09:32 PM (IST)

ਚੰਡੀਗੜ੍ਹ (ਬਿਊਰੋ)-ਭਾਜਪਾ ਨੇਤਾ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਇਸ ਮਾਮਲੇ ’ਚ ਹੁਣ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਟਵੀਟ ਸਾਹਮਣੇ ਆਇਆ ਹੈ। ਖਹਿਰਾ ਨੇ ਕਿਹਾ ਕਿ ਦਿੱਲੀ ਪੁਲਸ ਦੇ ਹੱਥੋਂ ਪੰਜਾਬ ਪੁਲਸ ਦਾ ਇੰਨਾ ਅਪਮਾਨ ਦੇਖਣਾ ਬਹੁਤ ਦੁਖਦ ਹੈ। ਅਰਵਿੰਦ ਕੇਜਰੀਵਾਲ ਆਪਣੇ ਵਿਰੋਧੀਆਂ ਨਾਲ ਵਿਅਕਤੀਗਤ ਸਕੋਰ ਲਈ ਨਜਿੱਠਣ ਵਾਸਤੇ ਇਕ ਆਸਾਨ ਟੂਲ ਵਜੋਂ ਇਸ ਦੀ ਦੁਰਵਰਤੋਂ ਕਰਨ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਉਨ੍ਹਾਂ ਭਗਵੰਤ ਮਾਨ ਨੂੰ ਕਿਹਾ ਕਿ ਉਹ ਆਪਣੇ ਬੌਸ ਨੂੰ ਸਾਡੀ ਪੁਲਸ ਦੀ ਦੁਰਵਰਤੋਂ ਨਾ ਕਰਨ ਦੇਣ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਇਸ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ’ਚ ਪੜ੍ਹਾਉਣ ਸਮੇਂ ਅਧਿਆਪਕ ਨਹੀਂ ਵਰਤ ਸਕਣਗੇ ਮੋਬਾਇਲ
ਦੱਸਣਯੋਗ ਹੈ ਕਿ ਬੱਗਾ ਨੂੰ ਪੰਜਾਬ ਪੁਲਸ ਦੀ ਟੀਮ ਦਿੱਲੀ ਤੋਂ ਪੰਜਾਬ ਲੈ ਕੇ ਆ ਰਹੀ ਸੀ ਪਰ ਹਰਿਆਣਾ ਪੁਲਸ ਨੇ ਕੁਰੂਕੁਸ਼ੇਤਰ 'ਚ ਹੀ ਉਨ੍ਹਾਂ ਦਾ ਕਾਫ਼ਲਾ ਰੋਕ ਲਿਆ। ਪੰਜਾਬ ਪੁਲਸ 'ਤੇ ਦਿੱਲੀ 'ਚ ਬੱਗਾ ਨੂੰ ਅਗਵਾ ਕਰਨ ਦੀ ਐੱਫ.ਆਈ.ਆਰ. ਵੀ ਦਰਜ ਕੀਤੀ ਗਈ ਹੈ। ਬੱਗਾ ਦੇ ਪਿਤਾ ਦੀ ਸ਼ਿਕਾਇਤ 'ਤੇ ਦਿੱਲੀ ਪੁਲਸ ਨੇ ਅਗਵਾ ਦਾ ਕੇਸ ਦਰਜ ਕੀਤਾ ਹੈ। ਉੱਥੇ ਹੀ ਹਰਿਆਣਾ ਪੁਲਸ ਨੇ ਬੱਗਾ ਨੂੰ ਦਿੱਲੀ ਪੁਲਸ ਦੇ ਹਵਾਲੇ ਕਰ ਦਿੱਤਾ ਹੈ। ਜਿਸ ਕਾਰਨ ਪੰਜਾਬ ਪੁਲਸ ਨੂੰ ਖਾਲੀ ਹੱਥ ਵਾਪਸ ਪਰਤਣਾ ਪਿਆ।