ਸੁਖਪਾਲ ਖਹਿਰਾ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ, ਜਾਣੋ ਚੰਡੀਗੜ੍ਹ ਦੀ ਰੈਲੀ 'ਚ ਕੀ ਬੋਲੇ
Friday, Mar 06, 2026 - 12:36 PM (IST)
ਚੰਡੀਗੜ੍ਹ : ਪੰਜਾਬ ਕਾਂਗਰਸ ਵਲੋਂ ਪੰਜਾਬ ਵਿਧਾਨ ਸਭਾ ਦੇ ਘਿਰਾਓ ਲਈ ਇੱਥੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿੱਥੇ ਵੱਡੀ ਗਿਣਤੀ 'ਚ ਕਾਂਗਰਸੀ ਆਗੂ ਅਤੇ ਵਰਕਰ ਪੁੱਜੇ ਹੋਏ ਹਨ। ਕਾਂਗਰਸ ਵਲੋਂ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਣਾ ਹੈ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਭੁਲੱਥ ਤੋਂ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਗਲਤੀ ਨਾਲ ਝੂਠਿਆਂ ਦੀ ਸਰਕਾਰ ਬਣਾ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਪਾਵਰਕਾਮ ਦਾ ਵੱਡਾ ਝਟਕਾ, ਹੁਣ ਨਵੇਂ ਬਿਜਲੀ ਮੀਟਰ...
ਅਸੀਂ 4 ਸਾਲ ਇਨ੍ਹਾਂ ਤੋਂ ਪਿੱਸੇ ਹਾਂ ਅਤੇ ਸਾਡੀ ਸਰਕਾਰ ਬਣਨ 'ਤੇ ਅਸੀਂ ਝੂਠੇ ਪਰਚੇ ਦਰਜ ਕਰਵਾਉਣ ਵਾਲੇ ਲੀਡਰਾਂ, ਆਗੂਆਂ ਅਤੇ ਪੁਲਸ ਵਾਲਿਆਂ 'ਤੇ ਪਰਚੇ ਦੇਵਾਂਗੇ। ਸੁਖਪਾਲ ਖਹਿਰਾ ਨੇ ਕਿਹਾ ਕਿ ਇਹ ਇਹੋ ਜਿਹੀ ਪਾਰਟੀ ਹੈ, ਜਿਹੜੀ ਮੁੜ ਕੇ ਕਦੇ ਪੈਦਾ ਨਹੀਂ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਚਿੰਤਾ ਭਰੀ ਖ਼ਬਰ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਸਖ਼ਤ ਹੁਕਮ
ਇਨ੍ਹਾਂ ਦਾ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ 2027 ਤੋਂ ਬਾਅਦ ਖੁੱਸ ਜਾਵੇਗਾ ਕਿਉਂਕਿ ਕੇਜਰੀਵਾਲ ਵਰਗਾ ਝੂਠਾ ਬੰਦਾ ਇਸ ਦੇਸ਼ ਦੀ ਰਾਜਨੀਤੀ 'ਚ ਕੋਈ ਨਹੀਂ ਹੈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
