''ਆਪ'' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
Wednesday, Mar 04, 2026 - 01:35 PM (IST)
ਜਲੰਧਰ/ਕਪੂਰਥਲਾ (ਵੈੱਬ ਡੈਸਕ)- ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਭ੍ਰਿਸ਼ਟਾਚਾਰ ਦੇ ਗੰਭੀਰ ਇਲਜ਼ਾਮ ਲਗਾਏ ਹਨ। ਖਹਿਰਾ ਨੇ ਜਲੰਧਰ ਦੇ ਉਪਕਾਰ ਹੋਠੀ 'ਤੇ ਨਿਸ਼ਾਨਾ ਸਾਧਦਿਆਂ ਇਕ ਨਵੇਂ ਘੁਟਾਲੇ ਦਾ ਦਾਅਵਾ ਕੀਤਾ ਹੈ।ਸੁਖਪਾਲ ਖਹਿਰਾ ਨੇ ਕਿਹਾ ਕਿ ਹੋਠੀ ਨੇ ਪਹਿਲਾਂ ਆਪਣੇ ਕੋਲਡ ਸਟੋਰੇਜ ਤੋਂ 1.75 ਕਰੋੜ ਰੁਪਏ ਦੀ ਕੀਮਤ ਦੀ ਪਨਗ੍ਰੇਨ (PUNGRAIN) ਦੀ ਸਰਕਾਰੀ ਕਣਕ ਦੀਆਂ 14,000 ਬੋਰੀਆਂ ਵਿੱਚ ਹੇਰਾਫੇਰੀ ਕੀਤੀ ਸੀ। ਹੁਣ ਉਨ੍ਹਾਂ ਨੇ ਇਕ ਹੋਰ ਵੱਡੇ ਸਕੈਂਡਲ ਦਾ ਖ਼ੁਲਾਸਾ ਕਰਦਿਆਂ ਦੋਸ਼ ਲਾਇਆ ਹੈ ਕਿ ਕਿਸਾਨਾਂ ਦੇ ਆਲੂਆਂ ਦੀ ਧੋਖਾਧੜੀ ਨਾਲ ਵਿਕਰੀ ਕਰਕੇ ਉਨ੍ਹਾਂ ਦੀ 10-12 ਕਰੋੜ ਰੁਪਏ ਦੀ ਲੁੱਟ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੁਲਸ ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਦੀ ਘਰ ਪਹੁੰਚੀ ਲਾਸ਼, ਧਾਹਾਂ ਮਾਰ ਰੋਂਦੇ ਪਰਿਵਾਰ ਨੇ ਰੱਖੀ ਇਹ ਮੰਗ

ਸੁਖਪਾਲ ਖਹਿਰਾ ਨੇ ਸਿੱਧੇ ਤੌਰ 'ਤੇ ਦੋਸ਼ ਲਾਇਆ ਕਿ ਇਹ ਸਾਰੀ ਕਾਰਵਾਈ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਠੀ ਦੀ ਕਥਿਤ ਨਜ਼ਦੀਕੀ ਕਾਰਨ ਹੋ ਰਹੀ ਹੈ। ਉਨ੍ਹਾਂ ਨੇ ਸਵਾਲ ਚੁੱਕਿਆ ਕਿ ਜਦੋਂ ਸਰਕਾਰ ਦੇ ਚਹੇਤੇ ਸ਼ਰੇਆਮ ਮਾਸੂਮ ਲੋਕਾਂ ਨੂੰ ਲੁੱਟ ਰਹੇ ਹਨ ਅਤੇ ਸ਼ਕਤੀਸ਼ਾਲੀ ਸਿਆਸਤਦਾਨਾਂ ਨਾਲ ਸੰਬੰਧਾਂ ਕਾਰਨ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋ ਰਹੀ, ਤਾਂ ਆਮ ਆਦਮੀ ਪਾਰਟੀ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਹੋਣ ਦਾ ਦਾਅਵਾ ਕਿਵੇਂ ਕਰ ਸਕਦੀ ਹੈ?।
ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ 'ਚ ਲੱਗੀਆਂ ਰੌਣਕਾਂ! ਹੋਲਾ-ਮਹੱਲਾ ਮੌਕੇ ਲੱਖਾਂ ਸੰਗਤਾਂ ਗੁਰੂ ਘਰਾਂ ’ਚ ਹੋਈਆਂ ਨਤਮਸਤਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
