ਭਗਵੰਤ ਮਾਨ ਨੇ ਪੰਜਾਬ ਨੂੰ ਪੁਲਸ ਸਟੇਟ 'ਚ ਬਦਲਿਆ: ਸੁਖਪਾਲ ਖਹਿਰਾ

Thursday, Feb 05, 2026 - 07:04 PM (IST)

ਭਗਵੰਤ ਮਾਨ ਨੇ ਪੰਜਾਬ ਨੂੰ ਪੁਲਸ ਸਟੇਟ 'ਚ ਬਦਲਿਆ: ਸੁਖਪਾਲ ਖਹਿਰਾ

ਜਲੰਧਰ/ਕਪੂਰਥਲਾ (ਵੈੱਬ ਡੈਸਕ)- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ 'ਪੰਜਾਬ ਕੇਸਰੀ' ਮੀਡੀਆ ਹਾਊਸ ਦੇ ਟਿਕਾਣਿਆਂ ਅਤੇ ਉਨ੍ਹਾਂ ਦੇ ਹੋਟਲ 'ਤੇ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਗਈ ਜੀ. ਐੱਸ. ਟੀ. (GST) ਰੇਡ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਖਹਿਰਾ ਨੇ ਇਸ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਅਤੇ ਬਦਲਾਖੋਰੀ ਦੀ ਰਾਜਨੀਤੀ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 'ਡਰ ਅਤੇ ਟੈਰਰ' ਦਾ ਵਾਤਾਵਰਣ ਪੈਦਾ ਕਰ ਰਹੀ 'ਆਪ' ਸਰਕਾਰ: ਸੁਸ਼ੀਲ ਰਿੰਕੂ

PunjabKesari

ਉਨ੍ਹਾਂ ਨੇ ਕਿਹਾ ਕਿ ਇਹ ਰੇਡ ਉਸ ਸਮੇਂ ਕੀਤੀ ਗਈ ਹੈ ਜਦੋਂ ਭਾਰਤ ਦੀ ਮਾਨਯੋਗ ਸੁਪਰੀਮ ਕੋਰਟ ਨੇ ਮੀਡੀਆ ਦੀ ਆਜ਼ਾਦੀ ਦੀ ਰੱਖਿਆ ਲਈ ਦਖ਼ਲ ਦਿੱਤਾ ਹੋਇਆ ਹੈ। ਖਹਿਰਾ ਨੇ ਸਰਕਾਰ ਦੇ ਦੋਹਰੇ ਮਾਪਦੰਡਾਂ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਲੋਕਾਂ ਨੂੰ ਪੰਜਾਬ 'ਚ ਨਿਵੇਸ਼ ਕਰਨ ਲਈ ਪ੍ਰੇਰਿਤ ਕਰ ਰਹੇ ਹਨ ਪਰ ਦੂਜੇ ਪਾਸੇ ਉਹ 'ਪੰਜਾਬ ਕੇਸਰੀ ਗਰੁੱਪ' ਦੇ 110 ਕਰੋੜ ਰੁਪਏ ਦੀ ਕੀਮਤ ਵਾਲੇ ਹੋਟਲ ਨੂੰ ਸੀਲ ਕਰਨ 'ਤੇ ਤੁਲੇ ਹੋਏ ਹਨ।

ਅੱਗੇ ਬੋਲਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਇਹ ਹੋਟਲ ਪੰਜਾਬ ਲਈ ਰੈਵੇਨਿਊ ਪੈਦਾ ਕਰ ਰਿਹਾ ਹੈ। ਸੁਖਪਾਲ ਖਹਿਰਾ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਬਦਲਾਖੋਰੀ ਦੀਆਂ ਇਹ ਕਾਰਵਾਈਆਂ ਇਸ ਗੱਲ ਦੀ ਪੁਸ਼ਟੀ ਕਰਦੀਆਂ ਹਨ ਕਿ ਭਗਵੰਤ ਮਾਨ ਨੇ ਪੰਜਾਬ ਨੂੰ ਇਕ 'ਪੁਲਸ ਸਟੇਟ' 'ਚ ਬਦਲ ਦਿੱਤਾ ਹੈ।

ਇਹ ਵੀ ਪੜ੍ਹੋ: ਲਓ ਜੀ ਲੱਗ ਗਈਆਂ ਮੌਜਾਂ! ਸ਼ੁੱਕਰਵਾਰ ਨੂੰ ਗੜ੍ਹਸ਼ੰਕਰ 'ਚ ਛੁੱਟੀ ਦਾ ਐਲਾਨ, ਬੰਦ ਰਹਿਣਗੇ ਵਿੱਦਿਅਕ ਅਦਾਰੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News