ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ ਤੌਹੀਨ: ਸੁਖਪਾਲ ਖਹਿਰਾ

Sunday, Mar 08, 2026 - 12:08 PM (IST)

ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ ਤੌਹੀਨ: ਸੁਖਪਾਲ ਖਹਿਰਾ

ਜਲੰਧਰ/ਕਪੂਰਥਲਾ (ਵੈੱਬ ਡੈਸਕ)- ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖੇ ਹਮਲੇ ਕਰਦੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਪੂਰੀ ਤਰ੍ਹਾਂ ਫੇਲ੍ਹ ਕਰਾਰ ਦਿੱਤਾ ਹੈ। ਖਹਿਰਾ ਨੇ ਕਿਹਾ ਕਿ ਸੂਬੇ 'ਚ ਰੋਜ਼ਾਨਾ ਕਤਲੋਗਾਰਤ ਹੋ ਰਹੀ ਹੈ। ਸੁਖਪਾਲ ਖਹਿਰਾ ਨੇ ਦੋਸ਼ ਲਾਇਆ ਕਿ ਪੰਜਾਬ 'ਚ ਦਿਨ-ਦਿਹਾੜੇ ਸਰਪੰਚਾਂ ਦੇ ਕਤਲ ਹੋ ਰਹੇ ਹਨ ਅਤੇ ਹੁਣ ਤੱਕ ਚਾਰ-ਪੰਜ ਅਜਿਹੇ ਸਰਪੰਚ ਮਾਰੇ ਜਾ ਚੁੱਕੇ ਹਨ, ਜੋ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਸਨ। 
ਉਨ੍ਹਾਂ ਨਕੋਦਰ ਦੇ ਪਿੰਡ ਬੂਟੇ ਦੀਆਂ ਛੰਨਾ ਦੇ ਸਰਪੰਚ ਮਹਿੰਦਰ ਸਿੰਘ ਕਾਮਰੇਡ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਦਾ ਹੋਇਆ ਸਰਪੰਚ ਮਹਿੰਦਰ ਸਿੰਘ ਕਾਮਰੇਡ 'ਤੇ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਜਗਦੇਵ ਕਲਾਂ ਦੇ ਪੁਲਸ ਕਾਂਸਟੇਬਲ ਜਗਜੀਤ ਸਿੰਘ ਦੇ ਕਤਲ ਦਾ ਮੁੱਦਾ ਵੀ ਚੁੱਕਿਆ।

ਇਹ ਵੀ ਪੜ੍ਹੋ: ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ ਪਲਾਨਿੰਗ, ਦੋਸਤ ਨੇ ਕੀਤਾ ਸੀ...

PunjabKesari

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਹਵਾਲੇ ਨਾਲ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਵਾਇਰਲ ਵੀਡੀਓ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਟੇਜਾਂ ਤੋਂ ਔਰਤਾਂ ਦਾ ਮਜ਼ਾਕ ਉਡਾ ਰਹੇ ਹਨ ਅਤੇ ਘਟੀਆ ਚੁਟਕਲੇ ਸੁਣਾ ਕੇ ਪੰਜਾਬ ਦੀ ਤੌਹੀਨ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਦੀਆਂ ਅਜਿਹੀਆਂ ਮਨਘੜਤ ਕਹਾਣੀਆਂ 'ਤੇ ਤਾੜੀਆਂ ਨਾ ਮਾਰਿਆ ਕਰੋ। 

ਝੂਠੇ ਪੁਲਸ ਮੁਕਾਬਲੇ ਅਤੇ ਵਿਧਾਇਕਾਂ ਨੂੰ ਬਚਾਉਣ ਦੇ ਦੋਸ਼ 
ਸੁਖਪਾਲ ਖਹਿਰਾ ਨੇ ਸੂਬਾ ਸਰਕਾਰ 'ਤੇ ਫੇਕ ਪੁਲਸ ਮੁਕਾਬਲੇ ਕਰਵਾਉਣ ਦੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਹੁਣ ਤੱਕ ਪੰਜਾਬ 'ਚ 42 ਐਨਕਾਊਂਟਰ ਹੋ ਚੁੱਕੇ ਹਨ, ਜਿਸ ਦਾ ਨੋਟਿਸ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀ ਲਿਆ ਹੈ। ਉਨ੍ਹਾਂ ਬਾਘਾ ਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ 'ਤੇ 'ਹੈਪੀ ਸਰਪੰਚ' ਦੇ ਕਤਲ ਕੇਸ ਵਿੱਚ ਸ਼ਮੂਲੀਅਤ ਦੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਪੁਲਸ ਆਪਣੇ ਵਿਧਾਇਕਾਂ ਨੂੰ ਬਚਾਉਣ ਲਈ ਐੱਫ਼. ਆਈ. ਆਰ. ਦਰਜ ਨਹੀਂ ਕਰ ਰਹੀ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਇਕ ਹੋਰ ਸਰਪੰਚ ਦੀ ਹਮਲੇ ਪਿੱਛੋਂ ਹੋਈ ਮੌਤ

ਸੁਖਪਾਲ ਖਹਿਰਾ ਨੇ ਪੰਜਾਬ ਦੇ ਵਧ ਰਹੇ ਕਰਜ਼ੇ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਡੇਢ ਲੱਖ ਕਰੋੜ ਰੁਪਏ ਦਾ ਨਵਾਂ ਕਰਜ਼ਾ ਚੜ੍ਹਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ 'ਤੇ ਕਬਜ਼ਾ ਕੀਤਾ ਹੋਇਆ ਹੈ ਅਤੇ ਗੈਰ-ਪੰਜਾਬੀ ਸੂਬੇ 'ਤੇ ਰਾਜ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦਾ ਪੈਸਾ ਦੂਜੇ ਸੂਬਿਆਂ ਵਿੱਚ ਇਸ਼ਤਿਹਾਰਬਾਜ਼ੀ 'ਤੇ ਬਰਬਾਦ ਕੀਤਾ ਜਾ ਰਿਹਾ ਹੈ। ਖਹਿਰਾ ਨੇ ਪੰਜਾਬ ਦੇ ਲੋਕਾਂ ਨੂੰ ਜਾਗਣ ਅਤੇ ਇਸ ਸਰਕਾਰ ਦੇ ਕਥਿਤ ਜਬਰ ਵਿਰੁੱਧ ਇੱਕਜੁੱਟ ਹੋਣ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ: ਪੰਜਾਬ 'ਚ ਕਹਿਰ ਵਰਾਏਗੀ ਗਰਮੀ! ਅਗਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ Latest ਅਪਡੇਟ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News