ਸੁਖਪਾਲ ਖਹਿਰਾ ਨੂੰ ਲੱਗਾ ਵੱਡਾ ਝਟਕਾ, ਜ਼ਮਾਨਤ ਅਰਜ਼ੀ ਹੋਈ ਰੱਦ

12/07/2021 7:17:55 PM

ਚੰਡੀਗੜ੍ਹ (ਬਿਊਰੋ)-ਮੁਹਾਲੀ ਅਦਾਲਤ ਨੇ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ। ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਮਨੀਲਾਂਡਰਿੰਗ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ। ਈ. ਡੀ. ਵੱਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ’ਚ ਦਲੀਲ ਪੇਸ਼ ਕੀਤੀ ਕਿ ਖਹਿਰਾ ਦੀ ਜ਼ਮਾਨਤ ਅਰਜ਼ੀ ਰੱਦ ਕੀਤੀ ਜਾਵੇ ਕਿਉਂਕਿ ਉਸ ਦੇ ਰਿਹਾਅ ਹੋਣ ਤੋਂ ਬਾਅਦ ਕੇਸ ਨਾਲ ਸਬੰਧਿਤ ਜਾਂਚ ’ਤੇ ਪ੍ਰਭਾਵ ਪੈ ਸਕਦਾ ਹੈ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਕੇਜਰੀਵਾਲ ਦੀਆਂ ਗਾਰੰਟੀਆਂ ’ਤੇ ਚੁੱਕੇ ਸਵਾਲ, ਕਿਹਾ-ਦਿੱਲੀ ’ਚ ਇਕ ਔਰਤ ਨੂੰ ਨਹੀਂ ਦਿੱਤੇ 100 ਰੁਪਏ

ਸੁਖਪਾਲ ਖਹਿਰਾ ਦੇ ਵਕੀਲਾਂ ਨੇ ਉਸ ਨੂੰ ਬੇਗੁਨਾਹ ਦੱਸਦਿਆਂ ਈ. ਡੀ. ਦੀ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ। ਉਨ੍ਹਾਂ ਕਿਹਾ ਕਿ ਖਹਿਰਾ ਨੂੰ ਝੂਠੇ ਕੇਸ ’ਚ ਫਸਾਇਆ ਜਾ ਰਿਹਾ ਹੈ, ਇਸ ਲਈ ਉਨ੍ਹਾਂ ਦੀ ਜ਼ਮਾਨਤ ਮਨਜ਼ੂਰ ਕਰ ਕੇ ਰਿਹਾਅ ਕੀਤਾ ਜਾਵੇ। ਖਹਿਰਾ ਇਸ ਸਮੇਂ ਕੇਂਦਰੀ ਜੇਲ੍ਹ ਪਟਿਆਲਾ ’ਚ ਨਿਆਇਕ ਹਿਰਾਸਤ ਵਿਚ ਹਨ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ

Manoj

This news is Content Editor Manoj