ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਨਹੀਂ ਮਿਲੀ ਜ਼ਮਾਨਤ

Tuesday, Dec 21, 2021 - 07:18 PM (IST)

ਚੰਡੀਗੜ੍ਹ : ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ। ਅੱਜ ਹਾਈਕੋਰਟ ਵੱਲੋਂ ਖਹਿਰਾ ਦੀ ਜ਼ਮਾਨਤ ਅਰਜ਼ੀ ’ਤੇ ਹੋਣ ਵਾਲੀ ਸੁਣਵਾਈ ਟਾਲ ਦਿੱਤੀ ਗਈ ਹੈ। ਹੁਣ ਉਨ੍ਹਾਂ ਦੀ ਜ਼ਮਾਨਤ ਅਰਜ਼ੀ ’ਤੇ ਅਗਲੀ ਸੁਣਵਾਈ 18 ਜਨਵਰੀ ਨੂੰ ਹੋਵੇਗੀ। ਇਹ ਜਾਣਕਾਰੀ ਉਨ੍ਹਾਂ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਫੇਸਬੁੱਕ ਰਾਹੀਂ ਪੋਸਟ ਸ਼ੇਅਰ ਕਰਦਿਆਂ ਦਿੱਤੀ। ਮਹਿਤਾਬ ਖਹਿਰਾ ਨੇ ਕਿਹਾ ਕਿ ਮੈਨੂੰ ਬਹੁਤ ਉਮੀਦ ਸੀ ਕਿ ਮੇਰੇ ਪਿਤਾ ਦੀ ਅੱਜ ਜ਼ਮਾਨਤ ਹੋ ਜਾਵੇਗੀ ਕਿਉਂਕਿ ਉਹ 100 ਫੀਸਦੀ ਬੇਗੁਨਾਹ ਹਨ ਪਰ ਹਾਈਕੋਰਟ ਨੇ ਜ਼ਮਾਨਤ ਦੀ ਅਗਲੀ ਸੁਣਵਾਈ 18 ਜਨਵਰੀ ’ਤੇ ਪਾ ਦਿੱਤੀ ਹੈ।

PunjabKesari

ਇਹ ਵੀ ਪੜ੍ਹੋ : ਮਜੀਠੀਆ ’ਤੇ ਦਰਜ FIR ਮਗਰੋਂ CM ਚੰਨੀ ਦਾ ਟਵੀਟ, ਪੰਜਾਬੀਆਂ ਨੂੰ ਕੀਤੀ ਇਹ ਅਪੀਲ

ਉਨ੍ਹਾਂ ਕਿਹਾ ਕਿ ਤੁਸੀਂ ਸਾਰੇ ਭਲੀਭਾਂਤ ਜਾਣਦੇ ਹੋ ਕਿ ਅਦਾਲਤ ਅੱਗੇ ਕੋਈ ਜ਼ੋਰ ਨਹੀਂ ਹੈ ਪਰ ਮੈਂ ਤੁਹਾਨੂੰ ਫਿਰ ਯਕੀਨ ਦਿਵਾਉਣਾ ਚਾਹੁੰਦਾ ਹਾਂ ਕਿ ਮੇਰੇ ਪਿਤਾ ਤੇ ਸਾਡਾ ਪਰਿਵਾਰ ਵਾਹਿਗੁਰੂ ਦੀ ਕਿਰਪਾ ਨਾਲ ਪੂਰੀ ਤਰਾਂ ਨਾਲ ਅਡੋਲ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਹਰ ਤਰ੍ਹਾਂ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹਨ। ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਨੂੰ 11 ਨਵੰਬਰ ਨੂੰ ਈ. ਡੀ. ਨੇ ਮਨੀਲਾਂਡਰਿੰਗ ਦੇ ਦੋਸ਼ਾਂ ’ਚ ਗ੍ਰਿਫ਼ਤਾਰ ਕੀਤਾ ਸੀ। ਇਸ ਮਗਰੋਂ ਉਨ੍ਹਾਂ ਵੱਲੋਂ ਮੁਹਾਲੀ ਅਦਾਲਤ ’ਚ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ 13 ਦਸੰਬਰ ਨੂੰ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ’ਤੇ ਅੱਜ ਸੁਣਵਾਈ ਕਰਨੀ ਸੀ ਪਰ ਉਹ ਵੀ ਟਾਲ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ’ਤੇ FIR ਨੂੰ ਭਗਵੰਤ ਮਾਨ ਨੇ ਦੱਸਿਆ ਕਾਂਗਰਸ ਦਾ ਚੋਣ ਸਟੰਟ

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


Manoj

Content Editor

Related News