ਅਦਾਲਤ ''ਚ ਪੇਸ਼ੀ ਤੋਂ ਪਹਿਲਾਂ ''ਸੁਖਪਾਲ ਖਹਿਰਾ'' ਦਾ ਵੱਡਾ ਬਿਆਨ, ਆਖ ਦਿੱਤੀ ਇਹ ਗੱਲ
Thursday, Nov 18, 2021 - 11:33 AM (IST)
ਮੋਹਾਲੀ : ਪੰਜਾਬ ਦੇ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਦੀ ਵੀਰਵਾਰ ਨੂੰ ਅਦਾਲਤ 'ਚ ਪੇਸ਼ੀ ਹੈ। ਇਸ ਪੇਸ਼ੀ ਤੋਂ ਪਹਿਲਾਂ ਸੁਖਪਾਲ ਖਹਿਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਵੱਡਾ ਬਿਆਨ ਦਿੱਤਾ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਫ਼ਖ਼ਰ ਹੈ ਕਿ ਉਹ ਆਪਣੇ ਸੂਬੇ ਦੇ ਲੋਕਾਂ ਲਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਮੇਰੇ ਖ਼ਿਲਾਫ਼ ਕੀਤੇ ਗਏ ਮੁਕੱਦਮੇ ਅਤੇ ਲਗਾਏ ਗਏ ਇਲਜ਼ਾਮ ਮੇਰੀ ਸਿਹਤ 'ਤੇ ਕੋਈ ਅਸਰ ਨਹੀਂ ਪਾਉਣ ਵਾਲੇ।
ਉਨ੍ਹਾਂ ਨੇ ਕਿਹਾ ਕਿ ਜੇਕਰ ਮੇਰੇ ਵਿਰੋਧੀ ਇਹ ਸੋਚਦੇ ਹਨ ਕਿ ਅਜਿਹਾ ਕਰਨ ਨਾਲ ਉਹ ਮੇਰਾ ਮਨੋਬਲ ਤੋੜ ਸਕਣਗੇ ਤਾਂ ਉਨ੍ਹਾਂ ਦੀ ਸੋਚ ਬਿਲਕੁਲ ਗਲਤ ਹੈ ਅਤੇ ਜਿੱਤ ਹਮੇਸ਼ਾ ਸੱਚ ਦੀ ਹੀ ਹੋਵੇਗੀ। ਸੁਖਪਾਲ ਖਹਿਰਾ ਨੇ ਮੀਡੀਆ ਸਾਹਮਣੇ ਕਿਹਾ ਕਿ ਇਹ ਜਿਹੜੀ ਸਾਜ਼ਿਸ਼ ਉਨ੍ਹਾਂ ਖ਼ਿਲਾਫ਼ ਰਚੀ ਗਈ ਹੈ, ਉਹ ਸਹੀ ਸਮਾਂ ਆਉਣ 'ਤੇ ਇਸ ਦਾ ਪਰਦਾਫਾਸ਼ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਤਾਂ ਉਨ੍ਹਾਂ ਦੇ ਖ਼ਿਲਾਫ਼ ਹੈ ਹੀ ਸੀ ਪਰ ਕਾਂਗਰਸ ਦੀ ਬੁੱਕਲ 'ਚ ਰਹਿ ਕੇ ਜਿਨ੍ਹਾਂ ਲੋਕਾਂ ਨੇ ਉਨ੍ਹਾਂ ਖ਼ਿਲਾਫ਼ ਸਾਜ਼ਿਸ਼ ਰਚੀ ਹੈ, ਉਹ ਆਉਣ ਵਾਲੇ ਸਮੇਂ 'ਚ ਉਨ੍ਹਾਂ ਨੂੰ ਬੇਨਕਾਬ ਕਰਨਗੇ।
ਇਹ ਵੀ ਪੜ੍ਹੋ : ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਏ 'ਅਸ਼ਵਨੀ ਸ਼ਰਮਾ' (ਤਸਵੀਰਾਂ)
ਉਨ੍ਹਾਂ ਕਿਹਾ ਕਿ ਸੱਚ ਦੇ ਲਈ ਉਨ੍ਹਾਂ ਦੀ ਲੜਾਈ ਹਮੇਸ਼ਾ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਮੈਨੂੰ ਗ੍ਰਿਫ਼ਤਾਰ ਤਾਂ ਕਰ ਲਿਆ ਗਿਆ ਪਰ ਗ੍ਰਿਫ਼ਤਾਰੀ ਦਾ ਕਾਰਨ ਨਹੀਂ ਦੱਸਿਆ ਜਾ ਰਿਹਾ। ਦੱਸਣਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਸੁਖਪਾਲ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਅੱਜ ਅਦਾਲਤ 'ਚ ਪੇਸ਼ੀ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਨਗਰ ਕੀਰਤਨ ਮੌਕੇ ਵਾਪਰੀ ਦਰਦਨਾਕ ਘਟਨਾ, 10 ਸਾਲਾ ਬੱਚੇ ਦੀ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ