ਸਿੱਧੂ ਦੇ ਅਸਤੀਫੇ ''ਤੇ ਖਹਿਰਾ ਨੇ ਤੋੜੀ ਚੁੱਪੀ, ਦਿੱਤਾ ਪਹਿਲਾ ਬਿਆਨ

07/15/2019 3:59:49 PM

ਚੰਡੀਗੜ੍ਹ : ਨਵਜੋਤ ਸਿੱਧੂ ਵਲੋਂ ਪੰਜਾਬ ਕੈਬਨਿਟ 'ਚੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬੀ ਏਕਤਾ ਪਾਰਟੀ (ਪੀ. ਡੀ. ਏ.) ਦੇ ਨੇਤਾ ਸੁਖਪਾਲ ਖਹਿਰਾ ਨੇ ਵੀ ਆਪਣੀ ਚੁੱਪੀ ਤੋੜ ਦਿੱਤੀ ਹੈ। ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਖਪਾਲ ਖਹਿਰਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ, ਜਿਸ 'ਚ ਉਨ੍ਹਾਂ ਨੇ ਨਵਜੋਤ ਸਿੱਧੂ ਨੂੰ ਪੀ. ਡੀ. ਏ. 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀ ਗੱਲ ਨਾਲ ਬਿਲਕੁਲ ਸਹਿਮਤ ਹਨ ਅਤੇ ਉਨ੍ਹਾਂ ਨੂੰ ਸਿੱਧੂ ਨੂੰ ਮੁੱਖ ਮੰਤਰੀ ਬਣਾਉਣ 'ਤੇ ਕੋਈ ਇਤਰਾਜ਼ ਨਹੀਂ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵਜੋਤ ਸਿੱਧੂ ਦਾ ਸਥਾਨਕ ਸਰਕਾਰਾਂ ਬਾਰੇ ਵਿਭਾਗ ਵਾਪਸ ਲੈ ਕੇ ਉਨ੍ਹਾਂ ਨੂੰ ਬਿਜਲੀ ਮਹਿਕਮਾ ਦੇ ਦਿੱਤਾ ਗਿਆ ਸੀ, ਜਿਸ ਤੋਂ ਨਾਰਾਜ਼ ਹੋਏ ਸਿੱਧੂ ਨੇ ਆਪਣਾ ਅਸਤੀਫਾ ਕੈਪਟਨ ਨੂੰ ਸੌਂਪ ਦਿੱਤਾ ਹੈ।


Babita

Content Editor

Related News