ਟਕਸਾਲੀਆਂ ਬਾਰੇ ਬਦਲੇ ਖਹਿਰਾ ਦੇ ਸੁਰ, ਦਿੱਤਾ ਝਟਕਾ!

12/05/2018 7:16:44 PM

ਸੰਗਰੂਰ : ਪਿਛਲੇ ਕੁਝ ਸਮੇਂ ਤੋਂ ਆਮ ਆਦਮੀ ਪਾਰਟੀ ਤੋਂ ਵੱਖ ਚੱਲਣ ਵਾਲੇ ਸੁਖਪਾਲ ਖਹਿਰਾ ਦੇ ਅਕਾਲੀ ਦਲ ਤੋਂ ਬਾਗੀ ਹੋਏ ਟਕਸਾਲੀਆਂ 'ਤੇ ਸੁਰ ਕੁਝ ਬਦਲੇ-ਬਦਲੇ ਨਜ਼ਰ ਆ ਰਹੇ ਹਨ। ਖਹਿਰਾ ਨੇ ਨਵੇਂ ਅਕਾਲੀ ਦਲ ਦੇ ਗਠਨ ਅਤੇ ਇਸ ਦਾ ਹਿੱਸਾ ਬਣਨ 'ਤੇ ਬੋਲਦੇ ਹੋਏ ਕਿਹਾ ਹੈ ਕਿ ਕਈ ਅਕਾਲੀ ਦਲ ਬਣੇ ਅਤੇ ਕਈ ਟੁੱਟ ਗਏ। ਖਹਿਰਾ ਨੇ ਇਹ ਵੀ ਕਿਹਾ ਕਿ ਜੇਕਰ ਟਕਸਾਲੀ ਆਪਣੇ ਆਪ ਨੂੰ ਹਮਖ਼ਿਆਲੀ ਦੱਸਦੇ ਹਨ ਤਾਂ ਨਵੀਂ ਪਾਰਟੀ ਦੇ ਐਲਾਨ ਤੋਂ ਪਹਿਲਾਂ ਉਨ੍ਹਾਂ ਨੂੰ ਹਮਖ਼ਿਆਲੀਆਂ ਨਾਲ ਸਲਾਹ-ਮਸ਼ਵਰਾ ਜ਼ਰੂਰ ਕਰਨਾ ਚਾਹੀਦਾ ਸੀ। ਹਾਲਾਂਕਿ ਖਹਿਰਾ ਨੇ ਸਾਫ ਕੀਤਾ ਕਿ ਇਸ ਨਵੀਂ ਪਾਰਟੀ ਦਾ ਹਿੱਸਾ ਬਣਨ ਹੈ ਜਾਂ ਨਹੀਂ, ਇਸ ਦਾ ਫੈਸਲਾ ਉਹ ਆਪਣੇ ਬਾਕੀ ਸਾਥੀਆਂ ਨਾਲ ਮਸ਼ਵਰਾ ਕਰਕੇ ਕਰਨਗੇ।

PunjabKesari
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਲਗਾਤਾਰ ਮਾਝੇ ਦੇ ਟਕਸਾਲੀ ਆਗੂਆਂ ਅਤੇ ਸੁਖਪਾਲ ਖਹਿਰਾ ਵਿਚਕਾਰ ਤਾਲਮੇਲ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਸਨ। ਦੋਵਾਂ ਧਿਰਾਂ ਵਲੋਂ ਇਕ-ਦੂਜੇ ਨੂੰ ਨਾਲ ਲੈ ਕੇ ਚੱਲਣ ਦੇ ਬਿਆਨ ਵੀ ਦਿੱਤੇ ਜਾ ਰਹੇ ਸਨ। ਫਿਲਹਾਲ ਮਾਝੇ ਦੇ ਟਕਸਾਲੀਆਂ ਵਲੋਂ 14 ਤਰੀਕ ਨੂੰ ਨਵੇਂ ਅਕਾਲੀ ਦਲ ਦੇ ਗਠਨ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਨਵੇਂ ਅਕਾਲੀ ਦਲ ਦਾ ਹਿੱਸਾ ਕੌਣ-ਕੌਣ ਬਣਦਾ ਹੈ, ਇਹ ਦੇਖਣਾ ਹੋਵੇਗਾ।


Gurminder Singh

Content Editor

Related News