ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਝਟਕਾ! ਸੁਖਪਾਲ ਖਹਿਰਾ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
Saturday, Jun 04, 2022 - 11:10 AM (IST)
ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੀ ਜਾਂਚ ਨੂੰ ਲੈ ਕੇ ਮਾਨ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਉਣ ਦੀ ਮੰਗ ਕੀਤੀ ਸੀ ਪਰ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਦੀ ਇਸ ਮੰਗ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 3 ਦਿਨ ਹੜਤਾਲ 'ਤੇ ਜਾਣਗੇ ਮੁਲਾਜ਼ਮ
ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਮੈਨੂੰ ਭਰੋਸੇਯੋਗ ਅਧਿਕਾਰਤ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਹਾਈਕੋਰਟ ਦੇ ਚੀਫ਼ ਜਸਟਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਲਈ ਹਾਈਕੋਰਟ ਦਾ ਮੌਜੂਦਾ ਜੱਜ ਨਿਯੁਕਤ ਕਰਨ ਦੇ ਭਗਵੰਤ ਮਾਨ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਨੇ ਅੱਗੇ ਲਿਖਿਆ ਹੈ ਕਿ ਉਨ੍ਹਾਂ ਨੇ 30 ਤਾਰੀਖ਼ ਨੂੰ ਹੀ ਪਿੰਡ ਮੂਸਾ ਵਿਖੇ ਆਪਣੇ ਪਾਰਟੀ ਸਾਥੀਆਂ ਨੂੰ ਇਸ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ 424 ਲੋਕਾਂ ਦੀ ਸੁਰੱਖਿਆ ਮੁੜ ਹੋਵੇਗੀ ਬਹਾਲ, ਹਾਈਕੋਰਟ 'ਚ ਹੋਈ ਸੁਣਵਾਈ
ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪਰਿਵਾਰ ਅਤੇ ਲੋਕਾਂ 'ਚ ਕਾਫੀ ਰੋਸ ਸੀ। ਇਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਇਸ ਕਤਲਕਾਂਡ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਸੀ ਪਰ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਦੀ ਇਸ ਮੰਗ ਨੂੰ ਠੁਕਰਾ ਦਿੱਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ