ਕਾਂਗਰਸ ਨੇ ਸੁਖਪਾਲ ਖਹਿਰਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਆਲ ਇੰਡੀਆ ਕਿਸਾਨ ਕਾਂਗਰਸ ਦਾ ਬਣਾਇਆ ਚੇਅਰਮੈਨ
Thursday, Jul 14, 2022 - 07:27 PM (IST)
 
            
            ਨਵੀਂ ਦਿੱਲੀ : ਕਾਂਗਰਸ ਦੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਕਾਂਗਰਸ ਹਾਈਕਮਾਂਡ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਹਾਈਕਮਾਂਡ ਨੇ ਸੁਖਪਾਲ ਖਹਿਰਾ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਬਾਰੇ ਜਾਣਕਾਰੀ ਹਾਈਕਮਾਂਡ ਵੱਲੋਂ ਜਾਰੀ ਪੱਤਰ ’ਚ ਦਿੱਤੀ ਗਈ ਹੈ। ਹਾਈਕਮਾਂਡ ਵੱਲੋਂ ਕਾਂਗਰਸ ਦੇ ਜਨਰਲ ਸੈਕਟਰੀ ਕੇ. ਸੀ. ਵੇਣੂਗੋਪਾਲ ਨੇ ਪੱਤਰ ਜਾਰੀ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਲਾਰੈਂਸ-ਰਿੰਦਾ ਗੈਂਗ ਦੇ 9 ਸ਼ਾਰਪ ਸ਼ੂਟਰਾਂ ਸਣੇ 13 ਕਾਬੂ, IGP ਨੇ ਕੀਤੇ ਹੈਰਾਨੀਜਨਕ ਖ਼ੁਲਾਸੇ
ਸੁਖਪਾਲ ਸਿੰਘ ਖਹਿਰਾ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ’ਚ ਸਨ ਪਰ ਬਾਅਦ ’ਚ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਸਨ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਸੁਖਪਾਲ ਸਿੰਘ ਖਹਿਰਾ ਵਿਰੋਧੀ ਧਿਰ ਦੇ ਨੇਤਾ ਸਨ। ਇਸ ਤੋਂ ਬਾਅਦ ਖਹਿਰਾ ਮੁੜ ਕਾਂਗਰਸ ’ਚ ਸ਼ਾਮਲ ਹੋ ਗਏ।


 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            