ਸੁਖਪਾਲ ਖਹਿਰਾ ਦੇ ਨਿਸ਼ਾਨੇ ''ਤੇ ਰਾਣਾ ਗੁਰਜੀਤ

Thursday, Jan 18, 2018 - 01:21 PM (IST)

ਸੁਖਪਾਲ ਖਹਿਰਾ ਦੇ ਨਿਸ਼ਾਨੇ ''ਤੇ ਰਾਣਾ ਗੁਰਜੀਤ

ਚੰਡੀਗੜ੍ਹ (ਪੁਨੀਤ) : ਕਾਂਗਰਸ ਹਾਈਕਮਾਨ ਵਲੋਂ ਰਾਣਾ ਗੁਰਜੀਤ ਦਾ ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੇ ਰਾਣਾ ਗੁਰਜੀਤ 'ਤੇ ਸਿਆਸੀ ਵਾਰ ਕੀਤਾ ਹੈ। ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ ਨੇ ਭ੍ਰਿਸ਼ਟਾਚਾਰ ਦੀ ਲੜਾਈ ਲੜੀ ਸੀ, ਜਿਸ 'ਚ ਉਨ੍ਹਾਂ ਨੂੰ ਜਿੱਤ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਇਸ ਫੈਸਲੇ ਦਾ ਸੁਆਗਤ ਕਰਦੇ ਹਨ। ਇਸ ਦੇ ਨਾਲ ਹੀ ਸੁਖਪਾਲ ਖਹਿਰਾ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਨੂੰ ਰਾਣਾ ਗੁਰਜੀਤ ਦਾ ਅਸਤੀਫਾ ਪਹਿਲਾਂ ਹੀ ਮਨਜ਼ੂਰ ਕਰ ਲੈਣਾ ਚਾਹੀਦਾ ਸੀ। ਖਹਿਰਾ ਨੇ ਕਿਹਾ ਕਿ ਉਹ ਮਾਈਨਿੰਗ ਸਬੰਧੀ ਸਾਰੀ ਰਿਪੋਰਟ ਰਾਹੁਲ ਗਾਂਧੀ ਨੂੰ ਭੇਜਣਗੇ। ਖਹਿਰਾ ਦੇ ਨਾਲ-ਨਾਲ ਸੁਖਪਾਲ ਖਹਿਰਾ ਦੇ ਨਿਸ਼ਾਨੇ 'ਤੇ ਕੈਪਟਨ ਅਮਰਿੰਦਰ ਸਿੰਘ ਵੀ ਆਏ ਹਨ। ਖਹਿਰਾ ਨੇ ਕਿਹਾ ਕਿ ਰਾਣਾ ਗੁਰਜੀਤ ਸਿੰਘ ਕੈਪਟਨ ਅਮਰਿੰਦਰ ਸਿੰਘ ਦੇ ਕਾਫੀ ਕਰੀਬੀ ਹਨ ਅਤੇ ਕੈਪਟਨ ਨੇ 8 ਮਹੀਨਿਆਂ ਤੱਕ ਰਾਣਾ ਗੁਰਜੀਤ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਹੈ। 


Related News