ਖਹਿਰਾ ਦੇ ਕੈਪਟਨ 'ਤੇ ਰਗੜੇ, ''ਮੁੱਖ ਮੰਤਰੀ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ'' (ਵੀਡੀਓ)

06/13/2018 9:15:44 AM

ਚੰਡੀਗੜ੍ਹ (ਮਨਮੋਹਨ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਾਣੀਆਂ ਦੇ ਮਾਮਲੇ 'ਤੇ ਸੈਸ਼ਨ ਬੁਲਾਉਣ ਸਬੰਧੀ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਪਾਣੀ ਦਾ ਮੁੱਦਾ ਇਸ ਸਮੇਂ ਪੰਜਾਬ ਦਾ ਸਭ ਤੋਂ ਅਹਿਮ ਮੁੱਦਾ ਹੈ। ਉਨ੍ਹਾਂ ਕਿਹਾ ਕਿ ਐਵੇਂ ਹੀ ਨਹੀਂ, ਪੰਜਾਬ 'ਚ ਕੈਂਸਰ ਟਰੇਨ ਚਲਾਈ ਜਾਂਦੀ। ਉਨ੍ਹਾਂ ਕਿਹਾ ਕਿ ਇਕ ਪਾਸੇ 2 ਮੰਤਰੀ ਨਹਿਰਾਂ ਦਾ ਜਾਇਜ਼ਾ ਲੈ ਰਹੇ ਹਨ ਤਾਂ ਦੂਜੇ ਪਾਸੇ ਕੈਪਟਨ ਇਸ ਨੂੰ ਕੋਈ ਮੁੱਦਾ ਨਹੀਂ ਮੰਨ ਰਹੇ। ਸੁਖਪਾਲ ਖਹਿਰਾ ਨੇ ਕਿਹਾ ਕਿ ਇਸ ਤੋਂ ਸਾਫ ਜ਼ਾਹਰ ਹੈ ਕਿ ਮੁੱਖ ਮੰਤਰੀ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹਨ। ਖਹਿਰਾ ਨੇ ਕਿਹਾ ਕਿ ਗੰਦੇ ਪਾਣੀ ਕਾਰਨ ਲੋਕ ਬੀਮਾਰ ਪੈ ਰਹੇ ਹਨ, ਜਦੋਂ ਕਿ ਕੈਪਟਨ ਇਸ ਅਸਲੀਅਤ ਤੋਂ ਮੂੰਹ ਫੇਰ ਰਹੇ ਹਨ।
ਰਾਜਾ ਵੜਿੰਗ 'ਤੇ ਟਵੀਟ 'ਤੇ ਬੋਲਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਆਪਣੇ ਹੀ ਵਿਧਾਇਕਾਂ ਦੀ ਗੱਲ ਨਹੀਂ ਸੁਣਦੇ ਅਤੇ ਇਸ ਤੋਂ ਸਾਫ ਜ਼ਾਹਰ ਹੈ ਕਿ ਵਿਧਾਇਕ ਆਪਣੇ ਮੁੱਖ ਮੰਤਰੀ ਤੋਂ ਖੁਸ਼ ਨਹੀਂ ਹਨ। ਇਹੀ ਕਾਰਨ ਹੈ ਕਿ ਵਿਧਾਇਕਾਂ ਨੂੰ ਟਵੀਟ ਕਰਕੇ ਆਪਣੀ ਗੱਲ ਰੱਖਣੀ ਪਈ ਹੈ।
ਕਿਸਾਨਾਂ ਵਲੋਂ 20 ਜੂਨ ਤੋਂ ਪਹਿਲਾਂ ਹੀ ਝੋਨੇ ਦੀ ਬਿਜਾਈ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਕਿਹਾ ਕਿ ਕਿਸਾਨ ਬਹੁਤ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਭਾਵੇਂ ਉਹ ਪਾਣੀ ਦਾ ਮੁੱਦਾ ਹੋਵੇ ਜਾਂ ਬਿਜਲੀ ਦਾ ਪਰ ਸਰਕਾਰ ਕੁਝ ਨਹੀਂ ਸਮਝਣਾ ਚਾਹੁੰਦੀ।
 


Related News