ਜਾਣੋ ਪੰਜਾਬ 'ਚ ਨਸ਼ੇ ਕਾਰਨ ਹੋ ਰਹੀਆਂ ਮੌਤਾਂ 'ਤੇ ਕੀ ਬੋਲੇ ਖਹਿਰਾ (ਵੀਡੀਓ)

06/28/2018 5:36:43 PM

ਜਲੰਧਰ : ਪੰਜਾਬ 'ਚ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਸਬੰਧੀ 'ਆਪ' ਨੇਤਾ ਸੁਖਪਾਲ ਸਿੰਘ ਖਹਿਰਾ ਨੇ ਇੱਥੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਦੇ ਨਾਲ ਇਸ ਮੌਕੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੀ ਮੌਜੂਦ ਸਨ। ਖਹਿਰਾ ਨੇ ਕਿਹਾ ਕਿ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਨੇ ਪੰਜਾਬ 'ਚ ਡਰੱਗਜ਼ ਦੀ ਤਸਵੀਰ ਸਾਫ ਕਰ ਦਿੱਤੀ ਹੈ। ਸੁਖਪਾਲ ਖਹਿਰਾ ਇਥੇ ਬੀਤੇ ਦਿਨੀਂ ਪੰਜਾਬ ਪੁਲਸ ਦੇ ਇਕ ਡੀ. ਐੱਸ. ਪੀ. ਅਤੇ ਐੱਸ. ਐੱਚ. ਓ. 'ਤੇ ਨਸ਼ਾ ਦੇਣ ਦਾ ਦੋਸ਼ ਲਗਾਉਣ ਵਾਲੀ ਲੜਕੀ ਨੂੰ ਨਾਲ ਲੈ ਕੇ ਪਹੁੰਚੇ। ਇਥੇ ਲੜਕੀ ਵੱਲੋਂ ਆਪਣੀ ਪੂਰੀ ਆਪਬੀਤੀ ਸੁਣਾਈ ਗਈ। ਲੜਕੀ ਦਾ ਕਹਿਣਾ ਹੈ ਕਿ ਡੀ. ਐੱਸ. ਪੀ. ਦਲਜੀਤ ਸਿੰਘ ਢਿੱਲੋਂ ਮੈਨੂੰ ਕਰਨਾ ਸਿਖਾਇਆ। ਜ਼ਿਕਰਯੋਗ ਹੈ ਕਿ ਨਸ਼ੇ ਕਾਰਨ ਪੰਜਾਬ 'ਚ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਥੰਮਣ ਦਾ ਨਾਂ ਨਹੀਂ ਲੈ ਰਿਹਾ।