ਖਹਿਰਾ ਦੇ ਅਸਤੀਫੇ ''ਤੇ ਸੰਤੋਖ ਚੌਧਰੀ ਦੀ ਪ੍ਰਤੀਕਿਰਿਆ

Sunday, Jan 06, 2019 - 03:50 PM (IST)

ਖਹਿਰਾ ਦੇ ਅਸਤੀਫੇ ''ਤੇ ਸੰਤੋਖ ਚੌਧਰੀ ਦੀ ਪ੍ਰਤੀਕਿਰਿਆ

ਜਲੰਧਰ (ਸੋਨੂੰ)— ਸੁਖਪਾਲ ਸਿੰਘ ਖਹਿਰਾ ਵੱਲੋਂ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਦੀ ਸਿਆਸਤ 'ਚ ਹਲਚਲ ਪੈਦਾ ਹੋ ਗਈ ਹੈ। ਸਿਆਸੀ ਪਾਰਟੀਆਂ 'ਚ ਖਹਿਰਾ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ। ਖਹਿਰਾ ਵੱਲੋਂ ਦਿੱਤੇ ਗਏ ਅਸਤੀਫੇ 'ਤੇ ਬੋਲਦੇ ਹੋਏ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਨੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ 'ਚ ਪਹਿਲਾਂ ਹੀ ਦੋ ਫਾੜ ਹੋ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਪੰਜਾਬ 'ਚ ਆਮ ਆਦਮੀ ਪਾਰਟੀ ਦਾ ਇਕ ਉਭਾਰ ਜਿਹਾ ਚੜਿਆ ਸੀ ਜੋ ਹੁਣ ਸੂਬੇ 'ਚ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਪਾਰਟੀ ਕਈ ਟੁਕੜਿਆਂ 'ਚ ਵੰਡੀ ਜਾ ਚੁੱਕੀ ਹੈ। ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਅਸਤੀਫਾ ਦੇਣ ਤੋਂ ਬਾਅਦ ਹੁਣ ਇਹ ਦੇਖਣਾ ਹੋਵੇਗਾ ਕਿ ਸੁਖਪਾਲ ਖਹਿਰਾ ਹੁਣ ਆਪਣੀ ਪਾਰਟੀ ਬਣਾਉਂਦੇ ਹਨ ਜਾਂ ਫਿਰ ਕਿਸੇ ਹੋਰ ਦੀ ਪਾਰਟੀ 'ਚ ਸ਼ਾਮਲ ਹੁੰਦੇ ਹਨ। 


author

shivani attri

Content Editor

Related News