ਖਹਿਰਾ ਵਲੋਂ ਭਗਵੰਤ ਮਾਨ ਦੇ ਬਿਆਨ ਦਾ ਠੋਕਵਾਂ ਜਵਾਬ

Monday, Jan 07, 2019 - 03:21 PM (IST)

ਖਹਿਰਾ ਵਲੋਂ ਭਗਵੰਤ ਮਾਨ ਦੇ ਬਿਆਨ ਦਾ ਠੋਕਵਾਂ ਜਵਾਬ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਬਾਗੀ ਧੜੇ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਦੇ ਉਸ ਬਿਆਨ ਦਾ ਠੋਕਵਾਂ ਜਵਾਬ ਦਿੱਤਾ ਹੈ, ਜਿਸ 'ਚ ਭਗਵੰਤ ਮਾਨ ਨੇ ਕਿਹਾ ਸੀ ਕਿ ਸੁਖਪਾਲ ਖਹਿਰਾ ਨੂੰ ਵਿਧਾਇਕ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦੇਣਾ ਚਾਹੀਦਾ ਹੈ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਹੈ, ਜਿਸ ਦਾ ਸਾਫ ਮਤਲਬ ਹੈ ਕਿ ਉਨ੍ਹਾਂ ਨੇ ਸਭ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ, ਹਰਪਾਲ ਚੀਮਾ ਉਨ੍ਹਾਂ ਖਿਲਾਫ ਸਿਰਫ ਨਫਰਤ ਫੈਲਾ ਰਹੇ ਹਨ ਅਤੇ ਉਨ੍ਹਾਂ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ।

ਭਗਵੰਤ ਮਾਨ ਨੂੰ ਸਵਾਲ ਪੁੱਛਦਿਆਂ ਖਹਿਰਾ ਨੇ ਕਿਹਾ ਕਿ ਉਂਝ ਤਾਂ ਭਗਵੰਤ ਮਾਨ ਨੇ ਕੇਜਰੀਵਾਲ ਵਲੋਂ ਮਜੀਠੀਆ ਕੋਲੋਂ ਮੁਆਫੀ ਮੰਗਣ 'ਤੇ ਪੰਜਾਬ ਦੀ ਪ੍ਰਧਾਨਗੀ ਤੋਂ ਅਸਤੀਫਾ ਦਿੱਤਾ ਹੋਇਆ ਹੈ ਪਰ ਇਸ ਗੱਲ ਨੂੰ ਕਰੀਬ ਇਕ ਸਾਲ ਹੋ ਗਿਆ ਹੈ ਤਾਂ ਕਿ ਭਗਵੰਤ ਮਾਨ ਨੇ ਕੇਜਰੀਵਾਲ ਨੂੰ ਇਸ ਬਾਰੇ ਇਕ ਵਾਰ ਵੀ ਨਹੀਂ ਪੁੱਛਿਆ ਕਿ ਤੁਸੀਂ ਮੁਆਫੀ ਕਿਉਂ ਮੰਗੀ? ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਲੋਕਾਂ ਨਾਲ ਸਿਰਫ ਮਸਕਰੀਆਂ ਕਰ ਰਿਹਾ ਹੈ ਅਤੇ ਦੂਜਿਆਂ ਨੂੰ ਭੰਡਣ ਤੇ ਗਲਤ ਬਿਆਨਬਾਜ਼ੀਆਂ ਤੋਂ ਸਿਵਾਏ ਭਗਵੰਤ ਮਾਨ ਕੋਲ ਕੋਈ ਕੰਮ ਨਹੀਂ ਹੈ। 


author

Babita

Content Editor

Related News