ਬੇਅਦਬੀ ਮਾਮਲੇ 'ਤੇ ਕਾਂਗਰਸ ਤੇ 'ਆਪ' ਕਰ ਰਹੀ ਹੈ ਡਰਾਮਾ: ਖਹਿਰਾ

01/10/2019 6:55:43 PM

ਜਲੰਧਰ (ਸੋਨੂੰ)— ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਵੱਲੋਂ ਅੱਜ ਜਲੰਧਰ 'ਚ ਜਸਟਿਸ ਜ਼ੋਰਾ ਸਿੰਘ ਨੂੰ ਲੈ ਕੇ ਪ੍ਰੈੱਸ ਵਾਰਤਾ ਕੀਤੀ ਗਈ। ਇਸ ਮੌਕੇ ਸੁਖਪਾਲ ਖਹਿਰਾ ਨੇ ਕਿਹਾ ਕਿ ਬੀਤੇ ਦਿਨ ਜਸਟਿਸ ਜ਼ੋਰਾ ਸਿੰਘ ਅਤੇ ਆਮ ਆਦਮੀ ਪਾਰਟੀ ਵੱਲੋਂ ਸਿਰਫ ਇਕ ਡਰਾਮਾ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਬਰਗਾੜੀ ਅਤੇ ਬਹਿਬਲ ਕਲਾਂ ਕਾਂਡ ਲਈ ਅਕਾਲੀ ਦਲ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਨੇ ਕਿਹਾ ਕਿ ਸਾਰੇ ਸਬੂਤ ਹੋਣ ਤੋਂ ਬਾਅਦ ਕਾਂਗਰਸ ਦੀ ਗੰਭੀਰ ਨਹੀਂ ਹੈ। ਇਸ ਮੌਕੇ ਖਹਿਰਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਕਰਦੇ ਹੋਏ ਕਿਹਾ ਕਿ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀਆਂ ਖਿਲਾਫ ਜਲਦੀ ਤੋਂ ਜਲਦੀ ਕਾਰਵਾਈ ਕੀਤੀ ਜਾਵੇ ਅਤੇ ਸੁਖਬੀਰ ਬਾਦਲ ਖਿਲਾਫ ਐੱਫ. ਆਈ. ਆਰ ਵੀ ਦਰਜ ਕੀਤੀ ਜਾਵੇ।

ਪ੍ਰੈੱਸ ਕਾਨਫਰੰਸ ਦੌਰਾਨ ਸੁਖਪਾਲ ਖਹਿਰਾ ਨੇ ਬਹਿਬਲ ਕਲਾਂ ਪਿੰਡ ਦੇ ਗੁਰਦੁਆਰੇ ਦੇ ਗ੍ਰੰਥੀ ਗੋਰਾ ਸਿੰਘ ਅਤੇ ਹੋਰ ਲੋਕਾਂ ਨੂੰ ਪੇਸ਼ ਕੀਤਾ ਅਤੇ ਦੱਸਿਆ ਕਿ ਗੋਰਾ ਸਿੰਘ ਦੇ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ ਅਤੇ ਤਿੰਨ ਸਾਲ ਤੋਂ ਵੀ ਵੱਧ ਉਨ੍ਹਾਂ ਨੂੰ ਤੰਗ ਕੀਤਾ ਗਿਆ। ਇਸ ਦੌਰਾਨ ਗੋਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਨੂੰ ਬਹੁਤ ਜ਼ਿਆਦਾ ਤੰਗ ਕੀਤਾ ਗਿਆ। ਇਸ ਮੌਕੇ ਗੁਰਮੁਖ ਸਿੰਘ ਅਤੇ ਹੋਰ ਪੀੜਤਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰਾਂ ਨੂੰ ਬੁਰੀ ਤਰ੍ਹਾਂ ਟਾਰਚਰ ਕੀਤਾ ਗਿਆ। ਅਕਾਲੀਆਂ 'ਤੇ ਦੋਸ਼ ਲਗਾਉਂਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਕਾਲੀ ਨੇਤਾ ਉਨ੍ਹਾਂ ਨੂੰ ਫਸਾਉਣ 'ਚ ਲੱਗੇ ਰਹੇ ਅਤੇ ਉਨ੍ਹਾਂ ਦਾ ਨਾਰਕੋ ਟੈਸਟ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਸੀ. ਬੀ. ਆਈ. ਵੱਲੋਂ ਵੀ ਉਨ੍ਹਾਂ ਤੋਂ ਜਾਂਚ ਕੀਤੀ ਗਈ, ਇਥੋਂ ਤੱਕ ਕਿ ਸੀ. ਬੀ. ਆਈ. ਸਟਾਫ ਫਰੀਦਕੋਟ ਵੱਲੋਂ ਉਨ੍ਹਾਂ ਨੂੰ ਸੀ. ਆਈ. ਏ. ਥਰਡ ਡਿਗਰੀ ਇੰਟੈਰੋਗੇਟ ਕੀਤਾ ਗਿਅ। ਉਨ੍ਹਾਂ ਨੇ ਬਹਿਬਲ ਕਲਾਂ ਕਾਂਡ ਲਈ ਡੇਰਾ ਪ੍ਰੇਮੀਆਂ ਨੂੰ ਦੋਸ਼ੀ ਠਹਿਰਾਇਆ ਅਤੇ ਦੱਸਿਆ ਕਿ ਜਸਟਿਸ ਰਣਜੀਤ ਸਿੰਘ ਨੇ ਉਨ੍ਹਾਂ ਤੋਂ 2 ਘੰਟੇ ਤੋਂ ਵੱਧ ਪੁੱਛਗਿੱਛ ਕੀਤੀ ਜਦਕਿ ਜ਼ੋਰਾ ਸਿੰਘ ਨੇ ਸਿਰਫ ਉਨ੍ਹਾਂ ਨੂੰ 2 ਹੀ ਸਵਾਲ ਕੀਤੇ ਸਨ। ਉਨ੍ਹਾਂ ਨੇ ਕਿਹਾ ਕਿ ਜ਼ੋਰਾ ਸਿੰਘ ਵੱਲੋਂ ਬੀਤੇ ਦਿਨ ਦਿੱਤੇ ਗਏ ਬਿਆਨ ਤੋਂ ਪਤਾ ਲੱਗਦਾ ਹੈ ਕਿ ਉਹ ਡੇਰਾ ਪ੍ਰੇਮੀਆਂ ਨੂੰ ਬਚਾਉਣਾ ਚਾਹੁੰਦੇ ਹਨ। 

ਇਸ ਦੌਰਾਨ ਖਹਿਰਾ ਨੇ ਕਿਹਾ ਕਿ ਦੋ ਦਿਨਾਂ ਬਾਅਦ ਉਹ ਇਨ੍ਹਾਂ ਪੀੜਤ ਪਰਿਵਾਰਾਂ ਨੂੰ ਮਿਲਣਗੇ। ਇਸ ਮੌਕੇ ਖਹਿਰਾ ਨੇ ਜਸਟਿਸ ਜ਼ੋਰਾ ਸਿੰਘ ਦੀ ਰਿਪੋਰਟ ਵੀ ਪੇਸ਼ ਕੀਤੀ, ਜਿਸ 'ਚ ਇਹ ਲਿਖਿਆ ਗਿਆ ਹੈ ਕਿ ਇਨ੍ਹਾਂ ਲੋਕਾਂ ਤੋਂ ਸਹੀ ਤਰੀਕੇ ਨਾਲ ਪੁੱਛਗਿੱਛ ਨਹੀਂ ਕੀਤੀ ਗਈ ਜਦਕਿ ਇਨ੍ਹਾਂ ਨੂੰ ਥਰਡ ਡਿਗਰੀ ਟਾਰਚਰ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਬਾਕੀ ਦੋਸ਼ੀਆਂ ਅਤੇ ਡੇਰਾ ਪ੍ਰੇਮੀਆਂ ਬਾਰੇ ਲਿਖਿਆ ਹੀ ਨਹੀਂ ਅਤੇ ਜਿਸ ਨੂੰ ਜਸਟਿਸ ਰਣਜੀਤ ਸਿੰਘ ਨੇ ਉਜਾਗਰ ਕੀਤਾ ਹੈ ਅਤੇ ਹੋਰ ਤੱਥਾਂ ਨੂੰ ਵੀ ਉਜਾਗਰ ਕੀਤਾ ਹੈ। ਖਹਿਰਾ ਨੇ ਜਸਟਿਸ ਜ਼ੋਰਾ ਸਿੰਘ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੇ ਅਕਾਲੀ ਦਲ ਅਤੇ ਸੁਮੇਧ ਸੈਣੀ ਨੂੰ ਬਚਾਉਣ ਦਾ ਕੰਮ ਕੀਤਾ ਹੈ।

shivani attri

This news is Content Editor shivani attri