ਖੁੱਸ ਸਕਦੀ ਹੈ ਖਹਿਰਾ ਦੀ ਵਿਧਾਇਕੀ, ਮਿਲਿਆ ਸਪੀਕਰ ਵੱਲੋਂ ਭੇਜਿਆ ਨੋਟਿਸ

03/14/2019 2:05:20 PM

ਜਲੰਧਰ— ਆਮ ਆਦਮੀ ਪਾਰਟੀ 'ਚੋਂ ਵੱਖ ਹੋ ਕੇ ਵੱਖਰੀ ਪਾਰਟੀ ਬਣਾਉਣ ਵਾਲੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਵਿਧਾਇਕੀ ਹੁਣ ਖੁੱਸ ਸਕਦੀ ਹੈ, ਕਿਉਂਕਿ ਉਨ੍ਹਾਂ ਨੂੰ ਹੁਣ ਵਿਧਾਨ ਸਭਾ ਦੇ ਸਪੀਕਰ ਵੱਲੋਂ ਭੇਜਿਆ ਗਿਆ ਨੋਟਿਸ ਮਿਲ ਗਿਆ ਹੈ। ਵਿਧਾਨ ਸਭਾ ਦੀ ਮੈਂਬਰਸ਼ਿਪ ਖਾਰਜ ਕਰਨ ਸਬੰਧੀ ਜਵਾਬ ਦੇਣ ਵਾਲਾ ਵਿਧਾਨ ਸਭਾ ਸਪੀਕਰ ਵੱਲੋਂ ਭੇਜਿਆ ਗਿਆ ਨੋਟਿਸ ਸੁਖਪਾਲ ਸਿੰਘ ਖਹਿਰਾ ਨੂੰ ਮਿਲ ਗਿਆ ਹੈ। ਇਸ ਸਬੰਧੀ ਜਦੋਂ ਜਗ ਬਾਣੀ ਵੱਲੋਂ ਸੁਖਪਾਲ ਖਹਿਰਾ ਨਾਲ ਸਪੰਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨਾਲ ਸਪੰਰਕ ਨਹੀਂ ਹੋ ਸਕਿਆ ਪਰ ਉਨ੍ਹਾਂ ਦੇ ਪੀਏ ਨੇ ਗੱਲਬਾਤ ਕਰਦੇ ਹੋਏ ਦੱਸਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਨੂੰ ਸਪੀਕਰ ਵੱਲੋਂ ਭੇਜਿਆ ਗਿਆ ਨੋਟਿਸ ਨੂੰ ਮਿਲ ਗਿਆ ਹੈ। 

ਜ਼ਿਕਰਯੋਗ ਹੈ ਕਿ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਪਿਛਲੇ ਦਿਨੀਂ ਅਕਾਲੀ ਦਲ ਵੱਲੋਂ 'ਆਪ' ਦੇ ਅਸਤੀਫਾ ਦੇ ਚੁੱਕੇ ਵਿਧਾਇਕਾਂ ਦੀ ਸਥਿਤੀ ਬਾਰੇ ਚੁੱਕੇ ਸਵਾਲ 'ਤੇ ਕਿਹਾ ਸੀ ਕਿ ਖਹਿਰਾ ਨੋਟਿਸ ਪ੍ਰਾਪਤ ਨਹੀਂ ਕਰ ਰਹੇ। ਜਦਕਿ ਖਹਿਰਾ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਕੋਈ ਵੀ ਨੋਟਿਸ ਹੀ ਨਹੀਂ ਮਿਲਿਆ। ਇਸ ਤੋਂ ਬਾਅਦ ਇਹ ਵੀ ਖਬਰਾਂ ਆਈਆਂ ਸਨ ਕਿ ਖਹਿਰਾ ਨੂੰ ਨੋਟਿਸ ਜਨਤਕ ਇਸ਼ਤਿਹਾਰਬਾਜ਼ੀ ਰਾਹੀਂ ਭੇਜਿਆ ਜਾਵੇਗਾ ਪਰ ਇਸ ਤੋਂ ਪਹਿਲਾਂ ਖਹਿਰਾ ਨੂੰ ਨੋਟਿਸ ਮਿਲ ਗਿਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਖਹਿਰਾ ਵੱਲੋਂ ਨੋਟਿਸ ਦਾ ਜਵਾਬ ਦੇਣ 'ਤੇ ਖਹਿਰਾ ਦੀ ਵਿਧਾਇਕੀ ਸਬੰਧੀ ਕੀ ਫੈਸਲਾ ਲਿਆ ਜਾਂਦਾ ਹੈ।

shivani attri

This news is Content Editor shivani attri