ਖਹਿਰਾ ਦੀ ਪਾਰਟੀ ਨੂੰ ਅਜੇ ਤੱਕ ਨਹੀਂ ਮਿਲਿਆ ''ਚੋਣ ਨਿਸ਼ਾਨ'', ਸੁਣਵਾਈ ਟਲੀ

05/01/2019 3:27:06 PM

ਚੰਡੀਗੜ੍ਹ : ਆਮ ਆਦਮੀ ਪਾਰਟੀ 'ਚੋਂ ਬਗਾਵਤ ਤੋਂ ਬਾਅਦ 'ਪੰਜਾਬੀ ਏਕਤਾ ਪਾਰਟੀ' ਦਾ ਗਠਨ ਕਰਨ ਵਾਲੇ ਸੁਖਪਾਲ ਸਿੰਘ ਖਹਿਰਾ ਦੀ ਪਾਰਟੀ ਨੂੰ ਅਜੇ ਤੱਕ ਚੋਣ ਨਿਸ਼ਾਨ ਨਹੀਂ ਮਿਲ ਸਕਿਆ ਹੈ। ਜਾਣਕਾਰੀ ਮੁਤਾਬਕ ਚੋਣ ਕਮਿਸ਼ਨ ਵਲੋਂ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚਇਸ ਸਬੰਧੀ ਜਵਾਬ ਦੇਣਾ ਸੀ ਪਰ ਅਦਾਲਤ ਵਲੋਂ ਮਾਮਲੇ ਦੀ ਸੁਣਵਾਈ 3 ਮਈ ਤੱਕ ਟਾਲ ਦਿੱਤੀ ਗਈ ਹੈ। ਅਸਲ 'ਚ ਚੋਣ ਕਮਿਸ਼ਨ ਦਾ ਕਹਿਣਾ ਸੀ ਕਿ ਉਨ੍ਹਾਂ ਕੋਲ ਪਾਰਟੀ ਨੂੰ ਦੇਣ ਲਈ ਖਾਲੀ ਚੋਣ ਨਿਸ਼ਾਨ ਹੀ ਨਹੀਂ ਹੈ, ਜਿਸ ਤੋਂ ਬਾਅਦ 'ਪੰਜਾਬੀ ਏਕਤਾ ਪਾਰਟੀ' ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ। ਇਹ ਵੀ ਦੱਸ ਦੇਈਏ ਕਿ ਪਾਰਟੀ ਨੇ ਚੋਣ ਨਿਸ਼ਾਨ ਲਈ ਚਾਬੀ ਅਤੇ ਫੁੱਟਬਾਲ ਦੀ ਆਪਸ਼ਨ ਵੀ ਚੋਣ ਕਮਿਸ਼ਨ ਨੂੰ ਦਿੱਤੀ ਸੀ। 

Babita

This news is Content Editor Babita