ਹੁਣ ਖਹਿਰਾ ਨੇ 'ਮੈਂ ਵੀ ਹਾਂ ਅਰਵਿੰਦਰ ਭਲਵਾਨ' ਨਾਂ ਦੀ ਮੁਹਿੰਮ ਸ਼ੁਰੂ ਕਰਨ ਦੀ ਕੀਤੀ ਅਪੀਲ

Tuesday, May 19, 2020 - 07:39 PM (IST)

ਜਲੰਧਰ (ਵੈੱਬ ਡੈਸਕ)— ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਗੋਲੀਆਂ ਨਾਲ ਭੁੰਨੇ ਗਏ ਕਬੱਡੀ ਖਿਡਾਰੀ ਅਰਵਿੰਦਰ ਜੀਤ ਸਿੰਘ ਭਲਵਾਨ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਨੂੰ ਲੈ ਕੇ 'ਮੈਂ ਵੀ ਹਾਂ ਅਰਵਿੰਦਰ ਭਲਵਾਨ' ਨਾਂ ਦੀ ਮੁਹਿੰਮ ਸ਼ੁਰੂ ਕਰਨ ਦੀ ਅਪੀਲ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਭਲਵਾਨ ਅਰਵਿੰਦਰ ਜੀਤ ਦੇ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਸਜ਼ਾ ਦਿਵਾਉਣ ਦੀ ਮੰਗ ਵੀ ਕੀਤੀ।

ਜਲੰਧਰ 'ਚ ਪ੍ਰੈੱਸ ਕਾਨਫੰਰਸ ਕਰਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਪੁਲਸ 'ਮੈਂ ਵੀ ਹਾਂ ਹਰਜੀਤ ਸਿੰਘ ਨਾਂ' ਦੀ ਮੁਹਿੰਮ ਚਲਾ ਕੇ ਇਨਸਾਫ ਦਿਵਾ ਸਕਦੀ ਹੈ ਤਾਂ ਮੇਰੀ ਵਿਸ਼ਵ 'ਚ ਬੈਠੇ ਸਾਰੇ ਕਬੱਡੀ ਖਿਡਾਰੀਆਂ ਸਮੇਤ ਪੰਜਾਬੀਆਂ ਨੂੰ ਅਪੀਲ ਹੈ ਕਿ ਅਸੀਂ ਸਾਰੇ 'ਮੈਂ ਵੀ ਹਾਂ ਅਰਵਿੰਦਰ ਭਲਵਾਨ' ਮੁਹਿੰਮ ਚਲਾਈਏ ਅਤੇ ਕੈਪਟਨ ਦੇ ਕੰਨਾਂ ਤੱਕ ਆਵਾਜ਼ ਪਹੁੰਚਾ ਕੇ ਅਰਵਿੰਦਰ ਅਤੇ ਪ੍ਰਦੀਪ ਦੇ ਪਰਿਵਾਰ ਨੂੰ ਇਨਸਾਫ ਦਿਵਾਈਏ।

 

PunjabKesari
ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਪੰਜਾਬ ਪੁਲਸ ਦੇ ਵਰਦੀਧਾਰੀ ਮੁਲਾਜ਼ਮ ਨੇ ਕਪੂਰਥਲਾ 'ਚ ਅਰਵਿੰਦਰ ਜੀਤ ਭਲਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਇਸ ਦੌਰਾਨ ਅਰਵਿੰਦਰ ਜੀਤ ਦਾ ਦੋਸਤ ਪ੍ਰਦੀਪ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਸੀ, ਜੋਕਿ ਕਾਫੀ ਨਿੰਦਣਯੋਗ ਘਟਨਾ ਸੀ।

PunjabKesari
ਪਟਿਆਲਾ 'ਚ ਨਿਹੰਗਾਂ ਵੱਲੋਂ ਹਰਜੀਤ ਸਿੰਘ 'ਤੇ ਕੀਤੇ ਗਏ ਹਮਲੇ ਦਾ ਜ਼ਿਕਰ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਜਦੋਂ ਹਰਜੀਤ ਸਿੰਘ 'ਤੇ ਹਮਲਾ ਹੋਇਆ ਸੀ ਤਾਂ ਉਸ ਦਾ ਇਕ ਹੱਥ ਵੱਢ ਦਿੱਤਾ ਗਿਆ ਸੀ। ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਹਰਜੀਤ ਸਿੰਘ ਨਾਲ ਫੋਨ 'ਤੇ ਗੱਲਬਾਤ ਕਰਕੇ ਉਸ ਦਾ ਹਾਲ ਜਾਣਿਆ ਸੀ ਅਤੇ ਪੰਜਾਬ ਪੁਲਸ ਵੱਲੋਂ 'ਮੈਂ ਵੀ ਹਰਜੀਤ ਸਿੰਘ' ਨਾਂ ਦੀ ਮੁਹਿੰਮ ਚਲਾਉਣ ਦੇ ਨਾਲ-ਨਾਲ ਹਰਜੀਤ ਸਿੰਘ ਨੂੰ 50 ਲੱਖ ਦਾ ਮੁਆਵਜ਼ਾ ਦੇਣ ਸਣੇ ਪ੍ਰਮੋਟ ਕਰਕੇ ਐੱਸ. ਆਈ. ਲਗਾ ਦਿੱਤਾ ਗਿਆ। ਇਸ ਦੇ ਇਲਾਵਾ ਉਸ ਦੇ ਮੁੰਡੇ ਨੂੰ ਵੀ ਸਰਕਾਰੀ ਨੌਕਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਭਲਵਾਨ ਵੀ ਕਿਸੇ ਦਾ ਪੁੱਤਰ ਹੋਣ ਦੇ ਨਾਲ-ਨਾਲ ਕਬੱਡੀ ਦਾ ਖਿਡਾਰੀ ਵੀ ਸੀ। ਉਨ੍ਹਾਂ ਕਿਹਾ ਕਿ ਹੁਣ ਵੀ ਕੈਪਟਨ ਅਮਰਿੰਦਰ ਸਿੰਘ ਅਤੇ ਡੀ. ਜੀ. ਪੀ. ਦਾ ਫਰਜ਼ ਬਣਦਾ ਸੀ ਕਿ ਫੋਨ 'ਤੇ ਗੱਲਬਾਤ ਕਰਕੇ ਅਰਵਿੰਦਰ ਜੀਤ ਅਤੇ ਪ੍ਰਦੀਪ ਦੇ ਪਰਿਵਾਰ ਬਾਰੇ ਪੁੱਛਦੇ। ਉਨ੍ਹਾਂ ਮੰਗ ਕਰਦੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਗੱਲਬਾਤ ਕਰਕੇ ਹਾਲ ਪੁੱਛਣਾ ਚਾਹੀਦਾ ਹੈ। ਉਨ੍ਹਾਂ ਕੈਪਟਨ ਨੂੰ ਮੰਗ ਕਰਦੇ ਹੋਏ ਕਿਹਾ ਕਿ ਇਨ੍ਹਾਂ ਦੋਹਾਂ ਪੀੜਤ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਇਆ ਦਿੱਤਾ ਜਾਵੇ ਅਤੇ ਪਰਿਵਾਰਾਂ 'ਚ ਇਕ-ਇਕ ਸਰਕਾਰੀ ਨੌਕਰੀ ਦਿੱਤੀ ਜਾਵੇ।

PunjabKesari


ਇਸ ਦੌਰਾਨ ਖਹਿਰਾ ਨੇ ਕਿਹਾ ਕਿ ਕਪੂਰਥਲਾ ਪੁਲਸ ਵੱਲੋਂ ਹਥਿਆਰੇ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ, ਜੋ ਵੀ ਕਾਰਵਾਈ ਕੀਤੀ ਉਹ ਉਸ ਦੀ ਸ਼ਲਾਘਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਫਰਜ਼ ਬਣਦਾ ਹੈ ਲੋਕਾਂ ਦੀ ਹਿਫਾਜ਼ਤ ਕਰਨਾ ਅਤੇ ਇਨਸਾਫ ਦੇਣਾ। ਉਨ੍ਹਾਂ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਕੈਪਟਨ ਅਮਰਿੰਦਰ ਸਿੰਘ ਪਿੰਡ ਲੱਖਣ ਕੇ ਪੱਡਾ ਦੇ ਇਨ੍ਹਾਂ ਪੀੜਤ ਪਰਿਵਾਰਾਂ ਨੂੰ ਇਨਸਾਫ ਦੇਣਗੇ। 


shivani attri

Content Editor

Related News