ਪੰਜਾਬ ਦੇ ਗੰਨਾ ਕਿਸਾਨਾਂ ਲਈ ''ਸੁਖਪਾਲ ਖਹਿਰਾ'' ਦੀ ਕੈਪਟਨ ਨੂੰ ਖ਼ਾਸ ਅਪੀਲ

Tuesday, Aug 24, 2021 - 02:51 PM (IST)

ਚੰਡੀਗੜ੍ਹ : ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗੰਨੇ ਦੀ ਫ਼ਸਲ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖ਼ਾਸ ਅਪੀਲ ਕੀਤੀ ਹੈ ਕਿ ਗੁਆਂਢੀ ਸੂਬਿਆਂ ਦੀ ਤਰਜ਼ 'ਤੇ ਗੰਨੇ ਦਾ ਐਸ. ਏ. ਪੀ. ਵਧਾ ਕੇ ਘੱਟੋ-ਘੱਟ 360 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਗੰਨੇ ਦਾ ਭਾਅ ਇਸ ਲਈ ਵੀ ਵਧਾਉਣਾ ਜ਼ਰੂਰੀ ਹੈ ਕਿਉਂਕਿ ਗੰਨੇ ਦੀ ਫ਼ਸਲੇ ਝੋਨੇ ਦੀ ਫ਼ਸਲ ਦੇ ਮੁਕਾਬਲੇ ਪਾਣੀ ਬਹੁਤ ਘੱਟ ਲੈਂਦੀ ਹੈ।

ਇਹ ਵੀ ਪੜ੍ਹੋ : ਹਾਈਵੇਅ 'ਤੇ ਲੱਗੇ ਧਰਨੇ ਕਾਰਨ ਸੜਕਾਂ 'ਤੇ ਜਾਮ ਨਾਲ ਹਾਹਾਕਾਰ, ਤੀਜੀ ਵਾਰ ਬਦਲਿਆ 'ਰੂਟ ਪਲਾਨ'

ਉਨ੍ਹਾਂ ਕਿਹਾ ਕਿ ਪੰਜਾਬ 'ਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ 'ਚ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਘੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਗੰਨੇ ਦੀ ਫ਼ਸਲ ਨੂੰ ਪ੍ਰਮੋਟ ਕਰਨ ਲਈ ਜ਼ਮੀਨ ਹੇਠਲੇ ਪਾਣੀ ਦੇ ਘੱਟ ਰਹੇ ਪੱਧਰ ਨੂੰ ਬਚਾਇਆ ਜਾ ਸਕਦਾ ਹੈ। ਖਹਿਰਾ ਨੇ ਕਿਹਾ ਕਿ ਕਿਸਾਨਾਂ ਵੱਲੋਂ ਗੰਨੇ ਦੀ ਫ਼ਸਲ ਦੀ ਵਧੀ ਕੀਮਤ ਮੰਗਣਾ ਜਾਇਜ਼ ਹੈ ਕਿਉਂਕਿ ਪੈਟਰੋਲ ਮਹਿੰਗਾ ਹੋ ਗਿਆ ਹੈ, ਖਾਦਾਂ ਦੀ ਕੀਮਤ ਵੱਧ ਗਈ ਹੈ ਅਤੇ ਲੇਬਰ ਵੀ ਮਹਿੰਗੀ ਹੋ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਸੌਖੀ ਨਹੀਂ ਹੋਵੇਗੀ 'ਬਿਜਲੀ ਬਿੱਲਾਂ' ਦੀ ਅਦਾਇਗੀ, ਜਾਣੋ ਕੀ ਹੈ ਕਾਰਨ

ਖਹਿਰਾ ਨੇ ਕੈਪਟਨ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੰਨਾ ਭਾਅ ਹਰਿਆਣਾ ਗੰਨੇ ਦੀ ਫ਼ਸਲ ਦਾ ਦੇ ਰਿਹਾ ਹੈ, ਘੱਟੋ-ਘੱਟ ਇੰਨਾ ਭਾਅ ਤਾਂ ਪੰਜਾਬ ਦੇ ਕਿਸਾਨਾਂ ਨੂੰ ਮਿਲਣਾ ਹੀ ਚਾਹੀਦਾ ਹੈ। ਖਹਿਰਾ ਨੇ ਕਿਹਾ ਕਿ ਜੇਕਰ ਗੁੰਜਾਇਸ਼ ਹੋਵੇ ਤਾਂ ਕਿਸਾਨਾਂ ਵੱਲੋਂ ਜਿੰਨਾ ਭਾਅ ਮੰਗਿਆ ਜਾ ਰਿਹਾ ਹੈ, ਉਹ ਉਨ੍ਹਾਂ ਨੂੰ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਦੇਸ਼ ਲਈ ਸਭ ਤੋਂ ਜ਼ਿਆਦਾ ਯੋਗਦਾਨ ਕਿਸਾਨਾਂ ਦਾ ਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News