ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦਰਾਂ ਬਾਰੇ ਲਏ ਫ਼ੈਸਲੇ 'ਤੇ 'ਸੁਖਪਾਲ ਖਹਿਰਾ' ਦਾ ਟਵੀਟ, ਜਾਣੋ ਕੀ ਕਿਹਾ

Friday, Apr 01, 2022 - 09:24 AM (IST)

ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦਰਾਂ ਬਾਰੇ ਲਏ ਗਏ ਫ਼ੈਸਲੇ ਸਬੰਧੀ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਵਾਲ ਚੁੱਕੇ ਹਨ। ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਅਸੀਂ ਉਮੀਦ ਕੀਤੀ ਸੀ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਗਰੀਬ ਤਬਕੇ ਲਈ ਬਿਜਲੀ ਦੀਆਂ 300 ਯੂਨਿਟਾਂ ਮੁਫ਼ਤ ਕਰਨ ਦੀ ਜਿਹੜੀ ਗਾਰੰਟੀ ਦਿੱਤੀ ਸੀ, ਉਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਹਿਲੀ ਕੈਬਨਿਟ ਮੀਟਿੰਗ ਦੌਰਾਨ ਪੂਰਾ ਕਰਨਗੇ।

ਇਹ ਵੀ ਪੜ੍ਹੋ : ਕਾਂਗਰਸ ਸੂਬਾ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਰਵਨੀਤ ਬਿੱਟੂ ਦਾ ਵੱਡਾ ਬਿਆਨ, ਕਿਹਾ-'ਪੰਜਾਬ 'ਚ ਗਧਿਆਂ ਤੋਂ ਮਰਵਾਏ ਸ਼ੇਰ'

ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਜੇਕਰ ਇਸ ਨੂੰ ਨਜ਼ਰ-ਅੰਦਾਜ਼ ਕੀਤਾ ਗਿਆ ਹੈ ਤਾਂ ਅਗਲੀ ਕੈਬਨਿਟ ਬੈਠਕ ਦੌਰਾਨ ਇਸ ਬਾਰੇ ਤੈਅ ਕੀਤਾ ਜਾਣਾ ਚਾਹੀਦਾ ਹੈ। ਸੁਖਪਾਲ ਖਹਿਰਾ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬੀਆਂ ਨੂੰ ਜੋ ਹੋਰ ਗਾਰੰਟੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ ਨੂੰ ਵੀ ਵਾਅਦੇ ਮੁਤਾਬਕ ਲਾਗੂ ਕਰਨਾ ਚਾਹੀਦਾ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ 1 ਅਪ੍ਰੈਲ, 2022 ਤੋਂ 2023 ਤੱਕ ਬਿਜਲੀ ਦੀਆਂ ਪੁਰਾਣੀਆਂ ਦਰਾਂ ਲਾਗੂ ਕਰਨ ਦਾ ਬੀਤੇ ਦਿਨ ਫ਼ੈਸਲਾ ਲਿਆ ਹੈ, ਜਦੋਂ ਕਿ 300 ਯੂਨਿਟਾਂ ਮੁਫ਼ਤ ਦੇਣ ਬਾਰੇ ਕੋਈ ਫ਼ੈਸਲਾ ਅਜੇ ਨਹੀਂ ਲਿਆ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਸੰਦੀਪ ਨੰਗਲ ਅੰਬੀਆਂ ਕਤਲ ਮਗਰੋਂ ਫਿਰ ਵੱਡਾ ਕਾਂਡ, ਕਬੱਡੀ ਮੈਚ 'ਚ ਮੁੜ ਚੱਲੀਆਂ ਗੋਲੀਆਂ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News