SYL ਮੁੱਦੇ 'ਤੇ ਸੁਖਪਾਲ ਖਹਿਰਾ ਦਾ ਟਵੀਟ, ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤੀ ਅਪੀਲ

Monday, Apr 18, 2022 - 12:11 PM (IST)

SYL ਮੁੱਦੇ 'ਤੇ ਸੁਖਪਾਲ ਖਹਿਰਾ ਦਾ ਟਵੀਟ, ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤੀ ਅਪੀਲ

ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਗਈ ਹੈ ਕਿ ਪੰਜਾਬ ਦੇ ਸਭ ਤੋਂ ਕੀਮਤੀ ਦਰਿਆਈ ਪਾਣੀਆਂ ਦੀ ਲੁੱਟ ਲਈ ਹਰਿਆਣਾ ਦੀਆਂ ਸਾਰੀਆਂ ਸ਼ਰਾਰਤੀ ਕੋਸ਼ਿਸ਼ਾਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਸੁਖਪਾਲ ਖਹਿਰਾ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਬੀਤੇ ਸਮੇਂ 'ਚ ਕੀਤੀਆਂ ਗਲਤੀਆਂ ਕਾਰਨ ਕਾਫੀ ਨੁਕਸਾਨ ਝੱਲ ਚੁੱਕੇ ਹਾਂ ਅਤੇ ਹੁਣ ਪੰਜਾਬ ਦਾ ਹੋਰ ਪਾਣੀ ਗੁਆਉਣ ਦੇ ਸਮਰੱਥ ਨਹੀਂ ਹਾਂ।

ਇਹ ਵੀ ਪੜ੍ਹੋ : ਰੋਪੜ 'ਚ ਵਾਪਰਿਆ ਵੱਡਾ ਹਾਦਸਾ, ਰੇਲ ਗੱਡੀ ਦੇ 16 ਡੱਬੇ ਲੀਹੋਂ ਲੱਥੇ (ਵੀਡੀਓ)

ਸੁਖਪਾਲ ਖਹਿਰਾ ਵੱਲੋਂ ਇਹ ਟਵੀਟ ਐੱਸ. ਵਾਈ. ਐੱਲ. (ਸਤਲੁਜ-ਯਮੁਨਾ ਲਿੰਕ ਨਹਿਰ) ਦੇ ਮੁੱਦੇ ਨੂੰ ਲੈ ਕੇ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਹਰਿਆਣਾ ਵੱਲੋਂ ਪੰਜਾਬ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਹੈ।
ਇਹ ਵੀ ਪੜ੍ਹੋ : ਫਿਰੋਜ਼ਪੁਰ 'ਚ ਨਹਿਰ ਕੰਢੇ ਦਰੱਖਤ ਨਾਲ ਲਟਕਦੀ ਮਿਲੀ ਮੁੰਡੇ-ਕੁੜੀ ਦੀ ਲਾਸ਼, ਪੁਲਸ ਵੱਲੋਂ ਜਾਂਚ ਜਾਰੀ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News