ਸੁਖਪਾਲ ਖਹਿਰਾ ਦੇ ਨਸ਼ਾ ਤਸਕਰੀ ਦੇ ਮਾਮਲੇ ''ਤੇ ਹਾਈਕੋਰਟ ''ਚ ਹੋਈ ਸੁਣਵਾਈ, ਰਾਖਵਾਂ ਰੱਖਿਆ ਫੈਸਲਾ

11/09/2017 6:28:24 PM

ਚੰਡੀਗੜ੍ਹ(ਬਰਜਿੰਦਰ)— ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਦੇ ਗ੍ਰਿਫਤਾਰੀ ਵਾਰੰਟ ਜਾਰੀ ਹੋਣ ਦੇ ਮਾਮਲੇ 'ਤੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ, ਜਿਸ ਦੌਰਾਨ ਅਦਾਲਤ ਵੱਲੋਂ ਇਸ ਮਾਮਲੇ 'ਤੇ ਫੈਸਲਾ ਰਾਖਵਾਂ ਰੱਖ ਲਿਆ ਗਿਆ। ਸੁਣਵਾਈ ਦੌਰਾਨ ਖਹਿਰਾ ਦੇ ਵਕੀਲ ਅਤੇ ਸਰਕਾਰੀ ਵਕੀਲ ਵਿਚਕਾਰ ਕਰੀਬ 2 ਘੰਟੇ ਤੱਕ ਬਹਿਸਬਾਜ਼ੀ ਹੋਈ ਅਤੇ ਖਹਿਰ ਦੇ ਵਕੀਲ ਨੇ ਉਨ੍ਹਾਂ ਦੇ ਪੱਖ 'ਚ ਕਈ ਦਲੀਲਾਂ ਰੱਖੀਆਂ। ਜ਼ਿਕਰਯੋਗ ਹੈ ਕਿ ਫਾਜ਼ਿਲਕਾ ਅਦਾਲਤ ਵਲੋਂ ਨਸ਼ਾ ਤਸਕਰੀ ਦੇ ਮਾਮਲੇ 'ਚ ਖਹਿਰਾ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਖਹਿਰਾ ਵਲੋਂ ਹਾਈਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਗਿਆ ਸੀ।