ਪੰਜਾਬ ਵਿਧਾਨ ਸਭਾ ਪੁੱਜਿਆ ਖਹਿਰਾ ਧੜਾ, ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

Friday, Aug 24, 2018 - 02:14 PM (IST)

ਪੰਜਾਬ ਵਿਧਾਨ ਸਭਾ ਪੁੱਜਿਆ ਖਹਿਰਾ ਧੜਾ, ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

ਚੰਡੀਗੜ੍ਹ (ਰਵਿੰਦਰ) : ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਧੜੇ ਵਲੋਂ ਇਸ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਸੁਖਪਾਲ ਸਿੰਘ ਖਹਿਰਾ ਆਪਣੇ ਸਾਥੀ ਵਿਧਾਇਕਾਂ ਸਮੇਤ ਵਿਧਾਨ ਸਭਾ ਦੇ ਬਾਹਰ ਬੈਠ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰ ਰਹੇ ਹਨ ਅਤੇ ਇਜਲਾਸ ਨੂੰ ਵਧਾਉਣ ਦੀ ਮੰਗ ਕਰ ਰਹੇ ਹਨ। ਖਹਿਰਾ ਧੜੇ ਵਲੋਂ 'ਪੰਜਾਬ ਸਰਕਾਰ ਮੁਰਦਾਬਾਦ' ਦੇ ਨਾਅਰੇ ਲਾਏ ਜਾ ਰਹੇ ਹਨ। ਖਹਿਰਾ ਧੜੇ ਦਾ ਕਹਿਣਾ ਹੈ ਕਿ ਬੇਅਦਬੀ ਮਾਮਲਿਆਂ ਸਬੰਧੀ ਬਹਿਸ ਕਰਨ ਲਈ ਇਜਲਾਸ ਦਾ ਸਮਾਂ ਇਕ ਹਫਤੇ ਦਾ ਹੋਣਾ ਚਾਹੀਦਾ ਹੈ। 


Related News