ਸੁਖਪਾਲ ਸਿੰਘ ਖਹਿਰਾ ਨੇ ਵੀ ਚੰਨੀ ਨੂੰ ਨਵਾਂ ਮੁੱਖ ਮੰਤਰੀ ਬਣਾਏ ਜਾਣ ''ਤੇ ਦਿੱਤੀ ਵਧਾਈ

Sunday, Sep 19, 2021 - 08:38 PM (IST)

ਸੁਖਪਾਲ ਸਿੰਘ ਖਹਿਰਾ ਨੇ ਵੀ ਚੰਨੀ ਨੂੰ ਨਵਾਂ ਮੁੱਖ ਮੰਤਰੀ ਬਣਾਏ ਜਾਣ ''ਤੇ ਦਿੱਤੀ ਵਧਾਈ

ਚੰਡੀਗੜ੍ਹ- ਕਾਂਗਰਸ ਹਾਈਕਮਾਨ ਵੱਲੋਂ ਦਲਿਤ ਸਿੱਖ ਚਿਹਰੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨੇ ਜਾਣ ਤੋਂ ਬਾਅਦ ਚੰਨੀ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਤੋਂ ਬਾਅਦ ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਵੀ ਚੰਨੀ ਨੂੰ ਮੁੱਖ ਮੰਤਰੀ ਐਲਾਨੇ ਜਾਣ 'ਤੇ ਵਧਾਈ ਦਿੱਤੀ ਗਈ ਹੈ। 

ਇਹ ਵੀ ਪੜ੍ਹੋ- ਭਰਾ ਬਣ ਗਿਆ CM, ਟੀ.ਵੀ. ਤੋਂ ਲੱਗਿਆ ਪਤਾ
 

PunjabKesari
ਖਹਿਰਾ ਨੇ ਚੰਨੀ ਨੂੰ ਵਧਾਈ ਦਿੰਦੇ ਹੋਏ ਟਵੀਟ ਕਰਦਿਆਂ ਲਿਖਿਆ ਕਿ ਮੈਂ ਸਰਬਸੰਮਤੀ ਨਾਲ ਚਰਨਜੀਤ ਸਿੰਘ ਚੰਨੀ ਦੇ ਚੋਣ ਦਾ ਸਵਾਗਤ ਕਰਦਾ ਹਾਂ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸਾਡੇ 10ਵੇਂ ਗੁਰੂ ਗੋਬਿੰਦ ਸਿੰਘ ਜੀ ਦੇ ਨਕਸ਼ੇ ਕਦਮਾਂ 'ਤੇ ਚੱਲਦਿਆਂ ਇਕ ਦਲਿਤ ਚਹਿਰੇ ਨੂੰ ਮੁੱਖ ਮੰਤਰੀ ਦਾ ਵੱਡਾ ਅਹੁੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਸਦਾ ਹੀ ਸਾਰੇ ਵਰਗਾਂ ਖਾਸ ਕਰਕੇ ਦੱਬੇ-ਕੁਚਲੇ ਦਲਿਤ ਲੋਕਾਂ ਲਈ ਸਮਾਜਿਕ ਬਰਾਬਰੀ ਦਾ ਦਾਅਵਾ ਕੀਤਾ ਸੀ।


author

Bharat Thapa

Content Editor

Related News