ਖਹਿਰਾ ਅਤੇ ਬੈਂਸ ਮੌਕਾਪ੍ਰਸਤ: ਹਰਪਾਲ ਚੀਮਾ (ਵੀਡੀਓ)
Thursday, Dec 06, 2018 - 11:44 AM (IST)
ਸੰਗਰੂਰ(ਪ੍ਰਿੰਸ)— ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਸੁਖਪਾਲ ਸਿੰਘ ਖਹਿਰਾ ਅਤੇ ਬੈਂਸ ਵਲੋਂ ਮਾਲਵੇ ਵਿਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ 'ਤੇ ਬੋਲਦੇ ਹੋਏ ਕਿਹਾ ਕਿ ਉਹ ਦੋਵੇਂ ਜਾਣਦੇ ਹਨ ਕਿ ਮਾਲਵੇ ਵਿਚ ਆਮ ਆਦਮੀ ਪਾਰਟੀ ਮਜ਼ਬੂਤ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਨੂੰ ਤੋੜਨਾ ਚਾਹੁੰਦੇ ਹਨ ਅਤੇ ਮਾਲਵਾ ਵਿਚ ਅਰਾਜਕਤਾ ਫੈਲਾ ਰਹੇ ਹਨ ਤਾਂ ਜੋ ਲੋਕ ਆਮ ਆਦਮੀ ਪਾਰਟੀ ਤੋਂ ਪਿੱਛੇ ਹੱਟ ਜਾਣ। ਚੀਮਾ ਦਾ ਕਹਿਣਾ ਹੈ ਕਿ ਮਾਲਵੇ ਦੇ ਲੋਕ ਬਹੁਤ ਸੂਝਵਾਨ ਹਨ ਉਹ ਇਨ੍ਹਾਂ ਦੇ ਬਹਿਕਾਵੇ ਵਿਚ ਨਹੀਂ ਆਉਣਗੇ ਅਤੇ ਇਨ੍ਹਾਂ ਮੋਕਾਪ੍ਰਸਤਾਂ ਨੂੰ ਮੂੰਹ ਨਹੀਂ ਲਗਾਉਣਗੇ।