ਵੱਡੀ ਖ਼ਬਰ: ਜ਼ਮਾਨਤ ਮਿਲਣ ਮਗਰੋਂ ਜੇਲ੍ਹ ''ਚੋਂ ਬਾਹਰ ਆਏ ਸੁਖਪਾਲ ਸਿੰਘ ਖਹਿਰਾ, ਹੋਇਆ ਸ਼ਾਨਦਾਰ ਸੁਆਗਤ
Monday, Jan 15, 2024 - 07:25 PM (IST)
ਕਪੂਰਥਲਾ/ਪਟਿਆਲਾ (ਵੈੱਬ ਡੈਸਕ)- ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਭਾ ਜੇਲ੍ਹ ਵਿਚੋਂ ਬਾਹਰ ਆ ਗਏ ਹਨ। ਦੱਸ ਦੇਈਏ ਕਿ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਕਪੂਰਥਲਾ ਦੀ ਅਦਾਲਤ ਖਹਿਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰਦੇ ਹੋਏ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਮਿਲਣ ਮਗਰੋਂ ਖਹਿਰਾ ਨਾਭਾ ਜੇਲ੍ਹ ਵਿਚੋਂ ਬਾਹਰ ਆ ਗਏ ਹਨ। ਜੇਲ੍ਹ ਵਿਚੋਂ ਬਾਹਰ ਆਉਂਦੇ ਸਾਰ ਹੀ ਖਹਿਰਾ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ। ਖਹਿਰਾ ਨੂੰ ਸਮਰਥਕਾਂ ਵੱਲੋਂ ਹਾਰ ਪਹਿਨਾਏ ਗਏ ਅਤੇ ਲੱਡੂਆਂ ਦੇ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਇਸ ਦੌਰਾਨ ਸੁਖਪਾਲ ਖਹਿਰਾ ਨੇ ਹਰੇ ਰੰਗ ਦੀ ਪੱਗ ਬੰਨ੍ਹੀ ਹੋਈ ਸੀ।
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੂੰ ਮਿਲੀ ਵੱਡੀ ਰਾਹਤ, ਕਪੂਰਥਲਾ ਅਦਾਲਤ ਤੋਂ ਮਿਲੀ ਜ਼ਮਾਨਤ
ਜ਼ਿਕਰਯੋਗ ਹੈ ਕਿ ਪੁਲਸ ਨੇ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਮਗਰੋਂ 15 ਜਨਵਰੀ ਦੀ ਤਾਰੀਖ਼ ਤੈਅ ਕੀਤੀ ਸੀ। ਅੱਜ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ 'ਤੇ ਆਪਣਾ ਫ਼ੈਸਲਾ ਸੁਣਾਇਆ। ਇਥੇ ਦੱਸਣਯੋਗ ਹੈ ਕਿ ਮਹਿਲਾ ਦੇ ਵੱਲੋਂ ਧਮਕਾਉਣ ਦੇ ਦੋਸ਼ਾਂ ਤਹਿਤ ਖਹਿਰਾ ਖ਼ਿਲਾਫ਼ ਸੁਭਾਨਪੁਰ ਥਾਣਾ ਵਿਚ ਮਾਮਲਾ ਦਰਜ ਕੀਤਾ ਗਿਆ ਸੀ।
ਖਹਿਰਾ ਦੇ ਵਕੀਲ ਕੰਵਲਜੀਤ ਸਿੰਘ ਅਤੇ ਰਜਤ ਢਿੱਲੋਂ ਨੇ ਦੱਸਿਆ ਕਿ 6 ਜਨਵਰੀ ਨੂੰ ਕਪੂਰਥਲਾ ਅਦਾਲਤ ਵੇ ਸੁਖਪਾਲ ਖਹਿਰਾ ਨੂੰ 14 ਦਿਨਾਂ ਦੀ ਜੂਡੀਸ਼ੀਅਲ ਹਿਰਾਸਤ ਵਿਚ ਭੇਜਣ ਤੋਂ ਬਾਅਦ ਜ਼ਮਾਨਤ ਪਟੀਸ਼ਨ ਦਰਜ ਕੀਤੀ ਸੀ। ਇਸੇ ਦੇ ਚਲਦਿਆਂ 9 ਜਨਵਰੀ ਨੂੰ ਪੁਲਸ ਨੇ ਰਿਕਾਰਡ ਪੇਸ਼ ਨਹੀਂ ਕੀਤਾ ਸੀ ਤਾਂ ਅਦਾਲਤ ਨੇ 11 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਉਸ ਦਿਨ ਵੀ ਰਿਕਾਰਡ ਪੇਸ਼ ਨਹੀਂ ਹੋਇਆ ਤਾਂ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਆਦੇਸ਼ ਦਿੱਤੇ ਗਏ। ਪੁਲਸ ਦੇ ਰਿਕਾਰਡ ਪੇਸ਼ ਕੀਤਾ ਤਾਂ ਅੱਜ ਕੋਰਟ ਨੇ ਖਹਿਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ 'ਚ ਅਕਾਲੀ ਦਲ-ਬਸਪਾ ਦਾ ਟੁੱਟਿਆ ਗਠਜੋੜ ! BSP ਮੁਖੀ ਮਾਇਆਵਤੀ ਨੇ ਕੀਤਾ ਵੱਡਾ ਐਲਾਨ
ਇਸ ਦਰਮਿਆਨ ਸੁਖਪਾਲ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮਹਿਤਾਬ ਸਿੰਘ ਖਹਿਰਾ ਨੇ ਕਿਹਾ ਹੈ, ‘‘ਕੂੜ ਨਿਖੁਟੇ ਨਾਨਕਾ ਓੜਕਿ ਸਚਿ ਰਹੀ।’’ਇਸ ਦੇ ਨਾਲ ਹੀ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਕਿਹਾ ਹੈ,‘‘ਦੋਸਤੋ, ਪਰਮਾਤਮਾ ਦੀ ਕਿਰਪਾ ਅਤੇ ਤੁਹਾਡੀਆਂ ਸਾਰੀਆਂ ਦੀਆਂ ਅਰਦਾਸਾਂ ਸਦਕਾ ਮੇਰੇ ਪਿਤਾ ਸੁਖਪਾਲ ਸਿੰਘ ਖਹਿਰਾ ਜੀ ਨੂੰ ਅੱਜ ਜ਼ਮਾਨਤ ਮਿਲ ਗਈ ਹੈ, ਸੱਚ ਨੂੰ ਕੁਝ ਸਮੇਂ ਲਈ ਪਰੇਸ਼ਾਨ ਜ਼ਰੂਰ ਕੀਤਾ ਜਾ ਸਕਦਾ ਪਰ ਸੱਚ ਨੂੰ ਹਰਾਇਆ ਨਹੀਂ ਜਾ ਸਕਦਾ। ਮੇਰੇ ਪਿਤਾ ਜਲਦ ਤੁਹਾਡੇ ਸਾਰਿਆਂ ਵਿਚਕਾਰ ਹੋਣਗੇ।’’ ਇਥੇ ਦੱਸਣਯੋਗ ਹੈ ਕਿ ਮਹਿਲਾ ਦੇ ਵੱਲੋਂ ਧਮਕਾਉਣ ਦੇ ਦੋਸ਼ਾਂ ਅਧੀਨ ਖਹਿਰਾ ਖ਼ਿਲਾਫ਼ ਸੁਭਾਨਪੁਰ ਥਾਣਾ ’ਚ ਮਾਮਲਾ ਦਰਜ ਕੀਤਾ ਗਿਆ ਸੀ।
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।