ਸੁਖਪਾਲ ਸਿੰਘ ਖਹਿਰਾ ਦੇ ਆਮ ਆਦਮੀ ਪਾਰਟੀ ਸਰਕਾਰ ’ਤੇ ਗੰਭੀਰ ਦੋਸ਼, ਆਤਿਸ਼ੀ ਖ਼ਿਲਾਫ਼ ਕਾਰਵਾਈ ਦੀ ਮੰਗ
Saturday, Jan 10, 2026 - 06:44 PM (IST)
ਜਲੰਧਰ/ਕਪੂਰਥਲਾ- ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਲਾਈਵ ਆ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਗੰਭੀਰ ਦੋਸ਼ ਲਗਾਏ ਹਨ। ਖਹਿਰਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨ ਵਾਲੀ ਦਿੱਲੀ ਦੀ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ, ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾ ਰਹੀ ਹੈ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਬਿਊਟੀਸ਼ੀਅਨ ਨੂੰ ਮਾਰੀਆਂ ਤਾਬੜਤੋੜ ਗੋਲੀਆਂ, ਫੈਲੀ ਦਹਿਸ਼ਤ
ਸੁਖਪਾਲ ਸਿੰਘ ਖਹਿਰਾ ਨੇ ਆਤਿਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਬੀਤੇ ਦਿਨ ਦਿੱਲੀ ਵਿਧਾਨ ਸਭਾ ਵਿੱਚ ਆਤਿਸ਼ੀ ਨੇ ਉੱਚੀ ਆਵਾਜ਼ ਵਿੱਚ ਗੁਰੂ ਸਾਹਿਬਾਨ ਬਾਰੇ ਅਪਮਾਨਜਨਕ ਸ਼ਬਦ ਵਰਤੇ ਸਨ, ਜਿਸ ਨੂੰ ਲੈ ਕੇ ਕਾਫ਼ੀ ਵਿਵਾਦ ਖੜ੍ਹਾ ਹੋ ਗਿਆ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਚਾਹੀਦਾ ਹੈ ਕਿ ਆਤਿਸ਼ੀ ਖ਼ਿਲਾਫ਼ ਤੁਰੰਤ ਐਕਸ਼ਨ ਲਿਆ ਜਾਵੇ, ਉਸ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਕੇ ਅਸਤੀਫ਼ਾ ਲਿਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਮੰਗ ਕੀਤੀ ਕਿ ਆਤਿਸ਼ੀ ਆਪਣੀ ਟਿੱਪਣੀ ਲਈ ਜਨਤਕ ਤੌਰ ’ਤੇ ਮੁਆਫ਼ੀ ਮੰਗੇ।
ਇਹ ਵੀ ਪੜ੍ਹੋ- ਅਹਿਮ ਖ਼ਬਰ: ਜਲੰਧਰ ਤੇ ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ
ਸੁਖਪਾਲ ਸਿੰਘ ਖਹਿਰਾ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੌਝੀ ਹਰਕਤ ਕੀਤੀ ਹੈ, ਕਿਉਂਕਿ ਆਤਿਸ਼ੀ ’ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਅਤੇ ਮਾਮਲੇ ਨੂੰ ਦਬਾਉਂਦੇ ਹੋਏ ਇਹ ਕਹਿ ਦਿੱਤਾ ਗਿਆ ਕਿ ਸੰਬੰਧਤ ਵੀਡੀਓ ਏ.ਆਈ. ਰਾਹੀਂ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵੱਲੋਂ ਜਲੰਧਰ ਵਿੱਚ ਇਕ ਫਰਜ਼ੀ ਸ਼ਿਕਾਇਤ ਦਰਜ ਕਰਵਾਈ ਗਈ ਅਤੇ ਪੁਲਸ ਕਮਿਸ਼ਨਰ ਕੋਲੋਂ ਹੁਕਮ ਕਰਵਾ ਕੇ ਉਨ੍ਹਾਂ ਲੋਕਾਂ ਖ਼ਿਲਾਫ਼ ਐੱਫ਼.ਆਈ.ਆਰ. ਦਰਜ ਕਰਨ ਲਈ ਕਿਹਾ ਗਿਆ, ਜਿਨ੍ਹਾਂ ਨੇ ਇਹ ਵੀਡੀਓ ਸਾਂਝੀ ਕੀਤੀ ਸੀ। ਖਹਿਰਾ ਨੇ ਕਿਹਾ ਕਿ ਕਮਿਸ਼ਨਰ ਪੁਲਸ ਨੇ ਖੁਦ ਇਹ ਗੱਲ ਮੰਨੀ ਸੀ ਕਿ ਇਹ ਵੀਡੀਓ ਦਿੱਲੀ ਵਿਧਾਨ ਸਭਾ ਦੀ ਹੈ, ਫਿਰ ਵੀ ਜ਼ੋਰ ਦੇ ਕੇ ਚਾਰ ਲੋਕਾਂ ਖ਼ਿਲਾਫ਼ ਐੱਫ਼.ਆਈ.ਆਰ. ਦਰਜ ਕਰਵਾਈ ਗਈ, ਜਿਸ ਵਿੱਚ ਇੱਕ ਦਿੱਲੀ ਦਾ ਮੰਤਰੀ, ਇੱਕ ਕਾਂਗਰਸ ਵਿਧਾਇਕ ਪਰਗਟ ਸਿੰਘ, ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਅਤੇ ਖੁਦ ਸੁਖਪਾਲ ਸਿੰਘ ਖਹਿਰਾ ਦਾ ਨਾਂ ਸ਼ਾਮਲ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਲੋਹੜੀ ਤੱਕ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਜਦੋਂ ਦਿੱਲੀ ਵਿਧਾਨ ਸਭਾ ਵਿੱਚ ਇਹ ਜਾਣਕਾਰੀ ਪਹੁੰਚੀ ਕਿ ਉੱਥੋਂ ਦੇ ਮੰਤਰੀ ਅਤੇ ਹੋਰ ਆਗੂਆਂ ਖ਼ਿਲਾਫ਼ ਜਲੰਧਰ ਵਿੱਚ ਐੱਫ਼.ਆਈ.ਆਰ. ਦਰਜ ਹੋਈ ਹੈ, ਤਾਂ ਵਿਧਾਨ ਸਭਾ ਵਿੱਚ ਇੱਕ ਮਤਾ ਪਾਸ ਕੀਤਾ ਗਿਆ। ਇਸ ਮਤੇ ਵਿੱਚ ਕਿਹਾ ਗਿਆ ਹੈ ਕਿ ਜਲੰਧਰ ਦੇ ਪੁਲਸ ਕਮਿਸ਼ਨਰ ਨੂੰ ਦਿੱਲੀ ਵਿਧਾਨ ਸਭਾ ਵਿੱਚ ਤਲਬ ਕਰਨ ਲਈ ਨੋਟਿਸ ਜਾਰੀ ਕੀਤਾ ਜਾਵੇਗਾ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਦਿੱਲੀ ਦਾ ਮਾਮਲਾ ਜਲੰਧਰ 'ਚ ਕਿਵੇਂ ਦਰਜ ਕੀਤਾ ਜਾ ਸਕਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿੱਲੀ ਵਿਧਾਨ ਸਭਾ ਦੇ ਸਪੀਕਰ ਨੇ ਆਤਿਸ਼ੀ ਨੂੰ ਵੀ ਨੋਟਿਸ ਜਾਰੀ ਕਰਕੇ 15 ਦਿਨਾਂ ਅੰਦਰ ਜਵਾਬ ਦੇਣ ਲਈ ਕਿਹਾ ਹੈ ਕਿ ਵਿਧਾਨ ਸਭਾ ਵਿੱਚ ਵਰਤੇ ਗਏ ਅਪਮਾਨਜਨਕ ਸ਼ਬਦਾਂ ਬਾਰੇ ਉਹ ਆਪਣੀ ਸਫ਼ਾਈ ਪੇਸ਼ ਕਰੇ। ਇਸ ਤੋਂ ਇਲਾਵਾ ਦਿੱਲੀ ਵਿਧਾਨ ਸਭਾ ਦੀ ਅਸਲ ਰਿਕਾਰਡਿੰਗ ਵੀਡੀਓ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ-ਜੰਡਿਆਲਾ 'ਚ ਹੋ ਗਿਆ ਵੱਡਾ ਐਨਕਾਊਂਟਰ, ਚੱਲੀਆਂ ਤਾੜ-ਤਾੜ ਗੋਲੀਆਂ
ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਹੁਣ ਇਸ ਵੀਡੀਓ ਨੂੰ ਵੀ ਏ.ਆਈ. ਦੱਸਿਆ ਜਾ ਰਿਹਾ ਹੈ, ਬਿਲਕੁਲ ਉਸੇ ਤਰ੍ਹਾਂ ਜਿਵੇਂ ਪਹਿਲਾਂ ਭਗਵੰਤ ਮਾਨ ਨਾਲ ਸੰਬੰਧਿਤ ਵੀਡੀਓਜ਼ ਨੂੰ ਏ.ਆਈ. ਕਿਹਾ ਗਿਆ ਸੀ ਅਤੇ ਹੁਣ ਲੋਕਾਂ ’ਤੇ ਪਰਚੇ ਦਰਜ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ- ਗੁਰਦਾਸਪੁਰ: ਅਸਮਾਨੀ ਚੜ੍ਹੇ ਇੱਟਾਂ ਦੇ ਰੇਟ, ਮਹਿੰਗਾ ਕੋਲਾ ਤੇ GST ਨੇ ਭੱਠਾ ਮਾਲਕਾਂ ਦੇ ਉਡਾਏ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
