ਰਾਜਪਾਲ ਕੋਲ ਨਹੀਂ ਪਹੁੰਚਿਆ ਲਾਲਜੀਤ ਭੁੱਲਰ ਦਾ ਅਸਤੀਫ਼ਾ: ਸੁਖਪਾਲ ਸਿੰਘ ਖਹਿਰਾ
Monday, Mar 23, 2026 - 12:41 PM (IST)
ਚੰਡੀਗੜ੍ਹ (ਵੈੱਬ ਡੈਸਕ): ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਲਾਲਜੀਤ ਸਿੰਘ ਭੁੱਲਰ ਦੇ ਮਾਮਲੇ ਵਿਚ ਮੁੱਖ ਮੰਤਰਰੀ ਭਗਵੰਤ ਸਿੰਘ ਮਾਨ ਤੋਂ ਸਪਸ਼ਟੀਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਪੁੱਛਿਆ ਹੈ ਕਿ ਉਨ੍ਹਾਂ ਨੇ ਲਾਲਜੀਤ ਭੁੱਲਰ ਦਾ ਅਸਤੀਫ਼ਾ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਨਜ਼ੂਰੀ ਲਈ ਭੇਜਿਆ ਹੈ ਜਾਂ ਨਹੀਂ?
ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਅਸਤੀਫ਼ਾ ਰਾਜ ਭਵਨ ਪਹੁੰਚਿਆ ਹੀ ਨਹੀਂ ਹੈ। ਉਨ੍ਹਾਂ ਆਖਿਆ ਕਿ ਜਦੋਂ ਤਕ ਰਾਜਪਾਲ ਅਸਤੀਫ਼ਾ ਮਨਜ਼ੂਰ ਨਹੀਂ ਕਰਦੇ, ਲਾਲਜੀਤ ਭੁੱਲਰ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣਗੇ। ਇਸ ਲਈ ਉਨ੍ਹਾਂ ਨੇ ਸਮੁੱਚੀ ਕਾਂਗਰਸ ਪਾਰਟੀ ਦੀ ਤਰਫੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਸ ਬਾਬਤ ਸਪਸ਼ਟੀਕਰਨ ਦੇਣ ਦੀ ਮੰਗ ਕੀਤੀ ਹੈ।
We @INCIndia demand a clarification whether @BhagwantMann has forwarded the resignation of tainted Minister Laljit Bhullar to the Governor Punjab @Gulab_kataria for acceptance ?
— Sukhpal Singh Khaira (@SukhpalKhaira) March 23, 2026
Bcoz according to my information the said resignation hasn’t reached the Raj Bhawan and unless the… pic.twitter.com/XoIn7Z8ydW
ਦੱਸ ਦਈਏ ਕਿ ਡੀ.ਐੱਮ. ਗਗਨਦੀਪ ਸਿੰਘ ਰੰਧਾਵਾ ਵੱਲੋਂ 'ਆਪ' ਸਰਕਾਰ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਂ ਲੈ ਕੇ ਖ਼ੁਦਕੁਸ਼ੀ ਕਰ ਲਈ ਸੀ, ਜਿਸ ਮਗਰੋਂ ਲਾਲਜੀਤ ਸਿੰਘ ਭੁੱਲਰ ਵੱਲੋਂ ਅਸਤੀਫ਼ਾ ਦਿੱਤੇ ਜਾਣ ਦੀ ਗੱਲ ਆਖ਼ੀ ਗਈ ਸੀ। ਇਸ ਮਾਮਲੇ ਵਿਚ ਲਾਲਜੀਤ ਸਿੰਘ ਭੁੱਲਰ ਦੇ ਨਾਲ-ਨਾਲ ਉਨ੍ਹਾਂ ਦੇ ਪਿਤਾ ਅਤੇ ਪੀ. ਏ. 'ਤੇ ਵੀ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਤੇ ਵਿਰੋਧੀ ਧਿਰ ਵੱਲੋਂ ਲਗਾਤਾਰ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਅਤੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ।
