ਚੰਡੀਗੜ੍ਹ ਮਸਲੇ ’ਤੇ ਸੁਖਪਾਲ ਖਹਿਰਾ ਨੇ ਸੁਝਾਏ 3 ਨੁਕਤੇ, ਕਿਹਾ-ਇੰਝ ਚੁੱਕਣ CM ਭਗਵੰਤ ਮਾਨ ਆਵਾਜ਼

Thursday, Mar 31, 2022 - 06:34 PM (IST)

ਚੰਡੀਗੜ੍ਹ ਮਸਲੇ ’ਤੇ ਸੁਖਪਾਲ ਖਹਿਰਾ ਨੇ ਸੁਝਾਏ 3 ਨੁਕਤੇ, ਕਿਹਾ-ਇੰਝ ਚੁੱਕਣ CM ਭਗਵੰਤ ਮਾਨ ਆਵਾਜ਼

ਜਲੰਧਰ (ਵੈੱਬ ਡੈਸਕ)— ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਚੰਡੀਗੜ੍ਹ ਦੇ ਮਸਲੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਮੇਰੀ ਭਗਵੰਤ ਮਾਨ ਨੂੰ ਮੁੜ ਬੇਨਤੀ ਹੈ ਕਿ ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਵਾਲੇ ਭਾਜਪਾ ਦੇ ਸਰਾਸਰ ਪੱਖਪਾਤੀ ਫ਼ੈਸਲੇ ਵਿਰੁੱਧ ਆਵਾਜ਼ ਚੁੱਕਣ। ਕ੍ਰਿਪਾ ਕਰਕੇ ਸਰਬ ਪਾਰਟੀ ਮੀਟਿੰਗ ਬੁਲਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ ਜਾਵੇ ਜਾਂ ਜ਼ਮੀਨੀ ਪੱਧਰ ’ਤੇ ਇਸ ਦਾ ਵਿਰੋਧ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਤੱਕ ਪਹੁੰਚ ਕੇ ਇਸ ਅਹਿਮ ਮਸਲੇ ਦਾ ਹੱਲ ਕੀਤਾ ਜਾਵੇ। 

ਇਹ ਵੀ ਪੜ੍ਹੋ: ਐਕਸ਼ਨ 'ਚ ਸੀ. ਐੱਮ. ਭਗਵੰਤ ਮਾਨ, ਜੇਲ੍ਹ ਮਹਿਕਮੇ ਦੇ ਅਧਿਕਾਰੀਆਂ ਨੂੰ ਦਿੱਤੇ ਇਹ ਦਿਸ਼ਾ-ਨਿਰਦੇਸ਼

ਭਗੰਵਤ ਮਾਨ ਨੂੰ ਅਪੀਲ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ ’ਚ ਜਿੰਨੇ ਵੀ ਮੁਕੰਮਲ ਕਰਮਚਾਰੀ ਹਨ, ਉਨ੍ਹਾਂ ਨੂੰ ਆਪਣੇ ਅਧੀਨ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿੱਧਾ-ਸਿੱਧਾ ਮਤਲਬ ਇਹ ਹੈ ਕਿ ਹੁਣ ਤੋਂ ਬਾਅਦ ਕੇਂਦਰ ਸਰਕਾਰ ਆਪਣੀ ਮਰਜ਼ੀ ਨਾਲ ਭਾਵੇਂ ਮੱਧ ਪ੍ਰਦੇਸ਼, ਭਾਵੇਂ ਰਾਜਸਥਾਨ ਭਾਵੇਂ ਯੂ. ਪੀ. ਵਿਚੋਂ ਕਿਸੇ ਨੂੰ ਵੀ ਚੱਕ ਕੇ ਲਿਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਕੇਂਦਰ ਸਰਕਾਰ ਨੇ ਇਕ ਹਮਲਾ ਤਾਂ ਸਾਡੇ ’ਤੇ ਕਰ ਦਿੱਤਾ ਹੈ ਅਤੇ ਜੇਕਰ ਅਸੀਂ ਆਉਣ ਵਾਲੇ ਸਮੇਂ ’ਚ ਇਹ ਹਮਲਾ ਸਹਿ ਜਾਂਦੇ ਹਾਂ ਤਾਂ ਪਤਾ ਨਹੀਂ ਹੋਰ ਕਿੰਨੇ ਹਮਲੇ ਕਰੇਗੀ। ਉਨ੍ਹਾਂ ਕਿਹਾ ਕਿ ਇਸ ਦੇ ਪਹਿਲਾਂ ਵੀ ਕੇਂਦਰ ਵੱਲੋਂ ਬੀ. ਬੀ. ਐੱਮ. ਬੀ. ਦਾ ਅਧਿਕਾਰ ਖੋਹਣ ਦੇ ਨਾਲ-ਨਾਲ ਬੀ. ਐੱਸ. ਐੱਫ. ਦਾ ਦਾਇਰਾ ਬਾਰਡਰ ਤੋਂ ਲੈ ਕੇ ਅੰਦਰ ਤੱਕ 50 ਕਿਲੋਮੀਟਰ ਵਧਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਸਾਡੀ ਭਾਸ਼ਾ ’ਤੇ ਡਾਇਰੈਕਟ ਇਫੈਕਟ ਹੈ ਕਿ ਪੰਜਾਬੀ ਭਾਸ਼ਾ ਚੰਡੀਗੜ੍ਹ ’ਚੋਂ ਉੱਡ ਜਾਵੇ।

PunjabKesari

ਇਹ ਵੀ ਪੜ੍ਹੋ: ਸੁਖਜਿੰਦਰ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖੀ, ਕੀਤੀ ਇਹ ਮੰਗ

ਉਨ੍ਹਾਂ ਕਿਹਾ ਕਿ ਮੇਰੀ ਭਗਵੰਤ ਮਾਨ ਨੂੰ ਅਪੀਲ ਹੈ ਕਿ ਉਹ ਇਸ ਮਸਲੇ ਦਾ ਹੱਲ ਕੱਢਣ। ਉਨ੍ਹਾਂ ਕਿਹਾ ਕਿ ਇਹ ਸਾਰੀ ਜ਼ਿੰਮੇਵਾਰੀ ਉਨ੍ਹਾਂ ਦੀ ਬਣਦੀ ਹੈ ਕਿ ਇਸ ਮਸਲੇ ਨੂੰ ਕਿਵੇਂ ਹੱਲ ਕਰਨਾ ਹੈ। ਮੇਰੀ ਅਪੀਲ ਹੈ ਕਿ ਇਸ ਮਸਲੇ ਨੂੰ ਇੰਝ ਹੀ ਨਾ ਜਾਣ ਦਿੱਤਾ ਜਾਵੇ। ਜੇ ਇੰਝ ਹੀ ਇਹ ਮਸਲਾ ਜਾਣ ਦਿੱਤਾ ਤਾਂ ਕੇਂਦਰ ਸਰਕਾਰ ਹੋਰ ਵੀ ਕਈ ਸਮਲਿਆਂ ’ਤੇ ਪੰਜਾਬ ਦੇ ਅਧਿਕਾਰ ਖੋਵੇਗੀ। ‘ਆਪ’ ਦੇ ਕੋਲ ਇਕ ਸੁਨਹਿਰੀ ਮੌਕਾ ਹੈ ਕਿ ਉਹ ਇਸ ਮਸਲੇ ’ਤੇ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਆਪਣਾ ਵਫ਼ਦ ਲੈ ਕੇ ਜਾਣ। ਜੇਕਰ ਉਹ ਇਕੱਲੀ ਆਪਣੀ ਪਾਰਟੀ ਨੂੰ ਲੈ ਕੇ ਜਾਣਾ ਚਾਹੁੰਦੇ ਹਨ ਤਾਂ ਸਾਨੂੰ ਕੋਈ ਇਤਰਾਜ਼ ਨਹੀਂ। ਜੇਕਰ ਆਲ ਪਾਰਟੀ ਮੀਟਿੰਗ ਸੱਦ ਕੇ ਸਾਨੂੰ ਨਾਲ ਲੈ ਕੇ ਜਾਣਾ ਚਾਹੰੁਦੇ ਹਨ ਤਾਂ ਅਸੀਂ ਨਾਲ ਜਾਣ ਲਈ ਵੀ ਤਿਆਰ ਹਾਂ। ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਹੀਂ ਮੰਨਦੇ ਤਾਂ ਫਿਰ ਸਾਨੂੰ ਉਨ੍ਹਾਂ ਦੇ ਘਰ ਦੇ ਮੂਹਰੇ ਧਰਨਾ ਦੇਣਾ ਚਾਹੀਦਾ ਹੈ। ਤਾਂ ਕਿ ਪਤਾ ਲੱਗ ਸਕੇ ਕਿ ਕਿਵੇਂ ਕੇਂਦਰ ਸਰਕਾਰ ਨੇ ਪੰਜਾਬ ਨਾਲ ਭਾਰੀ ਵਿਤਕਰੇ ਦਾ ਕਦਮ ਚੁੱਕਿਆ ਹੈ। 

ਇਹ ਵੀ ਪੜ੍ਹੋ: ਕੈਨੇਡਾ ਤੋਂ ਪੁੱਜੀ ਇਕਲੌਤੇ ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News