ਖਹਿਰਾ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਨੇ ਦਿੱਤਾ ਇਹ ਬਿਆਨ

01/06/2019 3:01:24 PM

ਲੁਧਿਆਣਾ (ਨਰਿੰਦਰ)— ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਪਾਰਟੀ ਮੁੱਢਲੀ ਮੈਂਬਰਸ਼ਿਪ ਤੋਂ ਅਤਸੀਫਾ ਦੇਣ ਅਤੇ ਨਵੇਂ ਸੰਗਠਨ ਦੇ ਐਲਾਨ 'ਤੇ ਬੋਲਦੇ ਹੋਏ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਇਹ ਚੁਣਾਵੀ ਮੌਸਮ ਹੈ ਅਤੇ 2019 ਵਿਚ ਕਈ ਨਵੀਆਂ ਪਾਰਟੀਆਂ ਆਉਣੀਆਂ ਹਨ। ਸੁਖਪਾਲ ਖਹਿਰਾ ਵਲੋਂ ਚੁੱਕੇ ਗਏ ਕਦਮ ਨਾਲ ਉਨ੍ਹਾਂ ਨੂੰ ਕੋਈ ਹੈਰਾਨੀ ਨਹੀਂ ਹੈ।

ਦਾਖਾ ਤੋਂ ਵਿਧਾਇਕ ਐੱਚ.ਐੱਸ. ਫੂਲਕਾ ਵਲੋਂ ਦਿੱਤੇ ਅਤਸੀਫੇ 'ਤੇ ਬੋਲਦੇ ਹੋਏ ਬਿੱਟੂ ਨੇ ਕਿਹਾ ਕਿ ਫੂਲਕਾ ਸੀਨੀਅਰ ਨੇਤਾ ਹਨ ਅਤੇ ਉਨ੍ਹਾਂ ਨੇ 1984 ਦੇ ਕੇਸ ਬਹੁਤ ਹੀ ਗੰਭੀਰਤਾ ਨਾਲ ਚੁੱਕੇ ਹਨ ਪਰ ਹੁਣ ਉਨ੍ਹਾਂ ਨੂੰ ਪੰਜਾਬ ਦੀ ਸਿਆਸਤ ਵਿਚ ਨਹੀਂ ਆਉਣਾ ਚਾਹੀਦਾ, ਕਿਉਂਕਿ ਉਨ੍ਹਾਂ ਦੇ ਦਾਖਾ ਦੇ ਲੋਕਾਂ ਦਾ ਵਿਸ਼ਵਾਸ ਤੋੜਿਆ ਹੈ। ਇਸ ਮੌਕੇ ਰਵਨੀਤ ਬਿੱਟੂ ਨੇ ਬੀਤੇ ਦਿਨ ਐੱਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸ਼੍ਰੋਮਣੀ ਕਮੇਟੀ 'ਤੇ ਕੋਈ ਵੀ ਰਾਜਨੀਤਕ ਕੰਟਰੋਲ ਨਾ ਹੋਣ ਸਬੰਧੀ ਦਾਅਵੇ ਦੀ ਖਿੱਲੀ ਉਡਾਉਂਦੇ ਹੋਏ ਕਿਹਾ ਕਿ ਲੌਂਗੋਵਾਲ ਦੇ ਮੂੰਹੋਂ ਇਹ ਗੱਲ ਚੰਗੀ ਨਹੀਂ ਲੱਗਦੀ, ਕਿਉਂਕਿ ਸਭ ਨੂੰ ਪਤਾ ਹੈ ਕਿ ਐੱਸ.ਜੀ.ਪੀ.ਸੀ. ਦਾ ਪ੍ਰਧਾਨ ਕਿਸ ਦੀ ਜੇਬ ਵਿਚੋਂ ਨਿਕਲਦਾ ਹੈ। 


cherry

Content Editor

Related News