ਕੇਜਰੀਵਾਲ ਦੀ ਅਯਾਸ਼ੀ ਲਈ ਮੋਹਾਲੀ ''ਚ ਹੈਲੀਪੈਡ ਬਣਾਉਣ ਲਈ ਲੋਕਾਂ ਦੇ ਕਰੋੜਾਂ ਰੁਪਏ ਕਿਉਂ ਕੀਤੇ ਬਰਬਾਦ: ਖਹਿਰਾ

Wednesday, Feb 25, 2026 - 02:26 PM (IST)

ਕੇਜਰੀਵਾਲ ਦੀ ਅਯਾਸ਼ੀ ਲਈ ਮੋਹਾਲੀ ''ਚ ਹੈਲੀਪੈਡ ਬਣਾਉਣ ਲਈ ਲੋਕਾਂ ਦੇ ਕਰੋੜਾਂ ਰੁਪਏ ਕਿਉਂ ਕੀਤੇ ਬਰਬਾਦ: ਖਹਿਰਾ

ਜਲੰਧਰ/ਕਪੂਰਥਲਾ (ਵੈੱਬ ਡੈਸਕ)- ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਮੋਹਾਲੀ ਦੇ ਫੇਜ਼ 8 ਵਿੱਚ ਗੁਰਦੁਆਰਾ ਅੰਬ ਸਾਹਿਬ ਦੇ ਨਜ਼ਦੀਕ ਖੜ੍ਹੇ ਹੋ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਅਰਵਿੰਦ ਕੇਜਰੀਵਾਲ ਵਿਰੁੱਧ ਤਿੱਖੇ ਸ਼ਬਦੀ ਹਮਲੇ ਕੀਤੇ। ਖਹਿਰਾ ਨੇ ਇਲਜ਼ਾਮ ਲਾਇਆ ਕਿ ਪੰਜਾਬ ਸਰਕਾਰ ਨੇ ਅਰਵਿੰਦ ਕੇਜਰੀਵਾਲ ਦੀ ‘ਅਯਾਸ਼ੀ’ ਲਈ ਮੋਹਾਲੀ 'ਚ ਇਕ ਨਵਾਂ ਹੈਲੀਪੈਡ ਅਤੇ ਆਲੀਸ਼ਾਨ ਫਾਈਵ ਸਟਾਰ ਗੈਸਟ ਹਾਊਸ ਤਿਆਰ ਕੀਤਾ ਹੈ, ਜਦਕਿ ਸੂਬਾ ਪਹਿਲਾਂ ਹੀ ਭਾਰੀ ਕਰਜ਼ੇ ਹੇਠ ਦੱਬਿਆ ਹੋਇਆ ਹੈ।

ਸੁਖਪਾਲ ਖਹਿਰਾ ਨੇ ਸਵਾਲ ਚੁੱਕਦੇ ਕਿਹਾ ਕਿ ਜਿਹੜਾ ਸੂਬਾ ਸਾਢੇ ਚਾਰ ਲੱਖ ਕਰੋੜ ਰੁਪਏ ਦਾ ਕਰਜ਼ਾਈ ਹੈ ਅਤੇ ਜਿੱਥੇ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਤਨਖ਼ਾਹਾਂ, ਡੀਏ (DA) ਦੀਆਂ ਕਿਸ਼ਤਾਂ ਅਤੇ ਔਰਤਾਂ ਨੂੰ ਵਾਅਦੇ ਮੁਤਾਬਕ ਇਕ-ਇਕ ਹਜ਼ਾਰ ਰੁਪਏ ਨਹੀਂ ਦੇ ਸਕੀ, ਉੱਥੇ ਅਰਵਿੰਦ ਕੇਜਰੀਵਾਲ ਲਈ ਕਰੋੜਾਂ ਰੁਪਏ ਕਿਉਂ ਬਰਬਾਦ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਿੱਲੀ 'ਚ ਨਾ ਤਾਂ ਐੱਮ. ਸੀ. ਹਨ ਅਤੇ ਨਾ ਹੀ ਐੱਮ. ਐੱਲ. ਏ. ਪਰ ਪੰਜਾਬ ਵਿੱਚ ਉਹ ‘ਸੁਪਰ ਵੀ. ਵੀ. ਆਈ. ਪੀ’ ਵਾਂਗ ਰਹਿ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਕਾਸ ਭਵਨ ਨੂੰ ਰੈਨੋਵੇਟ ਕਰਕੇ ਇਕ ਆਲੀਸ਼ਾਨ ਗੈਸਟ ਹਾਊਸ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ, ਜਿਸ ਲਈ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਇੱਕ ਵੱਖਰਾ ਵੀ. ਆਈ. ਪੀ. ਗੇਟ ਵੀ ਕੱਢਿਆ ਗਿਆ ਹੈ।

ਇਹ ਵੀ ਪੜ੍ਹੋ: ਖਹਿਰਾ ਨੇ BDPO ਕੁਲਵਿੰਦਰ ਰੰਧਾਵਾ 'ਤੇ ਲਗਾਏ ਭ੍ਰਿਸ਼ਟਾਚਾਰ ਦੇ ਇਲਜ਼ਾਮ! CM ਮਾਨ ਨਾਲ 'ਡੀਲ' ਦਾ ਕੀਤਾ ਦਾਅਵਾ

PunjabKesari

ਹੈਲੀਪੈਡ ਅਤੇ ਰਸਤਿਆਂ ਦੀ ਭੰਨ-ਤੋੜ ਦਾ ਮੁੱਦਾ 
ਖਹਿਰਾ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਿਲਕੁਲ ਨੇੜੇ ਪਹਿਲਾਂ ਹੀ ਇਕ ਅਧਿਕਾਰਤ ਹੈਲੀਪੈਡ ਮੌਜੂਦ ਹੈ, ਫਿਰ ਮੋਹਾਲੀ ਵਿੱਚ ਕੇਜਰੀਵਾਲ ਲਈ ਨਵਾਂ ਹੈਲੀਪੈਡ ਬਣਾਉਣ ਦੀ ਕੀ ਲੋੜ ਸੀ? ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਇਸ ਹੈਲੀਪੈਡ ਤੱਕ ਜਲਦੀ ਪਹੁੰਚਣ ਲਈ ਸੜਕ ਦੇ ਡਿਵਾਈਡਰ ਤੱਕ ਤੋੜ ਦਿੱਤੇ ਗਏ ਹਨ।

ਨਿੱਜੀ ਬਦਲਾਖੋਰੀ ਅਤੇ ਭ੍ਰਿਸ਼ਟ ਅਧਿਕਾਰੀਆਂ ਦੀ ਨਿਯੁਕਤੀ ਦੇ ਇਲਜ਼ਾਮ 
ਆਪਣੇ ਘਰ ਦੀ ਕੰਧ ਢਾਹੁਣ ਦੀ ਕਾਰਵਾਈ 'ਤੇ ਬੋਲਦਿਆਂ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਬਦਲਾਖੋਰੀ ਦੀ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਇਲਜ਼ਾਮ ਲਾਇਆ ਕਿ ਉਨ੍ਹਾਂ ਦੇ ਘਰ ਦੀ ਕੰਧ ਢਾਹੁਣ ਲਈ ਕੁਲਵਿੰਦਰ ਸਿੰਘ ਰੰਧਾਵਾ ਨਾਮਕ ਇਕ 'ਭ੍ਰਿਸ਼ਟ' ਅਧਿਕਾਰੀ (BDPO) ਨੂੰ ਵਰਤਿਆ ਗਿਆ ਹੈ, ਜਿਸ 'ਤੇ ਪਹਿਲਾਂ ਹੀ ਲੱਖਾਂ ਰੁਪਏ ਦੇ ਗਬਨ ਦੇ ਕੇਸ ਦਰਜ ਹਨ। ਖਹਿਰਾ ਅਨੁਸਾਰ ਅਜਿਹੇ ਦਾਗੀ ਅਧਿਕਾਰੀਆਂ ਨੂੰ ਸਿਰਫ਼ ਇਸ ਕਰਕੇ ਨਿਯੁਕਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਵਿਰੋਧੀਆਂ ਵਿਰੁੱਧ ਕਾਰਵਾਈ ਕਰ ਸਕਣ।

ਇਹ ਵੀ ਪੜ੍ਹੋ: ਜਲੰਧਰ ਦੇ ਨਿੱਜੀ ਹਸਪਤਾਲ ਦੇ ਬਾਹਰ ਵੱਡੀ ਵਾਰਦਾਤ! ਨੌਜਵਾਨ ਨੂੰ ਮਾਰ 'ਤੀ ਗੋਲ਼ੀ

ਕਿਸਾਨਾਂ ’ਤੇ ਤਸ਼ੱਦਦ ਅਤੇ ਕਾਨੂੰਨ ਵਿਵਸਥਾ ’ਤੇ ਸਵਾਲ 
ਸੁਖਪਾਲ ਖਹਿਰਾ ਨੇ ਸੂਬੇ ਦੀ ਕਾਨੂੰਨ ਵਿਵਸਥਾ 'ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਸਰਕਾਰ ਕਿਸਾਨਾਂ 'ਤੇ ਬੇਰਹਿਮੀ ਨਾਲ ਤਸ਼ੱਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਅਤੇ ਗੈਂਗਸਟਰਵਾਦ ਵਧ ਰਿਹਾ ਹੈ ਪਰ ਸਰਕਾਰ ਦਾ ਸਾਰਾ ਜ਼ੋਰ ਵਿਰੋਧੀ ਧਿਰਾਂ ਨੂੰ ਦਬਾਉਣ ਅਤੇ ਆਪਣੇ ਆਕਾਵਾਂ ਲਈ ਵੀ. ਵੀ. ਆਈ. ਪੀ. ਸਹੂਲਤਾਂ ਜੁਟਾਉਣ 'ਤੇ ਲੱਗਾ ਹੋਇਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਨ੍ਹਾਂ ਬੇਨਿਯਮੀਆਂ ਦਾ ਜਵਾਬ ਨਾ ਦਿੱਤਾ ਤਾਂ ਪੰਜਾਬ ਦੇ ਲੋਕ 2027 ਵਿੱਚ ਇਸ ਦਾ ਕਰਾਰਾ ਜਵਾਬ ਦੇਣਗੇ। 

ਇਹ ਵੀ ਪੜ੍ਹੋ: ਜਲੰਧਰ-ਪਠਾਨਕੋਟ ਰੇਲਵੇ ਟਰੈਕ 'ਤੇ ਵਾਪਰਿਆ ਦਰਦਨਾਕ ਹਾਦਸਾ! ਦੋ ਪ੍ਰਵਾਸੀ ਮਜ਼ਦੂਰਾਂ ਦੀ ਭਿਆਨਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News