''ਆਪ'' ਸਰਕਾਰ ''ਤੇ ਵਰ੍ਹੇ ਸੁਖਪਾਲ ਖਹਿਰਾ, ਵਾਤਾਵਰਣ ਨੂੰ ਤਬਾਹ ਕਰਨ ਤੇ ਭੂਮੀ ਮਾਫ਼ੀਆ ਨਾਲ ਮਿਲੀਭੁਗਤ ਦੇ ਲਾਏ ਦੋਸ਼

Wednesday, Jan 14, 2026 - 01:19 PM (IST)

''ਆਪ'' ਸਰਕਾਰ ''ਤੇ ਵਰ੍ਹੇ ਸੁਖਪਾਲ ਖਹਿਰਾ, ਵਾਤਾਵਰਣ ਨੂੰ ਤਬਾਹ ਕਰਨ ਤੇ ਭੂਮੀ ਮਾਫ਼ੀਆ ਨਾਲ ਮਿਲੀਭੁਗਤ ਦੇ ਲਾਏ ਦੋਸ਼

ਜਲੰਧਰ/ਕਪੂਰਥਲਾ (ਵੈੱਬ ਡੈਸਕ)- ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਖਹਿਰਾ ਨੇ ਦੋਸ਼ ਲਾਇਆ ਹੈ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੀ ਆਬੋ-ਹਵਾ (ecology) ਨੂੰ ਤਬਾਹ ਕਰਨ 'ਤੇ ਤੁਲੀ ਹੋਈ ਹੈ। ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸੁਖਪਾਲ ਖਹਿਰਾ ਨੇ ਸਰਕਾਰ 'ਤੇ ਲੈਂਡ ਮਾਫ਼ੀਆ ਨਾਲ ਮਿਲੀਭੁਗਤ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਅਨੁਸਾਰ ਸਰਕਾਰ ਪੈਸੇ ਕਮਾਉਣ ਦੀ ਖ਼ਾਤਰ ਪੀ. ਐੱਲ. ਪੀ. ਏ. (PLPA) ਐਕਟ ਦੀ ਧਾਰਾ 4 ਵਿੱਚ ਬਦਲਾਅ ਕਰ ਰਹੀ ਹੈ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ 'ਆਪ' ਸਰਕਾਰ ਭੂਮੀ ਮਾਫ਼ੀਆ ਨਾਲ ਮਿਲ ਕੇ ਪੰਜਾਬ ਦੇ ਕੁਦਰਤੀ ਸਰੋਤਾਂ ਨਾਲ ਖਿਲਵਾੜ ਕਰ ਰਹੀ ਹੈ ਤਾਂ ਜੋ ਨਿੱਜੀ ਮੁਨਾਫ਼ਾ ਕਮਾਇਆ ਜਾ ਸਕੇ।

ਇਹ ਵੀ ਪੜ੍ਹੋ: ਅੰਮ੍ਰਿਤਸਰ ਤੋਂ ਵੱਡੀ ਖ਼ਬਰ! ਲੋਹੜੀ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਘਰ 'ਚ ਅੱਗ ਲੱਗਣ ਕਾਰਨ ਪਿਓ-ਧੀ ਦੀ ਮੌਤ

ਉਨ੍ਹਾਂ ਕਿਹਾ ਕਿ ਦੋਵੇਂ ਹੱਥਾਂ ਨਾਲ ਪੰਜਾਬ ਦੇ ਸਰੋਤਾਂ ਨੂੰ ਲੁੱਟਿਆ ਜਾ ਰਿਹਾ ਹੈ। ਇਸ ਸਬੰਧੀ ਇਕ ਪੱਤਰ ਰਾਜਪਾਲ ਨੂੰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਪੰਜਾਬ ਸਰਕਾਰ ਦੀ ਕੈਬਨਿਟ ਨੇ ਬੜੀ ਹੁਸ਼ਿਆਰਪੁਰ ਨਾਲ ਲੈਂਡ ਮਾਫ਼ੀਆ ਨਾਲ ਮਿਲ ਕੇ ਪੀ. ਐੱਲ. ਪੀ. ਏ. (PLPA) ਐਕਟ ਦੀ ਧਾਰਾ 4 ਵਿਚ ਤਬਦੀਲੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿੰਨੇ ਵੀ ਚੰਡੀਗੜ੍ਹ ਦੇ ਨੇੜੇ ਗਰੀਨ ਬੈਲਟ, ਫੋਰੈਸਟ ਲੈਂਡ ਸੀ, ਇਸ 'ਤੇ ਕੋਈ ਵੀ ਵਿਅਕਤੀ ਫਾਰਮ ਹਾਊਸ ਨਹੀਂ ਬਣਾ ਸਕਦਾ ਸੀ। ਪਹਿਲਾਂ ਇਹ ਸ਼ਰਤ ਸੀ ਕਿ ਘੱਟੋ-ਘੱਟ ਢਾਈ ਏਕੜ ਜ਼ਮੀਨ ਹੋਵੇ, ਜਿਸ ਵਿਚ ਟੈਂਪਰਰੀ ਢਾਂਚਾ ਹੀ ਖੜ੍ਹ ਕੀਤਾ ਜਾ ਸਕਦਾ ਸੀ। ਇਸ ਨਾਲ ਸਾਡੇ ਪੰਜਾਬ ਦਾ ਵਾਤਾਵਰਣ ਵੀ ਬਚਿਆ ਹੋਇਆ ਸੀ। 

ਇਹ ਵੀ ਪੜ੍ਹੋ: ਪੰਜਾਬ ਦੇ ਇਸ ਵੱਡੇ ਅਫ਼ਸਰ ਦਾ ਹੋਇਆ ਤਬਾਦਲਾ

ਲੈਂਡ ਮਾਫ਼ੀਆ ਨਾਲ ਮਿਲ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਐਕਟ ਵਿਚ ਤਬਦੀਲੀ ਕੀਤੀ ਹੈ, ਉਸ ਵਿਚ ਇਹ ਕਿਹਾ ਗਿਆ ਹੈ ਕਿ ਤੁਸੀਂ ਢਾਈ ਏਕੜ ਦੀ ਬਜਾਏ ਇਕ ਏਕੜ ਵਿਚ ਪੂਰਾ ਫਾਰਮ ਹਾਊਸ ਬਣਾ ਸਕਦੇ ਹੋ। ਅਜਿਹਾ ਕਰਕੇ ਪੰਜਾਬ ਨੂੰ ਲੁੱਟਿਆ ਜਾ ਰਿਹਾ ਹੈ।  ਇਹ ਬਿਆਨ ਸੂਬੇ ਵਿੱਚ ਵਾਤਾਵਰਣ ਅਤੇ ਜ਼ਮੀਨੀ ਨੀਤੀਆਂ ਨੂੰ ਲੈ ਕੇ ਇਕ ਵੱਡਾ ਵਿਵਾਦ ਖੜ੍ਹਾ ਕਰ ਰਿਹਾ ਹੈ। ਸੁਖਪਾਲ ਖਹਿਰਾ ਦਾ ਮੰਨਣਾ ਹੈ ਕਿ ਇਹ ਕਦਮ ਪੰਜਾਬ ਦੇ ਭਵਿੱਖ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ Red Alert, 16 ਜਨਵਰੀ ਤੱਕ ਹੋਈ ਵੱਡੀ ਭਵਿੱਖਬਾਣੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News