ਖਹਿਰਾ ਨੇ ਘੇਰੀ ''ਆਪ'', ਕਿਹਾ-ਕੱਚੇ ਮੁਲਾਜ਼ਮਾਂ ''ਤੇ ''ਸਟੇਟ ਡਿਵੈਲਪਮੈਂਟ ਟੈਕਸ'' ਲਗਾ ਕੇ ਸਰਕਾਰੀ ਖ਼ਜ਼ਾਨਾ ਭਰ ਰਹੀ ਸਰਕਾਰ
Saturday, Feb 07, 2026 - 01:34 PM (IST)
ਜਲੰਧਰ/ਕਪੂਰਥਲਾ (ਵੈੱਬ ਡੈਸਕ)- ਕਾਂਗਰਸੀ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਤੋਂ 200 ਰੁਪਏ ਪ੍ਰਤੀ ਮਹੀਨਾ 'ਸਟੇਟ ਡਿਵੈਲਪਮੈਂਟ ਟੈਕਸ' ਵਸੂਲਣ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਖਹਿਰਾ ਨੇ ਇਸ ਕਦਮ ਨੂੰ ਸਰਕਾਰੀ ਖ਼ਜ਼ਾਨਾ ਭਰਨ ਲਈ ਮੁਲਾਜ਼ਮਾਂ ਨੂੰ ਸਜ਼ਾ ਦੇਣ ਵਾਲਾ ਅਤੇ 'ਬੇਰਹਿਮੀ' ਭਰਿਆ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ: ਜਲੰਧਰ: Lucky ਓਬਰਾਏ ਕਤਲ ਕਾਂਡ 'ਚ ਇਕ ਹੋਰ CCTV ਆਈ ਸਾਹਮਣੇ! ਖੁੱਲ੍ਹੇ ਵੱਡੇ ਰਾਜ਼

ਖਹਿਰਾ ਨੇ ਆਪਣੇ ਟਵੀਟ ਰਾਹੀਂ ਕਿਹਾ ਕਿ ਇਸ ਮਹਿੰਗਾਈ ਦੇ ਦੌਰ 'ਚ ਕੱਚੇ ਮੁਲਾਜ਼ਮਾਂ ਲਈ ਆਪਣੀਆਂ ਮਾਮੂਲੀ ਤਨਖ਼ਾਹਾਂ ਨਾਲ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਪਹਿਲਾਂ ਹੀ ਬਹੁਤ ਮੁਸ਼ਕਿਲ ਹੈ। ਉਨ੍ਹਾਂ ਨੇ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਗ਼ਰੀਬ ਮੁਲਾਜ਼ਮਾਂ ਦਾ ਖ਼ੂਨ ਨਿਚੋੜਨ ਦੀ ਬਜਾਏ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹਰਪਾਲ ਚੀਮਾ ਵਰਗੇ ਆਗੂਆਂ ਨੂੰ ਆਪਣੀ ਜੀਵਨ ਸ਼ੈਲੀ ਵਿੱਚ ਸੁਧਾਰ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ: 'ਆਪ' ਸਰਕਾਰ ਨੇ ਆਪ੍ਰੇਸ਼ਨ ਪ੍ਰਹਾਰ ਸ਼ੁਰੂ ਕੀਤਾ ਹੈ ਜਾਂ ਫਿਰ ਗੈਂਗਸਟਰਾਂ ਨੇ : ਸੁਖਜਿੰਦਰ ਰੰਧਾਵਾ
ਪ੍ਰਸ਼ਾਸਨਿਕ ਖ਼ਰਚੇ ਘਟਾਉਣ ਦੀ ਦਿੱਤੀ ਸਲਾਹ
ਸੁਖਪਾਲ ਖਹਿਰਾ ਨੇ ਮਾਨ ਸਰਕਾਰ ਨੂੰ ਨਸੀਹਤ ਦਿੱਤੀ ਕਿ ਮੁਲਾਜ਼ਮਾਂ 'ਤੇ ਟੈਕਸ ਲਾਉਣ ਦੀ ਬਜਾਏ ਸਰਕਾਰ ਨੂੰ ਆਪਣੇ ਫਜ਼ੂਲ ਖ਼ਰਚੇ ਘਟਾਉਣੇ ਚਾਹੀਦੇ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰੀ ਆਗੂ ਆਪਣੇ ਆਲੀਸ਼ਾਨ ਰਹਿਣ-ਸਹਿਣ 'ਚ ਕਟੌਤੀ ਕਰਨ। ਸੁਰੱਖਿਆ ਦੇ ਵੱਡੇ ਕਾਫ਼ਲਿਆਂ ਨੂੰ ਘਟਾਇਆ ਜਾਵੇ। ਉਨ੍ਹਾਂ ਰਿਹਾ ਕਿ ਸੂਬੇ ਦੇ ਹੈਲੀਕਾਪਟਰ ਦੀ ਦੁਰਵਰਤੋਂ ਬੰਦ ਕੀਤੀ ਜਾਣੀ ਚਾਹੀਦੀ ਹੈ। ਗੈਰ-ਕਾਰਜਸ਼ੀਲ ਹੈਲੀਪੈਡ ਬਣਾਉਣ 'ਤੇ ਪੈਸਾ ਬਰਬਾਦ ਕਰਨਾ ਬੰਦ ਕੀਤਾ ਜਾਣਾ ਚਾਹੀਦਾ ਹੈ। ਖਹਿਰਾ ਨੇ ਕਿਹਾ ਕਿ ਸਰਕਾਰ ਨੂੰ ਆਪਣੇ ਖ਼ਜ਼ਾਨੇ ਭਰਨ ਲਈ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਉਣ ਦੀ ਬਜਾਏ ਪ੍ਰਸ਼ਾਸਨਿਕ ਫਜ਼ੂਲਖ਼ਰਚੀ ਰੋਕਣ ਵੱਲ ਧਿਆਨ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਲੱਕੀ ਓਬਰਾਏ ਕਤਲ ਕਾਂਡ 'ਚ DGP ਦਾ ਵੱਡਾ ਬਿਆਨ! ISI ਨਾਲ ਜੁੜੇ ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
